Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੰਗਰ ਕਮੇਟੀ (ਭਾਈਰੂਪਾ) ਅਤੇ ਸ਼੍ਰੋਮਣੀ ਕਮੇਟੀ ਦਾ 161 ਏਕੜ ਵਿਵਾਦਤ ਜ਼ਮੀਨ ਸਬੰਧੀ ਹੋਇਆ ਸਮਝੌਤਾ

ਲੰਗਰ ਕਮੇਟੀ (ਭਾਈਰੂਪਾ) ਅਤੇ ਸ਼੍ਰੋਮਣੀ ਕਮੇਟੀ ਦਾ 161 ਏਕੜ ਵਿਵਾਦਤ ਜ਼ਮੀਨ ਸਬੰਧੀ ਹੋਇਆ ਸਮਝੌਤਾ

ਬਠਿੰਡਾ: ਜ਼ਿਲ੍ਹਾ ਬਠਿੰਡਾ ਦੇ ਪਿੰਡ ਭਾਈਰੂਪਾ ਵਿੱਚ ਲੰਗਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ 161 ਏਕੜ ਜ਼ਮੀਨ ਦੇ ਮਾਮਲੇ ਤੋਂ ਪੈਦਾ ਹੋਇਆ ਟਕਰਾਅ ਕੱਲ੍ਹ (ਬੁੱਧਵਾਰ) ਆਪਸੀ ਸਮਝੌਤੇ ਮਗਰੋਂ ਸਮਾਪਤ ਹੋ ਗਿਆ ਹੈ। ਬਠਿੰਡਾ ਪੁਲਿਸ ਨੇ ਇਸ ਮਾਮਲੇ ਵਿੱਚ ਵਿਚੋਲਗੀ ਭੂਮਿਕਾ ਨਿਭਾ ਕੇ ਕਈ ਵਰ੍ਹਿਆਂ ਤੋਂ ਬਣੇ ਤਣਾਅ ਨੂੰ ਕੁਝ ਸ਼ਰਤਾਂ ਨਾਲ ਫਿਲਹਾਲ ਨਿਬੇੜ ਦਿੱਤਾ ਹੈ। ਇਸ ਸਬੰਧੀ ਪਿਛਲੇ ਦੋ ਦਿਨਾਂ ਦੌਰਾਨ ਬਠਿੰਡਾ ਜ਼ੋਨ ਦੇ ਦਫ਼ਤਰ ਵਿੱਚ ਲੰਗਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧਾਂ ਵਿਚਾਲੇ ਮੀਟਿੰਗਾਂ ਚੱਲੀਆਂ। ਜ਼ਿਕਰਯੋਗ ਹੈ ਕਿ ਲੰਗਰ ਕਮੇਟੀ ਦੀ ਪਿੰਡ ਭਾਈਰੂਪਾ ਵਿੱਚ 161 ਏਕੜ ਜ਼ਮੀਨ ਦੀ ਮਾਲਕੀ ਹੁਣ ਸ਼੍ਰੋਮਣੀ ਕਮੇਟੀ ਦੇ ਨਾਮ ਸੀ। ਬਾਦਲ ਦਲ ਦੀ ਸਰਕਾਰ ਸਮੇਂ ਸ਼੍ਰੋਮਣੀ ਕਮੇਟੀ ਨੇ ਇਸ ਜ਼ਮੀਨ ਦਾ ਕਬਜ਼ਾ ਲੈ ਲਿਆ ਸੀ। ਹੁਣ ਜਦੋਂ ਹਕੂਮਤ ਬਦਲੀ ਤਾਂ ਲੰਗਰ ਕਮੇਟੀ ਨੇ ਇਸ ਵਿਵਾਦਿਤ ਜ਼ਮੀਨ ਦਾ ਮੁੜ ਕਬਜ਼ਾ ਲੈ ਲਿਆ, ਜਿਸ ਤੋਂ ਟਕਰਾਅ ਪੈਦਾ ਹੋ ਗਿਆ ਸੀ।

ਬਠਿੰਡਾ ਜ਼ੋਨ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਪਿੰਡ ਭਾਈਰੂਪਾ ਦੇ ਜ਼ਮੀਨੀ ਵਿਵਾਦ ਸਬੰਧੀ ਦੋਵੇਂ ਧਿਰਾਂ ਨਾਲ ਮੀਟਿੰਗ ਕਰਦੇ ਹੋਏ
ਬਠਿੰਡਾ ਜ਼ੋਨ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਪਿੰਡ ਭਾਈਰੂਪਾ ਦੇ ਜ਼ਮੀਨੀ ਵਿਵਾਦ ਸਬੰਧੀ ਦੋਵੇਂ ਧਿਰਾਂ ਨਾਲ ਮੀਟਿੰਗ ਕਰਦੇ ਹੋਏ

ਬਠਿੰਡਾ ਜ਼ੋਨ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਇਸ ਮਾਮਲੇ ’ਤੇ ਦੋਵੇਂ ਧਿਰਾਂ ਨੂੰ ਗੱਲਬਾਤ ਲਈ ਤਿਆਰ ਕੀਤਾ ਅਤੇ ਅਖੀਰ ਲਿਖਤੀ ਸਮਝੌਤਾ ਸਿਰੇ ਚੜ੍ਹ ਗਿਆ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਵਾਨਗੀ ਦੇ ਦਿੱਤੀ ਹੈ।

ਬੁੱਧਵਾਰ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਮੇਜਰ ਸਿੰਘ ਢਿੱਲੋਂ (ਰਾਮਪੁਰਾ), ਮੈਂਬਰ ਬੀਬੀ ਜੋਗਿੰਦਰ ਕੌਰ ਤੇ ਮੋਹਨ ਸਿੰਘ ਬੰਗੀ, ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ, ਸਕੱਤਰ ਕੇਵਲ ਸਿੰਘ ਅਤੇ ਮੈਨੇਜਰ ਜਗਜੀਤ ਸਿੰਘ ਆਦਿ ਹਾਜ਼ਰ ਸਨ ਜਦੋਂ ਕਿ ਦੂਜੀ ਧਿਰ ਵੱਲੋਂ ਲੰਗਰ ਕਮੇਟੀ ਦੇ ਆਗੂ ਧਰਮ ਸਿੰਘ ਖਾਲਸਾ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ। ਪ੍ਰਸ਼ਾਸਨ ਵੱਲੋਂ ਆਈ.ਜੀ ਮੁਖਵਿੰਦਰ ਸਿੰਘ ਛੀਨਾ, ਐਸ.ਐਸ.ਪੀ ਨਵੀਨ ਸਿੰਗਲਾ ਅਤੇ ਡੀ.ਐਸ.ਪੀ ਰਾਮਪੁਰਾ ਹਾਜ਼ਰ ਸਨ। ਸਮਝੌਤੇ ਅਨੁਸਾਰ ਸ਼੍ਰੋਮਣੀ ਕਮੇਟੀ 161 ਏਕੜ ਜ਼ਮੀਨ ਦੀ 2017-18 ਦੀ ਬੋਲੀ ਰੱਦ ਕਰਕੇ ਖੁਦ ਕਾਸ਼ਤ ਕਰੇਗੀ, ਜਿਸ ਦੇ ਠੇਕੇ ਦੇ 45 ਲੱਖ ਰੁਪਏ ਐਡਵਾਂਸ ਜਮ੍ਹਾਂ ਕਰਾਏ ਜਾਣਗੇ। ਇਸ ਰਾਸ਼ੀ ਵਿੱਚੋਂ 90 ਫੀਸਦੀ ਰਕਮ, ਜੋ 40.50 ਲੱਖ ਰੁਪਏ ਬਣਦੀ ਹੈ, ਦੀ ਐਫ.ਡੀ.ਆਰ. ਬਣਾ ਕੇ ਲੰਗਰ ਕਮੇਟੀ ਨੂੰ ਸੌਂਪੀ ਜਾਵੇਗੀ। ਸਮਝੌਤੇ ਅਨੁਸਾਰ ਅਗਲੇ ਵਰ੍ਹੇ 2018-19 ਵਿੱਚ ਜ਼ਮੀਨ ਦੀ ਖੁੱਲ੍ਹੀ ਬੋਲੀ ਮੁਨਿਆਦੀ ਕਰਾਕੇ ਅਤੇ ਇਸ਼ਤਿਹਾਰ ਪ੍ਰਕਾਸ਼ਿਤ ਕਰਕੇ ਕਰਵਾਈ ਜਾਵੇਗੀ। ਜਦੋਂ ਪਿੰਡ ਭਾਈਰੂਪਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਨਵੀਂ ਪ੍ਰਬੰਧਕੀ ਕਮੇਟੀ ਬਣੇਗੀ, ਉਹ ਜ਼ਮੀਨ ਦੀ 90 ਫੀਸਦੀ ਆਮਦਨ ਨੂੰ ਜਾਇਦਾਦ ਅਤੇ ਲੰਗਰ ਆਦਿ ’ਤੇ ਖਰਚ ਕਰੇਗੀ। ਸ਼੍ਰੋਮਣੀ ਕਮੇਟੀ ਇਸ ਜ਼ਮੀਨ ’ਤੇ ਆਪਣੀ ਖੇਤੀ ਮਸ਼ੀਨਰੀ ਨਾਲ ਕਾਸ਼ਤ ਕਰੇਗੀ ਅਤੇ ਪਿੰਡ ਭਾਈਰੂਪਾ ਦੇ ਵਸਨੀਕਾਂ ਤੇ ਲੰਗਰ ਕਮੇਟੀ ਵੱਲੋਂ ਕਿਸੇ ਤਰ੍ਹਾਂ ਕਾਸ਼ਤ ਵਿੱਚ ਵਿਘਨ ਨਹੀਂ ਪਾਇਆ ਜਾਵੇਗਾ।

ਬਠਿੰਡਾ ਜ਼ੋਨ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਦੋਹੇਂ ਧਿਰਾਂ ਨੇ ਬਿਨਾਂ ਕਿਸੇ ਦਬਾਅ ਤੋਂ ਸਰਬਸੰਮਤੀ ਨਾਲ ਸ਼ਰਤਾਂ ਸਹਿਤ ਸਹਿਮਤੀ ਦੇ ਦਿੱਤੀ ਹੈ, ਜਿਸ ਕਰਕੇ ਮਾਮਲਾ ਖ਼ਤਮ ਹੋ ਗਿਆ ਹੈ। ਛੀਨਾ ਨੇ ਦੱਸਿਆ ਕਿ ਦੋਹਾਂ ਧਿਰਾਂ ਦੇ ਵਿਵਾਦ ਦੌਰਾਨ ਜੋ ਪੁਲਿਸ ਕੇਸ ਦਰਜ ਹੋਏ ਹਨ, ਉਹ ਵੀ ਖਾਰਜ ਕੀਤੇ ਜਾਣਗੇ।

ਸਬੰਧਤ ਖ਼ਬਰ:

ਗੁਰਦੁਆਰਿਆਂ ਦੀਆਂ ਜ਼ਮੀਨਾਂ ‘ਤੇ ਕਬਜ਼ੇ ਦੇ ਮਸਲੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਨੂੰ ਚਿਤਾਵਨੀ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: