Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵੋਟਾਂ ਖਾਤਰ ਡੇਰਾ ਸਿਰਸਾ ਜਾਣ ਵਾਲੇ ਸਿਆਸੀ ਆਗੂਆਂ ਵਲੋਂ ਸਜ਼ਾ ਪੂਰੀ ਕਰਕੇ ਅਰਦਾਸ ਕੀਤੀ ਗਈ

ਵੋਟਾਂ ਖਾਤਰ ਡੇਰਾ ਸਿਰਸਾ ਜਾਣ ਵਾਲੇ ਸਿਆਸੀ ਆਗੂਆਂ ਵਲੋਂ ਸਜ਼ਾ ਪੂਰੀ ਕਰਕੇ ਅਰਦਾਸ ਕੀਤੀ ਗਈ

ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਤੋਂ ਵੋਟਾਂ ਲਈ ਸਮਰਥਨ ਮੰਗੇ ਜਾਣ ਦੇ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਤਨਖਾਹ ਪੂਰੀ ਕਰਨ ਵਾਲੇ 21 ਸਿੱਖ ਸਿਆਸੀ ਆਗੂਆਂ ਨੇ ਐਤਵਾਰ ਨੂੰ ਸੇਵਾ ਮੁਕੰਮਲ ਕਰਨ ਮਗਰੋਂ ਅਕਾਲ ਤਖ਼ਤ ਸਾਹਿਬ ’ਤੇ ਖਿਮਾ ਯਾਚਨਾ ਦੀ ਅਰਦਾਸ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ 501-501 ਰੁਪਏ ਦੀ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ 5100-5100 ਸੌ ਰੁਪਏ ਗੋਲਕ ਵਿੱਚ ਪਾਏ।

ਤਨਖਾਹੀਏ ਕਰਾਰ ਦਿੱਤੇ ਗਏ ਸਿੱਖ ਆਗੂਆਂ ਵਿੱਚ ਇੱਕ ਨੂੰ ਛੱਡ ਕੇ ਬਾਕੀ ਸਾਰੇ ਅਕਾਲੀ ਦਲ ਬਾਦਲ ਨਾਲ ਸਬੰਧਤ ਹਨ। ਜ਼ਿਕਰਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਨੇ ਹੁਕਮਨਾਮੇ ਦੀ ਉਲੰਘਣਾ ਕਰਕੇ ਵੋਟ ਤੇ ਅਸ਼ੀਰਵਾਦ ਲੈਣ ਲਈ ਡੇਰਾ ਸਿਰਸਾ ਜਾਣ ਵਾਲੇ 21 ਸਾਬਤ ਸੂਰਤ ਸਿੱਖ ਆਗੂਆਂ ਨੂੰ 17 ਅਪਰੈਲ ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਅਜੇ ਚਾਰ ਸਿੱਖ ਆਗੂਆਂ ਦਾ ਡੇਰਾ ਸਿਰਸਾ ਜਾਣ ਦਾ ਮਾਮਲਾ ਬਾਕੀ ਹੈ।

ਅਕਾਲ ਤਖ਼ਤ ਸਾਹਿਬ ਵਿਖੇ ਐਤਵਾਰ ਨੂੰ ਅਰਦਾਸ ’ਚ ਸ਼ਾਮਲ ਸਿਆਸੀ ਆਗੂ
ਅਕਾਲ ਤਖ਼ਤ ਸਾਹਿਬ ਵਿਖੇ ਐਤਵਾਰ ਨੂੰ ਅਰਦਾਸ ’ਚ ਸ਼ਾਮਲ ਸਿਆਸੀ ਆਗੂ

ਅਕਾਲ ਤਖ਼ਤ ਸਾਹਿਬ ਵੱਲੋਂ ਸੱਦੇ ਜਾਣ ’ਤੇ 17 ਅਪਰੈਲ ਨੂੰ ਪੇਸ਼ ਨਾ ਹੋਣ ਵਾਲੇ ਚਾਰ ਸਿੱਖ ਆਗੂਆਂ ਵਿੱਚ ਕਾਂਗਰਸ ਪਾਰਟੀ ਦੇ ਬੀਬੀ ਰਜਿੰਦਰ ਕੌਰ ਭੱਠਲ ਲਹਿਰਾਗਾਗਾ, ਕਾਂਗਰਸ ਵਜ਼ਾਰਤ ਦੇ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪੁੱਤਰ ਅਰਜਨ ਸਿੰਘ, ਅਜਾਇਬ ਸਿੰਘ ਭੱਟੀ ਮਲੋਟ ਅਤੇ ਬਾਦਲ ਦਲ ਦੇ ਜਨਮੇਜਾ ਸਿੰਘ ਸੇਖੋਂ ਮੌੜ ਸ਼ਾਮਲ ਸਨ। ਸਿੰਘ ਸਾਹਿਬ ਦੇ ਆਦੇਸ਼ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਜਾਂਚ ਰਿਪੋਰਟ ਤੋਂ ਬਾਅਦ ਸਿੰਘ ਸਾਹਿਬਾਨ ਵੱਲੋਂ 44 ਸਿੱਖ ਆਗੂਆਂ ਨੂੰ ਅਕਾਲ ਤਖਤ ਸਾਹਿਬ ਵਿੱਚ ਸਪੱਸ਼ਟੀਕਰਨ ਲਈ ਸੱਦਿਆ ਗਿਆ ਸੀ, ਜਿਨ੍ਹਾਂ ਵਿੱਚੋਂ 4 ਆਗੂ ਨਹੀਂ ਪੁੱਜੇ ਸਨ।

ਹਾਜ਼ਰ ਹੋਏ 40 ਆਗੂਆਂ ਵਿੱਚੋ 21 ਸਾਬਤ ਸੂਰਤ ਸਿੱਖ ਆਗੂਆਂ ਨੂੰ ਤਨਖਾਹੀਏ ਕਰਾਰ ਦਿੰਦਿਆਂ ਧਾਰਮਿਕ ਸੇਵਾ ਲਾਈ ਗਈ ਸੀ, 18 ਪਤਿਤ ਸਿੱਖ ਆਗੂਆਂ ਨੂੰ ਕੇਵਲ ਧਾਰਮਿਕ ਸੇਵਾ ਹੀ ਲਾਈ ਗਈ ਸੀ ਅਤੇ ਇੱਕ ਨੂੰ ਮੁਆਫ਼ ਕਰ ਦਿੱਤਾ ਗਿਆ ਸੀ। 21 ਸਾਬਤ ਸੂਰਤ ਸਿੱਖ ਆਗੂਆਂ ਵਿੱਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਅਜੀਤ ਸਿੰਘ ਸ਼ਾਂਤ, ਦਰਬਾਰਾ ਸਿੰਘ ਗੁਰੂ, ਪਰਮਿੰਦਰ ਸਿੰਘ ਢੀਂਡਸਾ, ਵਰਿੰਦਰ ਕੌਰ, ਇੰਦਰਇਕਬਾਲ ਸਿੰਘ ਅਟਵਾਲ, ਮਨਤਾਰ ਸਿੰਘ ਬਰਾੜ, ਪ੍ਰਕਾਸ਼ ਸਿੰਘ ਭੱਟੀ, ਗੁਰਪ੍ਰੀਤ ਸਿੰਘ ਰਾਜੂ, ਜੀਤਮਹਿੰਦਰ ਸਿੰਘ ਸਿੱਧੂ, ਪਰਮਬੰਸ ਸਿੰਘ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਹਰਪ੍ਰੀਤ ਸਿੰਘ ਕੋਟਭਾਈ, ਸੁਰਜੀਤ ਸਿੰਘ ਰੱਖੜਾ, ਇਕਬਾਲ ਸਿੰਘ ਝੂੰਦਾਂ, ਈਸ਼ਰ ਸਿੰਘ ਮਿਹਰਬਾਨ, ਗੋਬਿੰਦ ਸਿੰਘ ਲੌਂਗੋਵਾਲ, ਰਣਜੀਤ ਸਿੰਘ ਤਲਵੰਡੀ, ਹਰੀ ਸਿੰਘ ਨਾਭਾ ਤੇ ਦੀਦਾਰ ਸਿੰਘ ਭੱਟੀ (ਸਾਰੇ ਬਾਦਲ ਦਲ) ਅਤੇ ਅਜੀਤਇੰਦਰ ਸਿੰਘ ਮੋਫ਼ਰ ਕਾਂਗਰਸ ਪਾਰਟੀ ਨਾਲ ਸਬੰਧਤ ਹਨ।

ਸਬੰਧਤ ਖ਼ਬਰ:

ਬਾਦਲ-ਡੇਰਾ ਸਿਰਸਾ ਭਾਈਵਾਲੀ: ਛੋਟੇ ਪੱਧਰ ਦੇ ਆਗੂ ਆਪਣੇ ਆਕਾਵਾਂ ਖਿਲਾਫ ਕਿਵੇਂ ਕਰਨਗੇ ਜਾਂਚ?: ਦਲ ਖ਼ਾਲਸਾ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: