Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਤਲੁਜ-ਯਮੁਨਾ ਲਿੰਕ ਨਹਿਰ: 23 ਫਰਵਰੀ ਦੇ ਪ੍ਰੋਗਰਾਮ ਕਰਕੇ ਪੰਜਾਬ-ਹਰਿਆਣਾ ਸਰਹੱਦ ਸੀਲ

ਸਤਲੁਜ-ਯਮੁਨਾ ਲਿੰਕ ਨਹਿਰ: 23 ਫਰਵਰੀ ਦੇ ਪ੍ਰੋਗਰਾਮ ਕਰਕੇ ਪੰਜਾਬ-ਹਰਿਆਣਾ ਸਰਹੱਦ ਸੀਲ

ਪਟਿਆਲਾ: ਹਰਿਆਣਾ ਦੀ ਸਿਆਸੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ ਵਲੋਂ 23 ਫਰਵਰੀ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਦੀ ਪੰਜਾਬ ਵਿਚ ਪੁਟਾਈ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੀ ਆਪਸ ‘ਚ ਲਗਦੀ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਅਲਾਵਾ ਪੰਜਾਬ ਸਰਕਾਰ ਵਲੋਂ ਕੇਂਦਰ ਤੋਂ ਨੀਮ ਫੌਜੀ ਦਸਤਿਆਂ ਦੀ ਵੀ ਮੰਗ ਕੀਤੀ ਗਈ ਹੈ। ਹਰਿਆਣਾ ਤੋਂ ਆਉਣ ਵਾਲੇ ਸਾਰੇ ਰਸਤਿਆਂ ਉੱਤੇ ਨਾਕੇ ਲਾ ਦਿੱਤੇ ਗਏ ਹਨ।

Chautala1
ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਭੈ ਚੌਟਾਲਾ (ਫਾਈਲ ਫੋਟੋ)

ਇਨੈਲੋ ਦੇ ਆਗੂ ਅਭੈ ਚੌਟਾਲਾ ਨੇ ਹਰਿਆਣਾ ਵਾਸੀਆਂ ਨੂੰ 23 ਫਰਵਰੀ ਨੂੰ ਹਰਿਆਣਾ ਦੇ ਪਿੰਡ ਇਸਮਾਈਲਪੁਰ ਵਿਚ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਇਸ ਤੋਂ ਬਾਅਦ ਚੌਟਾਲਾ ਦਾ ਪੰਜਾਬ ਆ ਕੇ ਐਸ.ਵਾਈ.ਐਲ. ਨਹਿਰ ਦੀ ਮੁੜ ਪੁਟਾਈ ਸ਼ੁਰੂ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਦੂਜੇ ਪਾਸੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਦਾਅਵਾ ਕੀਤਾ ਹੈ ਕਿ ਨਹਿਰ ਨਹੀਂ ਬਣਨ ਦਿੱਤੀ ਜਾਏਗੀ। ਪੀਰ ਮੁਹੰਮਦ ਨੇ ਵੀ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਨੂੰ ਪਟਿਆਲਾ ਨੇੜੇ ਪਿੰਡ ਦੇਵੀਗੜ੍ਹ ‘ਚ 23 ਫਰਵਰੀ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਜਿੱਥੋਂ ਪਿੰਡ ਕਪੂਰੀ ਵੱਲ ਮਾਰਚ ਕੀਤਾ ਜਾਏਗਾ ਅਤੇ ਨਹਿਰ ਨੂੰ ਪੂਰਨ ਦਾ ਵੀ ਐਲਾਨ ਕੀਤਾ ਗਿਆ ਹੈ।

ਕਰਨੈਲ ਸਿੰਘ ਪੀਰਮੁਹੰਮਦ {ਫਾਈਲ ਫੋਟੋ}
ਕਰਨੈਲ ਸਿੰਘ ਪੀਰਮੁਹੰਮਦ {ਫਾਈਲ ਫੋਟੋ}

ਇਸ ਵਿਸ਼ੇ ‘ਤੇ ਵਧੇਰੇ ਜਾਣਕਾਰੀ ਲਈ ਪੜ੍ਹੋ:

ਪਾਣੀਆਂ ਦੇ ਸਮਝੌਤੇ – ਪੰਜਾਬ ਦੇ ਪਾਣੀਆਂ ਦੀ ਲੁੱਟ:

ਭਾਰਤ ਦੀ ਸਰਕਾਰ ਨੇ ਪੰਜਾਬ ਦੀ ਮਾਲਕੀ ਵਾਲੇ ਪਾਣੀਆਂ ਨੂੰ ਗੈਰ-ਰਾਏਪੇਰੀਅਨ ਰਾਜਾਂ ਨੂੰ ਦੇਣ ਵਾਸਤੇ ਗੈਰ-ਕਾਨੂੰਨੀ ਅਤੇ ਗੈਰ ਸੰਵਿਧਾਨਕ ਸਮਝੌਤਿਆਂ ਨੂੰ ਲਾਗੂ ਕੀਤਾ। ਇਨ੍ਹਾਂ ਗ਼ੈਰ-ਸੰਵਿਧਾਨਕ ਸਮਝੌਤਿਆਂ ਵਿੱਚ 1955 ਅਤੇ 1976 ਦੇ ਕੇਂਦਰ ਸਰਾਕਰ ਦੇ ਨੋਟੀਫਿਕੇਸ਼ਨ, 1981 ਦਾ ਇੰਦਰਾ ਅਵਾਰਡ ਅਤੇ 1986 ਦਾ ਅਰੈਡੀ ਟ੍ਰਿਬਿਊਨਲ ਸ਼ਾਮਲ ਹਨ।

ਸਮਝੌਤਿਆਂ ਨੂੰ ਰੱਦ ਕਰਨ ਵਾਲੇ ਪੰਜਾਬ ਦਾ ਕਾਨੂੰਨ, ਇਸਦੀ ਮੱਦ ਨੰ: 5 ਅਤੇ ਪੰਜਾਬ ਦੇ ਰਾਇਪੇਰੀਅਨ ਹੱਕ:

ਪੰਜਾਬ ਦੀ ਆਪਣੀ ਹੀ ਵਿਧਾਨ ਸਭਾ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਹੀ ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ 2004 ਵਿੱਚ ਪਹਿਲਾਂ ਹੋਏ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕਰਕੇ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਨੇ 12 ਜੁਲਾਈ 2004 ਨੂੰ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ 14 ਜੁਲਾਈ 2004 ਤੱਕ ਮੁਕੰਮਲ ਕਰਨ ਦੇ ਦਿੱਤੇ ਹੁਕਮਾਂ ਨੂੰ ਬੇਅਸਰ ਕਰਨ ਵਾਲੇ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕੀਤਾ ਸੀ।

ਇਸ ਕਾਨੂੰਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੇਸ਼ ਕੀਤਾ ਸੀ ਅਤੇ ਇਸਨੂੰ ਬਾਦਲ ਦਲ ਅਤੇ ਭਾਜਪਾ ਨੇ ਹਮਾਇਤ ਦਿੱਤੀ ਸੀ। ਇਸ ਤਰ੍ਹਾਂ ਇਹ ਕਾਨੂੰਨ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।

ਭਾਵੇਂ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਕਾਨੂੰਨ ਨੇ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਨਣੋਂ ਰੋਕ ਦਿੱਤਾ ਹੈ, ਪਰ ਇਸ ਨਾਲ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦਾ ਪਾਣੀ ਗੈਰ ਕਾਨੂੰਨੀ ਸਮਝੌਤਿਆਂ ਰਾਹੀਂ ਲੁੱਟਿਆ ਜਾ ਰਿਹਾ ਸੀ, ਪਰ ਇਸ ਕਾਨੂੰਨ ਦੀ ਧਾਰਾ 5 ਨੇ ਗੈਰ-ਰਾਇਪੇਰੀਅਨ ਰਾਜਾਂ ਨੂੰ ਪੰਜਾਬ ਦੇ ਗੈਰ-ਕਾਨੂੰਨੀ ਤੌਰ ‘ਤੇ ਖੋਹੇ ਜਾ ਰਹੇ ਪਾਣੀਆਂ ‘ਤੇ ਕਾਨੂੰਨੀ ਮੋਹਰ ਲਾ ਦਿੱਤੀ ਹੈ।

ਇਹ ਸੁਣਨ ਨੂੰ ਅਜੀਬ ਲੱਗੇਗਾ ਪਰ ਇਹ ਸਹੀ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਣਨ ਤੋਂ ਰੋਕਣ ਲਈ (ਜਿਸ ਰਾਹੀਂ 34 ਐਲ.ਏ.ਐਫ. ਪਾਣੀ ਜਾਣਾ ਸੀ) ਪੰਜਾਬ ਵਿਧਾਨ ਸਭਾ ਨੇ ਹਰਿਆਣਾ ਨੂੰ (59.5 ਐਲ.ਏ.ਐਫ.) ਰਾਜਸਥਾਨ ਨੂੰ (86 ਐਲ.ਏ.ਐਫ.), ਅਤੇ ਦਿੱਲੀ ਨੂੰ (2 ਐਲ.ਏ.ਐਫ.) ਪਾਣੀ ਗੈਰ-ਕਾਨੂੰਨੀ ਸਮਝੌਤਿਆਂ ਰਾਹੀਂ ਵੱਡੀ ਮਾਤਰਾ ਵਿੱਚ ਦਿੱਤੇ ਜਾਣ ਨੂੰ ਸਹੀ ਮੰਨ ਕੇ ਕਾਨੂੰਨੀ ਸਹਿਮਤੀ ਦੇ ਦਿੱਤੀ।

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਚੀਫ ਇੰਜੀਨੀਅਰ ਜੀ.ਐਸ. ਢਿੱਲੋਂ ਮੁਤਾਬਕ ਹਰਿਆਣਾ ਨੂੰ 34 ਐਲ.ਏ.ਐਫ. ਵਿਚੋਂ 18 ਐਲ.ਏ.ਐਫ. ਪਾਣੀ ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਵਲੋਂ ਪਹਿਲਾਂ ਹੀ ਵਾਧੂ ਛੱਡਿਆ ਜਾ ਰਿਹਾ ਹੈ। ਸ. ਢਿੱਲੋਂ ਦਾ ਕਹਿਣਾ ਹੈ ਕਿ ਹਾਂਸੀ-ਬੁਟਾਣਾ ਨਹਿਰ ਰਾਹੀਂ ਵੀ ਹਰਿਆਣਾ (ਭਾਖੜਾ ਮੁੱਖ ਲਾਈਨ ਤੋਂ ਵਾਧੂ ਪਾਣੀ ਛੱਡਣ ‘ਤੇ) 16 ਐਲ.ਏ.ਐਫ. ਪਾਣੀ ਬਿਨਾਂ ਐਸ.ਵਾਈ.ਐਲ. ਮੁਕੰਮਲ ਕੀਤੇ ਦੂਰ ਲਿਜਾ ਸਕਦਾ ਹੈ। ਜੋ ਕਿ ਇਸੇ ਉਦੇਸ਼ ਲਈ ਉਸਾਰੀ ਗਈ ਹੈ।

ਪੰਜਾਬ ਦੇ ਪਾਣੀਆਂ ਸੰਬੰਧੀ ਸਮਝੌਤਾ ਰੱਦ (2004) ਕਰਨ ਦਾ ਕਾਨੂੰਨ ਭਾਰਤੀ ਸੁਪਰੀਮ ਕੋਰਟ ਨੇ 10 ਨਵੰਬਰ 2016 ਨੂੰ ਰੱਦ ਕਰ ਦਿੱਤਾ ਸੀ।

ਦੇਖੋ ਸਬੰਧਤ ਵੀਡੀਓ:

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR)
"ਜਦੋਂ ਪਾਣੀਆਂ ਖਿਲਾਫ਼ ਬਿੱਲ ਪਾਸ ਹੋਇਆ ਉਦੋਂ ਇਹ ਅੰਨ੍ਹੇ ਸੀ" ਅਮਿਤੋਜ ਮਾਨ ਦਾ ਫੁੱਟਿਆ ਗੁੱਸਾ
"ਜਦੋਂ ਪਾਣੀਆਂ ਖਿਲਾਫ਼ ਬਿੱਲ ਪਾਸ ਹੋਇਆ ਉਦੋਂ ਇਹ ਅੰਨ੍ਹੇ ਸੀ" ਅਮਿਤੋਜ ਮਾਨ ਦਾ ਫੁੱਟਿਆ ਗੁੱਸਾ
31 ਮਾਰਚ 2025 ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਤਹਿਸੀਲ ਅਮਲੋਹ ਦੇ ਪਿੰਡ ਟਿੱਬੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਪੰਜਾਬ ਦੇ ਜਲ ਸੰਕਟ ਬਾਰੇ ਸਿੱਖ ਸਿਆਸਤ ਦੇ ਸੰਪਾਦਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: