Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਮੁੱਦਿਆਂ ‘ਤੇ ਗੱਲ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਵਫਦ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨੂੰ ਮਿਲਿਆ

ਸਿੱਖ ਮੁੱਦਿਆਂ ‘ਤੇ ਗੱਲ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਵਫਦ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨੂੰ ਮਿਲਿਆ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇਕ ਵਫਦ ਵੱਲੋਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲ ਕੇ ਸਿੱਖਾਂ ਦੇ ਮਸਲੇ ਉਠਾਏ ਗਏ। ਇਸ ਵਫਦ ਨੇ ਜਿਥੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਨਾਢਾ ਸਾਹਿਬ, ਪੰਚਕੂਲਾ ਨਾਲ ਲੱਗਦੀ ਜ਼ਮੀਨ ਗੁਰਦੁਆਰਾ ਸਾਹਿਬ ਨੂੰ ਅਲਾਟ ਕਰਨ ਦੀ ਮੰਗ ਰੱਖੀ ਉਥੇ ਨਾਲ ਹੀ ਹਰਿਆਣਾ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਕਾਲਜਾਂ ਨੂੰ ‘ਗ੍ਰਾਂਟ ਇਨ ਏਡ’ ਦਾ ਦਰਜਾ ਦੇਣ ਲਈ ਕਿਹਾ। ਵਫਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਅਤੇ ਵਾਧੂ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਵੀ ਉਨ੍ਹਾਂ ਦੇ ਨਾਲ ਸਨ।

ਸ਼੍ਰੋਮਣੀ ਕਮੇਟੀ ਦਾ ਵਫਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ
ਸ਼੍ਰੋਮਣੀ ਕਮੇਟੀ ਦਾ ਵਫਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ

ਪ੍ਰੋ: ਬਡੂੰਗਰ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਸੰਗਤ ਸ਼ਰਧਾ ਸਹਿਤ ਪੁੱਜਦੀ ਹੈ ਅਤੇ ਵਿਸ਼ੇਸ਼ ਦਿਹਾੜਿਆਂ ਸਮੇਂ ਕਈ ਗੁਣਾਂ ਵੱਧ ਜਾਂਦੀ ਹੈ। ਇਸ ਲਈ ਸੰਗਤ ਦੀ ਵੱਡੀ ਆਮਦ ਤੇ ਗੁਰਦੁਆਰਾ ਸਾਹਿਬ ਦੀਆਂ ਲੋੜਾਂ ਦੇ ਮੱਦੇਨਜ਼ਰ ਨਾਲ ਲੱਗਦੀ ਜਗ੍ਹਾ ਗੁਰਦੁਆਰਾ ਸਾਹਿਬ ਨੂੰ ਅਲਾਟ ਕੀਤੀ ਜਾਵੇ। ਉਨ੍ਹਾਂ ਮਨੋਹਰ ਲਾਲ ਖੱਟਰ ਤੋਂ ਇਹ ਵੀ ਮੰਗ ਕੀਤੀ ਕਿ ਹਰਿਆਣਾ ਸੂਬੇ ਅੰਦਰ ਸਥਿਤ ਸ਼੍ਰੋਮਣੀ ਕਮੇਟੀ ਦੇ ਦੋ ਕਾਲਜਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਖਾਲਸਾ ਕਾਲਜ, ਪੰਜੋਖਰਾ ਸਾਹਿਬ ਅਤੇ ਮਾਤਾ ਸੁੰਦਰੀ ਖਾਲਸਾ ਗਰਲਜ਼ ਕਾਲਜ (ਕਰਨਾਲ) ਨੂੰ ‘ਗ੍ਰਾਂਟ ਇਨ ਏਡ’ ਦਾ ਦਰਜਾ ਦਿੱਤਾ ਜਾਵੇ। ਪ੍ਰੋ: ਬਡੂੰਗਰ ਨੇ ਦੱਸਿਆ ਕਿ ਇਹ ਦੋਵੇਂ ਵਿਦਿਅਕ ਸੰਸਥਾਵਾਂ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰ ਰਹੀਆਂ ਹਨ ਅਤੇ ਇਨ੍ਹਾਂ ਦੋਵਾਂ ਕਾਲਜਾਂ ਨੂੰ ਹਰਿਆਣਾ ਸਰਕਾਰ ਵੱਲੋਂ ਪਹਿਲਾਂ ਹੀ ‘ਘੱਟ-ਗਿਣਤੀ ਦਾ ਦਰਜਾ’ ਦਿੱਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖੱਟਰ ਨਾਲ ਲੋਹਗੜ੍ਹ (ਹਰਿਆਣਾ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਸਥਾਪਤ ਕੀਤੀ ਜਾਣ ਵਾਲੀ ਯਾਦਗਾਰ ਸਬੰਧੀ ਬਣਾਈ ਗਈ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦਾ ਨੁਮਇੰਦਾ ਸ਼ਾਮਲ ਕਰਨ ਦੀ ਮੰਗ ਵੀ ਰੱਖੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ
ਗਲੋਬਲ ਸਿੱਖ ਕੌਂਸਲ ਨੇ ਮਹਾਰਾਸ਼ਟਰ ਸਰਕਾਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਮਾਮਲਿਆਂ 'ਚ ਦਖਲਅੰਦਾਜ਼ੀ ਬੰਦ ਕਰਨ ਅਤੇ 1956 ਦਾ ਗੁਰਦੁਆਰਾ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਤੁਰੰਤ ਵਾਪਸ ਲੈਣ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: