Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਜਾਣਨ ਲਈ ‘ਪੰਜਾਬ ਯਾਤਰਾ’ ਸ਼ੁਰੂ ਕਰੇਗੀ: ਫੂਲਕਾ

ਆਮ ਆਦਮੀ ਪਾਰਟੀ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਜਾਣਨ ਲਈ ‘ਪੰਜਾਬ ਯਾਤਰਾ’ ਸ਼ੁਰੂ ਕਰੇਗੀ: ਫੂਲਕਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਅੱਜ ਕਿਹਾ ਕਿ ਸਰਕਾਰ ਦੇ ਕੰਮਕਾਜ ਉਤੇ ਨਜ਼ਰ ਰੱਖਣ ਅਤੇ ਇਹ ਯਕੀਨੀ ਬਣਾਉਣ ਕਿ ਪੰਜਾਬ ਵਿਚ ਕਿਸੇ ਨੂੰ ਕੋਈ ਪਰੇਸ਼ਾਨੀ ਦਰਪੇਸ਼ ਨਾ ਆਵੇ। ਇਸ ਲਈ ਪੰਜਾਬ ਯਾਤਰਾ ਸ਼ੁਰੂ ਕੀਤੀ ਜਾਵੇਗੀ।

ਫੂਲਕਾ ਨੇ ਪੁਛਿਆ ਕਿ ਸੱਤਾਧਾਰੀ ਕਾਂਗਰਸ ਪੰਜਾਬ ਯਾਤਰਾ ਨੂੰ ਲੈ ਕੇ ਪਰੇਸ਼ਾਨ ਕਿਉਂ ਹੈ? ਉਨ੍ਹਾਂ ਕਿਹਾ ਕਿ ਕਾਂਗਰਸ ਕਦੇ ਵੀ ਆਪਣੇ ਆਪ ਨੂੰ ਲੋਕ ਹਿੱਤਾਂ ਵਾਲੀ ਪਾਰਟੀ ਵਜੋਂ ਸਥਾਪਿਤ ਨਹੀਂ ਕੀਤਾ ਅਤੇ ਸੱਤਾ ਵਿਚ ਰਹਿੰਦਿਆਂ ਜਾਂ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਦਿਆਂ ਕਦੇ ਲੋਕਾਂ ਨੂੰ ਨੇੜਿਓਂ ਜਾਨਣ ਲਈ ਕਦੀ ਕੋਈ ਅਜਿਹਾ ਪ੍ਰੋਗਰਾਮ ਨਹੀਂ ਚਲਾਇਆ। ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਲੋਕਾਂ ਦੇ ਮੁੱਦਿਆਂ ਨੂੰ ਉਜਾਗਰ ਕਰਨ ਵਾਲੇ ਪ੍ਰੋਗਰਾਮ ਦੀ ਹੀ ਕਾਂਗਰਸ ਆਲੋਚਨਾ ਕਰ ਰਹੀ ਹੈ।

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਵਿੰਦਰ ਸਿੰਘ ਫੂਲਕਾ (ਫਾਈਲ ਫੋਟੋ)
ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਵਿੰਦਰ ਸਿੰਘ ਫੂਲਕਾ (ਫਾਈਲ ਫੋਟੋ)

ਫੂਲਕਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਫਰਜ਼ ਹੈ ਕਿ ਉਹ ਲੋਕਾਂ ਕੋਲ ਜਾਣ ਅਤੇ ਉਨ੍ਹਾਂ ਦੀਆਂ ਪਰੇਸ਼ਾਨੀਆਂ ਨੂੰ ਪੁਛ ਕੇ ਵਿਧਾਨ ਸਭਾ ਵਿਚ ਉਠਾਉਣ। ਉਨ੍ਹਾਂ ਕਿਹਾ ਕਿ ਆਮ ਜਨਤਾ ਸੈਂਕੜੇ ਕਿਲੋਮੀਟਰ ਚਲ ਕੇ ਆਪਣੀਆਂ ਮੁਸ਼ਕਿਲਾਂ ਦੱਸਣ ਲਈ ਚੰਡੀਗੜ੍ਹ ਆਉਂਦੀ ਹੈ ਜਦੋਂ ਕਿ ਅਸੀਂ ਚਾਹੁੰਦੇ ਹਾਂ ਕਿ ਅਸੀਂ ਆਮ ਲੋਕਾਂ ਕੋਲ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਜਾਣ ਕੇ ਉਨ੍ਹਾਂ ਦੇ ਹੱਲ ਲੱਭਣ ਦੀ ਕੋਸ਼ਿਸ਼ ਕਰੀਏ।

ਫੂਲਕਾ ਨੇ ਕਿਹਾ ਕਿ ਇਹ ਪ੍ਰੋਗਰਾਮ ਸੰਗਤ ਦਰਸ਼ਨ ਵਾਂਗ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਸਿਰਫ ਆਮ ਆਦਮੀ ਪਾਰਟੀ ਨਾਲ ਸੰਬੰਧਤ ਲੋਕਾਂ ਦਾ ਨਾ ਹੋ ਕੇ ਸਮੂਹ ਪੰਜਾਬੀਆਂ ਦਾ ਪ੍ਰੋਗਰਾਮ ਹੈ, ਜਿੱਥੇ ਕਿ ਵਿਰੋਧੀ ਧਿਰ ਦਾ ਆਗੂ ਅਤੇ ਹੋਰ ਵਿਧਾਇਕ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਜਾਨਣ ਦੀ ਕੋਸ਼ਿਸ ਕਰਨਗੇ। ਇਹ ਮੁਸ਼ਕਿਲਾਂ ਸਵਾਲਾਂ ਦੇ ਰੂਪ ਵਿਚ ਪੰਜਾਬ ਵਿਧਾਨ ਸਭਾ ਵਿਚ ਚੁਕਿਆਂ ਜਾਣਗੀਆਂ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: