Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਬਕਾ ਐਸ.ਪੀ. ਸਲਵਿੰਦਰ ਸਿੰਘ ਨੂੰ ਹਾਲੇ ਜੇਲ੍ਹ ‘ਚ ਹੀ ਰਹਿਣਾ ਪਏਗਾ; ਜ਼ਮਾਨਤ ਅਰਜ਼ੀ ਰੱਦ

ਸਾਬਕਾ ਐਸ.ਪੀ. ਸਲਵਿੰਦਰ ਸਿੰਘ ਨੂੰ ਹਾਲੇ ਜੇਲ੍ਹ ‘ਚ ਹੀ ਰਹਿਣਾ ਪਏਗਾ; ਜ਼ਮਾਨਤ ਅਰਜ਼ੀ ਰੱਦ

ਗੁਰਦਾਸਪੁਰ: ਬਲਾਤਕਾਰ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰੇ ਐਸ.ਪੀ. ਸਲਵਿੰਦਰ ਸਿੰਘ ਨੂੰ ਹਾਲੇ ਜੇਲ੍ਹ ਵਿਚ ਹੀ ਰਹਿਣਾ ਪਏਗਾ। ਗੁਰਦਾਸਪੁਰ ਦੀ ਇਕ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਸਲਵਿੰਦਰ ਨੇ ਐਡੀਸ਼ਨਲ ਸੈਸ਼ਨ ਜੱਜ ਕਮਲਜੀਤ ਲਾਂਬਾ ਦੀ ਅਦਾਲਤ ‘ਚ ਜ਼ਮਾਨਤ ਅਰਜ਼ੀ ਲਾਈ ਸੀ। ਸਲਵਿੰਦਰ ਇਸ ਵੇਲੇ ਅੰਮ੍ਰਿਤਸਰ ਦੇ ਕੇਂਦਰੀ ਜੇਲ੍ਹ ‘ਚ ਬੰਦ ਹੈ।

ਸਲਵਿੰਦਰ ਸਿੰਘ ‘ਤੇ ਅਗਸਤ 2016 ‘ਚ ਭ੍ਰਿਸ਼ਟਾਚਾਰ ਅਤੇ ਬਲਾਤਕਾਰ ਦਾ ਮਾਮਲਾ ਦਰਜ ਹੋਇਆ ਸੀ। ਸਲਵਿੰਦਰ ਨੇ ਕੁਝ ਸਮਾਂ ਫਰਾਰ ਰਹਿਣ ਤੋਂ ਬਾਅਦ ਇਸੇ ਸਾਲ 20 ਅਪ੍ਰੈਲ ਨੂੰ ਗੁਰਦਾਸਪੁਰ ‘ਚ ਐਡੀਸ਼ਨਲ ਸੈਸ਼ਨ ਜੱਜ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ। ਪਹਿਲਾਂ ਉਸਨੂੰ ਕੇਂਦਰੀ ਜੇਲ੍ਹ ਗੁਰਦਾਸਪੁਰ ਲਿਜਾਇਆ ਗਿਆ, ਪਰ ਜੇਲ੍ਹ ਪ੍ਰਸ਼ਾਸਨ ਨੇ ਉਸਨੂੰ ਉਥੇ ਰੱਖਣ ਤੋਂ ਇਨਕਾਰ ਕਰ ਦਿੱਤਾ। ਜੇਲ੍ਹ ਪ੍ਰਸ਼ਾਸਨ ਦਾ ਤਰਕ ਸੀ ਕਿ ਸਲਵਿੰਦਰ ਗੁਰਦਾਸਪੁਰ ਦਾ ਐਸ.ਪੀ. ਰਿਹਾ ਹੈ ਇਸ ਲਈ ਇਥੇ ਕਈ ਲੋਕਾਂ ਨੂੰ ਉਸਦੀ ਦੁਸ਼ਮਣੀ ਹੋ ਸਕਦੀ ਹੈ। ਇਸ ਲਈ ਸਲਵਿੰਦਰ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ ਭੇਜ ਦਿੱਤਾ ਗਿਆ ਸੀ।

ਸਾਬਕਾ ਐਸ.ਪੀ. ਸਲਵਿੰਦਰ ਸਿੰਘ ਅਦਾਲਤ 'ਚ ਪੇਸ਼ ਹੋਣ ਸਮੇਂ
ਸਾਬਕਾ ਐਸ.ਪੀ. ਸਲਵਿੰਦਰ ਸਿੰਘ ਅਦਾਲਤ ‘ਚ ਪੇਸ਼ ਹੋਣ ਸਮੇਂ

ਬੁੱਧਵਾਰ ਨੂੰ ਐਸ.ਪੀ. ਸਲਵਿੰਦਰ ਸਿੰਘ ਨੇ ਇਕ ਵਾਰ ਫੇਰ ਐਡੀਸ਼ਨਲ ਸੈਸ਼ਨ ਜੱਜ ਕਲਮਜੀਤ ਲਾਂਬਾ ਦੀ ਅਦਾਲਤ ‘ਚ ਜ਼ਮਾਨਤ ਲਈ ਅਰਜ਼ੀ ਲਾਈ ਸੀ ਪਰ ਜੱਜ ਨੇ ਉਸਨੂੰ ਖਾਰਜ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਸਲਵਿੰਦਰ ਸਿੰਘ ਦਾ ਨਾਂ ਪਠਾਨਕੋਟ ਏਅਰਬੇਸ ਹਮਲੇ ਸਮੇਂ ਸੁਰਖੀਆਂ ‘ਚ ਆਇਆ ਸੀ।

ਸਬੰਧਤ ਖ਼ਬਰ:

ਪਠਾਨਕੋਟ ਹਮਲਾ: ਐੱਸ ਪੀ ਸਲਵਿੰਦਰ ਸਿੰਘ ਦੋਸ਼ ਮੁਕਤ ਕਰਾਰ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,
ਸਾਕਾ ਬਹਿਬਲ ਕਲਾਂ 2015 ਨਾਲ ਜੁੜੇ ਫੌਜਦਾਰੀ ਮਾਮਲੇ ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਮੋਗੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਬੀਤੇ ਕੱਲ੍ਹ ਫਰੀਦਕੋਟ ਵਿਖੇ ਜਸਟਿਸ ਚੇਤਨ ਸ਼ਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: