Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੰਮੂ ਕਸ਼ਮੀਰ ਦੇ ਪੁਲਿਸ ਮੁਖੀ ਨੇ ਮੁਜਾਹਦੀਨਾਂ ਦੇ ਪਰਿਵਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ

ਜੰਮੂ ਕਸ਼ਮੀਰ ਦੇ ਪੁਲਿਸ ਮੁਖੀ ਨੇ ਮੁਜਾਹਦੀਨਾਂ ਦੇ ਪਰਿਵਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ

ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁਲਿਸ ਮੁਖੀ ਨੇ ਸ਼ਰੇਆਮ ਧਮਕੀ ਦਿੱਤੀ ਕਿ ਮੁਜਾਹਦੀਨਾਂ (Militants) ਨੂੰ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਬਾਰੇ ਸੋਚਣਾ ਚਾਹੀਦਾ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪੁਲਿਸ ਮੁਖੀ ਮੁਜਾਹਦੀਨਾਂ ਵਲੋਂ ਪੁਲਿਸ ਅਧਿਕਾਰੀ ਦੇ ਘਰ ‘ਤੇ ਹਮਲੇ ਦੇ ਜਵਾਬ ‘ਚ ਬੋਲ ਰਹੇ ਸਨ।

ਮੀਡੀਆ ਨੇ ਪੁਲਿਸ ਮੁਖੀ ਨੂੰ ਦੱਸਿਆ ਕਿ, “ਇਹ ਲੜਾਈ ਹਥਿਆਰਬੰਦ ਮੁਜਾਹਦੀਨਾਂ ਅਤੇ ਪੁਲਿਸ ਦੇ ਵਿਚਕਾਰ ਹੈ, ਪਰਿਵਾਰਾਂ ਨੂੰ ਇਸ ਵਿਚ ਨਹੀਂ ਲਿਆਉਣਾ ਚਾਹੀਦਾ।”

ਜੰਮੂ ਕਸ਼ਮੀਰ ਦਾ ਪੁਲਿਸ ਮੁਖੀ ਐਸ.ਪੀ.ਵੈਦ
ਜੰਮੂ ਕਸ਼ਮੀਰ ਦਾ ਪੁਲਿਸ ਮੁਖੀ ਐਸ.ਪੀ.ਵੈਦ

ਇਹ ਧਮਕੀ ਉਦੋਂ ਆਈ ਜਦੋਂ ਦੱਖਣੀ ਕਸ਼ਮੀਰ ਦੇ ਸ਼ੋਪੀਆ ‘ਚ ਹਥਿਆਰਬੰਦ ਹਮਲਾਵਰਾਂ ਨੇ ਇਕ ਪੁਲਿਸ ਅਧਿਕਾਰਾਂ ਦੇ ਘਰ ‘ਤੇ ਹਮਲਾ ਕਰਕੇ ਸਾਰੇ ਪਰਿਵਾਰ ਨੂੰ ਬੰਦੀ ਬਣਾ ਲਿਆ ਅਤੇ ਘਰ ‘ਚ ਤੋੜ-ਭੰਨ੍ਹ ਕੀਤੀ। ਮੀਡੀਆ ਰਿਪੋਰਟ ਮੁਤਾਬਕ ਉਨ੍ਹਾਂ ਨੇ ਅਧਿਕਾਰੀ ਨੇ ਨੌਕਰੀ ਛੱਡਣ ਲਈ ਕਿਹਾ।

ਡੀ.ਜੀ.ਪੀ. ਐਸ.ਪੀ. ਵੈਦ ਨੇ ਮੀਡੀਆ ਨੂੰ ਕਿਹਾ, “ਪਰ ਮੈਂ ਦੱਸ ਦਵਾਂ ਕਿ ਮੁਜਾਹਦੀਨਾਂ ਦੇ ਵੀ ਪਰਿਵਾਰ ਹਨ। ਜੇ ਪੁਲਿਸ ਇੰਝ ਕਰੇਗੀ ਤਾਂ ਉਨ੍ਹਾਂ ਪਰਿਵਾਰਾਂ ਦਾ ਕੀ ਹੋਏਗਾ?”

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Jammu & Kashmir DGP Warns of Hunting Down Militants’ Families …

ਇਹ ਪਹਿਲੀ ਵਾਰ ਨਹੀਂ ਹੈ ਕਿ ਭਾਰਤੀ ਰਾਜ ਦੇ ਕਿਸੇ ਵੱਡੇ ਅਫਸਰ ਨੇ ਇਹੋ ਜਿਹਾ ਖਤਰਨਾਕ ਬਿਆਨ ਦਿੱਤਾ ਹੈ। ਪਿਛਲੇ ਸਾਲ ਸਤੰਬਰ ‘ਚ ਭਾਰਤ ਦੇ ਕਹੇ ਜਾਂਦੇ “ਸੁਰੱਖਿਆ ਮਾਹਰ” ਅਨਿਲ ਕੌਲ ਨੇ ਸਰਕਾਰੀ ਟੀ.ਵੀ. ਚੈਨਲ ਰਾਜਸਭਾ ਟੀ.ਵੀ. ‘ਤੇ ਇਕ ਚਰਚਾ ਦੌਰਾਨ ਕਸ਼ਮੀਰੀ ਨਾਗਰਿਕਾਂ ਦੇ ਕਤਲ ਦੀ ਵਕਾਲਤ ਕਰਦਿਆਂ ਕਿਹਾ, ਜਿਵੇਂ ਕੇ.ਪੀ.ਐਸ. ਗਿੱਲ ਨੇ ਪੰਜਾਬ ‘ਚ “ਅੱਤਵਾਦੀਆਂ” ਦੇ ਰਿਸ਼ਤੇਦਾਰਾਂ ਨੂੰ ਮਾਰ ਕੇ “ਅੱਤਵਾਦ” (ਲਹਿਰ) ਨੂੰ ਖਤਮ ਕੀਤਾ ਉਸੇ ਤਰ੍ਹਾਂ ਕਸ਼ਮੀਰ ‘ਚ ਵੀ ਹੋਣਾ ਚਾਹੀਦਾ ਹੈ।

ਉਸਦਾ ਮੰਨਣਾ ਸੀ ਕਿ ਮਾਰੇ ਗਏ ਮੁਜਾਹਦੀਨਾਂ ਦੀ ਡੀ.ਐਨ.ਏ. ਜਾਂਚ ਕਰਕੇ ਉਸਦੇ ਰਿਸ਼ਤੇਦਾਰਾਂ ਨੂੰ ਲੱਭ ਕੇ ਖਤਮ ਕੀਤਾ ਜਾਵੇ।

ਦੇਖੋ ਵੀਡੀਓ:

Anil Kaul

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ
ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ
ਦਲ ਖਾਲਸਾ ਨੇ ਜੀ-20 ਦੇਸ਼ਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਧਾਰਮਿਕ ਕੌਮਾਂ ਅਤੇ ਘੱਟ-ਗਿਣਤੀ ਲੋਕਾਂ ਦੀਆਂ ਆਵਾਜ਼ਾਂ ਅਤੇ ਵਿਚਾਰਾਂ ਨੂੰ ਸੁਣਨ ਦੀ ਅਪੀਲ ਕੀਤੀ ਹੈ, ਜਿਨ੍ਹਾਂ ਨੂੰ ਜੀ-20 ਸੰਮੇਲਨ ਦੀ
ਦਲ ਖਾਲਸਾ ਨੇ ਜੀ-20 ਦੇਸ਼ਾਂ ਨੂੰ ਪੱਤਰ ਲਿਖ ਕੇ ਉਨ੍ਹਾਂ ਧਾਰਮਿਕ ਕੌਮਾਂ ਅਤੇ ਘੱਟ-ਗਿਣਤੀ ਲੋਕਾਂ ਦੀਆਂ ਆਵਾਜ਼ਾਂ ਅਤੇ ਵਿਚਾਰਾਂ ਨੂੰ ਸੁਣਨ ਦੀ ਅਪੀਲ ਕੀਤੀ ਹੈ, ਜਿਨ੍ਹਾਂ ਨੂੰ ਜੀ-20 ਸੰਮੇਲਨ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: