Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਉਮਰ ਕੈਦ ਦੀ ਤਜਵੀਜ਼ ਵਾਲੇ ਬਿਲ ਨੂੰ ਕੇਂਦਰ ਸਰਕਾਰ ਵਲੋਂ ਨਾਂਹ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਉਮਰ ਕੈਦ ਦੀ ਤਜਵੀਜ਼ ਵਾਲੇ ਬਿਲ ਨੂੰ ਕੇਂਦਰ ਸਰਕਾਰ ਵਲੋਂ ਨਾਂਹ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪੰਜਾਬ ਵਿਧਾਨ ਸਭਾ ਵੱਲੋਂ ਸਾਲ 2016 ਵਿੱਚ ਪਾਸ ਕੀਤਾ ਉਹ ਬਿੱਲ ਵਾਪਸ ਭੇਜ ਦਿੱਤਾ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੀ ਮੱਦ ਜੋੜੀ ਗਈ ਸੀ। ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਭਾਰਤੀ ਦੰਡਾਵਲੀ ਤਹਿਤ ਤਿੰਨ ਸਾਲ ਦੀ ਸਜ਼ਾ ਦਿੱਤੀ ਜਾ ਸਕਦੀ ਹੈ, ਜਿਸ ਨੂੰ ਬਾਦਲ ਸਰਕਾਰ ਨੇ ਉਮਰ ਕੈਦ ਕਰਨ ਲਈ ਬਿੱਲ ਵਿਧਾਨ ਸਭਾ ਵਿੱਚ ਪਾਸ ਕੀਤਾ ਸੀ।

ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਵਿਚ ਹੋਈ ਬੇਅਦਬੀ ਤੋਂ ਬਾਅਦ ਸਿੱਖ ਨੌਜਵਾਨ ਗੁਰਬਾਣੀ ਦੇ ਪਤਰੇ ਨਹਿਰ ਵਿਚੋਂ ਕੱਢਦੇ ਹੋਏ (ਫਾਈਲ ਫੋਟੋ)
ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਵਿਚ ਹੋਈ ਬੇਅਦਬੀ ਤੋਂ ਬਾਅਦ ਸਿੱਖ ਨੌਜਵਾਨ ਗੁਰਬਾਣੀ ਦੇ ਪਤਰੇ ਨਹਿਰ ਵਿਚੋਂ ਕੱਢਦੇ ਹੋਏ (ਫਾਈਲ ਫੋਟੋ)

ਹੁਣ ਪੰਜਾਬ ਦੇ ਗ੍ਰਹਿ ਵਿਭਾਗ ਨੇ ਇਹ ਬਿੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫ਼ਤਰ ਭੇਜਿਆ ਹੈ ਅਤੇ ਅੱਗੋਂ ਮੁੱਖ ਮੰਤਰੀ ਨਾਲ ਚਰਚਾ ਕੀਤੀ ਜਾਵੇਗੀ। ਇਹ ਬਿੱਲ ਮੋੜਦੇ ਹੋਏ ਕੇਂਦਰ ਨੇ ਕਿਹਾ ਕਿ ਸਾਰੇ ਧਰਮਾਂ ਨੂੰ ਬਰਾਬਰੀ ਦੇ ਆਧਾਰ ‘ਤੇ ਸਨਮਾਨ ਦਿੱਤਾ ਜਾਂਦਾ ਹੈ। ਇਸ ਲਈ ਆਈਪੀਸੀ ਵਿੱਚ ਕਿਸੇ ਧਰਮ ਵਿਸ਼ੇਸ਼ ਲਈ ਇਕ ਵਰਗ, ਧਾਰਾ ਸ਼ਾਮਲ ਕਰਨਾ ਸੰਭਵ ਨਹੀਂ ਹੈ। ਸੂਤਰਾਂ ਮੁਤਾਬਕ ਇਸ ਬਿੱਲ ਨੂੰ ਮੋੜਨ ਵੇਲੇ ਕੇਂਦਰ ਸਰਕਾਰ ਨੇ ਧਰਮ ਨਿਰਪੱਖਤਾ ਤੇ ਧਰਮ ਨਾਲ ਸਬੰਧਤ ਮੱਦਾਂ ਲਈ ਆਪਣੀ ਸਥਿਤੀ ਐਸ.ਆਰ. ਬੋਮੱਈ ਬਨਾਮ ਭਾਰਤ ਸਰਕਾਰ ਦੇ ਮਾਮਲੇ ਨਾਲ ਸਪੱਸ਼ਟ ਕੀਤੀ। ਕੇਂਦਰ ਨੇ ਸੂਬਾ ਸਰਕਾਰ ਨੂੰ ਕਿਹਾ ਕਿ ਇਸ ਬਿੱਲ ਨੂੰ ਵਾਪਸ ਲਿਆ ਜਾਵੇ ਜਾਂ ਜੇ ਇਸ ਨੂੰ ਮੁੜ ਵਿਚਾਰਨਾ ਹੈ ਤਾਂ ਪ੍ਰਸਤਾਵਤ ਤਬਦੀਲੀ ਵਿੱਚ ਸਾਰੇ ਧਰਮ ਸ਼ਾਮਲ ਕੀਤੇ ਜਾਣ।

ਕੇਂਦਰ ਸਰਕਾਰ ਨੇ 16 ਮਾਰਚ 2017 ਨੂੰ ਉਸ ਦਿਨ ਬਿੱਲ ਵਾਪਸ ਭੇਜਿਆ ਸੀ, ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਬਾਦਲ ਸਰਕਾਰ ਵੱਲੋਂ ਕੇਂਦਰ ਨੂੰ ਭੇਜੇ ਇਸ ਬਿੱਲ ਵਿੱਚ ਸਜ਼ਾਵਾਂ ਵਧਾਉਣ ਦੀ ਮੱਦ ਜੋੜੀ ਗਈ ਸੀ। ਇਹ ਬਿੱਲ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੇ 21 ਮਾਰਚ 2016 ਨੂੰ ਪਾਸ ਕੀਤਾ ਸੀ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Centre Refuses to Clear out Punjab Bill providing enhanced Punishment for Beadbi of Guru Granth Sahib …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: