ਚੰਡੀਗੜ੍ਹ: ਸਾਰੇ ਧਾਰਮਿਕ ਅਸਥਾਨਾਂ ‘ਤੇ ਚੱਲਦੇ ਲੰਗਰ ਅਤੇ ਪ੍ਰਸ਼ਾਦ ‘ਤੇ ਜੀ.ਐੱਸ.ਟੀ. ਖ਼ਤਮ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਐੱਸਜੀਪੀਸੀ ਦੀ ਅਪੀਲ ‘ਤੇ ਇਹ ਪੱਤਰ ਵਿੱਤ ਮੰਤਰੀ ਨੂੰ ਲਿਖਿਆ ਹੈ।

ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਗੁਰਦੁਆਰਿਆਂ ਨੂੰ ਜੀ.ਐਸ.ਟੀ. ਤੋਂ ਛੋਟ ਦੀ ਮੰਗ ਕੀਤੀ ਸੀ।
ਸਬੰਧਤ ਖ਼ਬਰ:
ਕੇਂਦਰ ਸਰਕਾਰ ਨੂੰ ਚਿੱਠੀ ਲਿਖਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਜੀਐਸਟੀ ਨੰਬਰ ਲੈਣ ਦੀਆਂ ਤਿਆਰੀਆਂ …