Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੁਲਿਸ ਰਿਮਾਂਡ ਖਤਮ ਹੋਣ ‘ਤੇ ਮਨਜਿੰਦਰ ਸਿੰਘ ਹੁਸੈਨਪੁਰਾ ਨੂੰ ਭੇਜਿਆ ਜੇਲ੍ਹ

ਪੁਲਿਸ ਰਿਮਾਂਡ ਖਤਮ ਹੋਣ ‘ਤੇ ਮਨਜਿੰਦਰ ਸਿੰਘ ਹੁਸੈਨਪੁਰਾ ਨੂੰ ਭੇਜਿਆ ਜੇਲ੍ਹ

ਲੁਧਿਆਣਾ: 22 ਅਪ੍ਰੈਲ (ਸ਼ਨੀਵਾਰ) ਨੂੰ ਲੁਧਿਆਣਾ ‘ਚ ਰਾਜ ਸਿੰਘ ਸਹਿਣਾ ਅਤੇ ਮਨਜਿੰਦਰ ਸਿੰਘ ਨੂੰ ਲੁਧਿਆਣਾ ਪੁਲਿਸ ਨੇ ਰਾਜ ਸਿੰਘ ਦੇ ਘਰੋਂ ਚੁੱਕ ਲਿਆ ਸੀ। ਰਾਜ ਸਿੰਘ ਨੂੰ 23 ਅਪ੍ਰੈਲ ਰਾਤ ਨੂੰ ਛੱਡ ਦਿੱਤਾ ਪਰ ਮਨਜਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਪਿੰਡ ਹੁਸੈਨਪੁਰਾ, ਪਟਿਆਲਾ ਨੂੰ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ ਅਤੇ ਅਸਲਾ ਐਕਟ ਦੀ ਧਾਰਾ ਲਾ ਕੇ ਗ੍ਰਿਫਤਾਰ ਦਿਖਾ ਦਿੱਤਾ ਗਿਆ ਅਤੇ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ।

ਮਨਜਿੰਦਰ ਸਿੰਘ ਹੁਸੈਨਪੁਰਾ (ਫਾਈਲ ਫੋਟੋ)
ਮਨਜਿੰਦਰ ਸਿੰਘ ਹੁਸੈਨਪੁਰਾ (ਫਾਈਲ ਫੋਟੋ)

ਭਾਈ ਮਨਜਿੰਦਰ ਸਿੰਘ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਪੁਲਿਸ ਰਿਮਾਂਡ ਖਤਮ ਹੋਣ ‘ਤੇ ਅੱਜ (ਸ਼ੁੱਕਰਵਾਰ) ਮਨਜਿੰਦਰ ਸਿੰਘ ਨੂੰ 12 ਮਈ ਤਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ ਅਤੇ ਚਲਾਨ ਪੇਸ਼ ਹੋਣ ਤਕ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।

ਸਬੰਧਤ ਖ਼ਬਰ:

ਸ਼ਨੀਵਾਰ ਚੁੱਕੇ ਦੋ ਸਿੱਖਾਂ ‘ਚੋਂ ਇਕ ਨੂੰ ਪੁਲਿਸ ਨੇ ਛੱਡਿਆ, ਦੂਜੇ ‘ਤੇ ਕੇਸ ਦਰਜ, 2 ਦਿਨ ਦਾ ਲਿਆ ਰਿਮਾਂਡ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੀ 01 ਅਕਤੂਬਰ 2026 ਨੂੰ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਜਗਤਾਰ ਸਿੰਘ ‘ਜੱਗੀ’ ਜੌਹਲ ਨੂੰ ਤਿਹਾੜ ਜੇਲ੍ਹ, ਦਿੱਲੀ ਵਿਚੋਂ ਰਿਹਾਅ ਕਰ ਦਿੱਤਾ ਗਿਆ ਹੈ।
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: