Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਡੇਰਾ ਪ੍ਰੇਮੀਆਂ ਨੂੰ ਨੌਕਰੀਆਂ ਦੇਣੀਆਂ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਬਰਾਬਰ: ਮਾਨ ਦਲ

ਡੇਰਾ ਪ੍ਰੇਮੀਆਂ ਨੂੰ ਨੌਕਰੀਆਂ ਦੇਣੀਆਂ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਬਰਾਬਰ: ਮਾਨ ਦਲ

ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਕੱਤਰਾਂ ਧਰਮ ਸਿੰਘ ਕਲੌੜ ਅਤੇ ਭੁਪਿੰਦਰ ਸਿੰਘ ਫਤਿਹਪੁਰ ਨੇ ਇਕ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਮਾਰੇ ਗਏ ਡੇਰਾ ਸਿਰਸਾ ਦੇ ਪ੍ਰੇਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ 10 ਲੱਖ ਰੁਪਏ ਦੇਣੇ ਅਤੇ ਕਤਲ ਦਾ ਸੁਰਾਗ ਦੇਣ ਵਾਲੇ ਨੂੰ ਪੰਜਾਬ ਪੁਲਿਸ ਵਿਚ ਸਬ-ਇੰਸਪੈਕਟਰ ਦੀ ਨੌਕਰੀ ਅਤੇ 50 ਲੱਖ ਦੇ ਇਨਾਮ ਦਾ ਐਲਾਨ ਸਰਾਸਰ ਗਲਤ ਕਦਮ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਪ੍ਰੇਮੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵਿਰੋਧ ਕਰਦਾ ਹੈ।

ਡੇਰਾ ਸਿਰਸਾ ਪ੍ਰੇਮੀਆਂ ਦੇ ਕਤਲ ਤੋਂ ਬਾਅਦ ਲੁਧਿਆਣਾ ਮਲੇਰਕੋਟਲਾ ਰੋਡ 'ਤੇ ਡੇਰਾ ਸਿਰਸਾ ਪ੍ਰੇਮੀਆਂ ਵਲੋਂ 2 ਦਿਨ ਤਕ ਧਰਨਾ ਲਈ ਰੱਖਿਆ ਗਿਆ ਪਰ ਪੁਲਿਸ ਨੇ ਕੋਈ 'ਸਖਤ' ਕਦਮ ਨਹੀਂ ਚੁੱਕਿਆ (ਫਾਈਲ ਫੋਟੋ)
ਡੇਰਾ ਸਿਰਸਾ ਪ੍ਰੇਮੀਆਂ ਦੇ ਕਤਲ ਤੋਂ ਬਾਅਦ ਲੁਧਿਆਣਾ ਮਲੇਰਕੋਟਲਾ ਰੋਡ ‘ਤੇ ਡੇਰਾ ਸਿਰਸਾ ਪ੍ਰੇਮੀਆਂ ਵਲੋਂ 2 ਦਿਨ ਤਕ ਧਰਨਾ ਲਈ ਰੱਖਿਆ ਗਿਆ ਪਰ ਪੁਲਿਸ ਨੇ ਕੋਈ ‘ਸਖਤ’ ਕਦਮ ਨਹੀਂ ਚੁੱਕਿਆ (ਫਾਈਲ ਫੋਟੋ)

ਆਗੂਆਂ ਨੇ ਕਿਹਾ ਕਿ ਅਸੀਂ ਇਨ੍ਹਾਂ ਹੁਕਮਰਾਨਾਂ ਨੂੰ ਦਸਣਾ ਚਾਹੁੰਦੇ ਹਾਂ ਕਿ ਪੰਜਾਬ ਵਿਚ ਹੋਰ ਵੀ ਬਹੁਤ ਮਹਿਕਮੇ ਹਨ ਜਿਸ ਵਿਚ ਨੌਕਰੀਆਂ ਦੇ ਕੇ ਇਸਦਾ ਹਲ ਕਢਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਜੇ ਕੋਈ ਸਿੱਖ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਰੋਸ ਪ੍ਰਗਟਾਉਂਦਿਆਂ ਸ਼ਹੀਦ ਹੁੰਦਾ ਹੈ ਤਾਂ ਉਸਦੇ ਪਰਿਵਾਰ ਨੂੰ ਨਾ ਤਾਂ ਮਾਲੀ ਮਦਦ ਮਿਲਦੀ ਹੈ ਅਤੇ ਨਾ ਹੀ ਪਰਿਵਾਰ ਦੇ ਕਿਸੇ ਹੋਰ ਵਿਅਕਤੀ ਨੂੰ ਨੌਕਰੀ। ਇਤਿਹਾਸ ਗਵਾਹ ਹੈ ਕਿ ਭਾਰਤ ਵਿਚ ਹਮੇਸ਼ਾਂ ਸਿਖ ਅਤੇ ਹੋਰ ਘੱਟਗਿਣਤੀਆਂ ਨੂੰ ਹੀ ਫਾਂਸੀ ਦੇ ਰੱਸੇ ‘ਤੇ ਲਮਕਣਾ ਪੈਂਦਾ ਹੈ। ਆਗੂਆਂ ਨੇ ਅੱਗੇ ਕਿਹਾ ਕਿ 1984 ਵਿਚ ਜਿਨ੍ਹਾਂ ਨੇ ਸਿਖਾਂ ਦਾ ਕਤਲੇਆਮ ਕੀਤਾ ਹੈ, ਉਨ੍ਹਾਂ ਨੂੰ ਅਜ ਤਕ ਕਦੇ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਤਕ ਨਹੀਂ ਕੀਤਾ ਗਿਆ। ਇਨਸਾਫ਼ ਦੇਣਾ ਤਾਂ ਬਹੁਤ ਦੂਰ ਦੀ ਗਲ ਹੈ।

ਸਬੰਧਤ ਖ਼ਬਰ:

ਡੇਰਾ ਪ੍ਰੇਮੀਆਂ ਦੇ ਕਤਲ ਸੰਬੰਧੀ ਸੁਰਾਗ ਦੇਣ ਵਾਲੇ ਨੂੰ 50 ਲੱਖ ਅਤੇ ਸਬ-ਇੰਸਪੈਕਟਰ ਦੀ ਨੌਕਰੀ ਦਾ ਐਲਾਨ …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: