ਚੰਡੀਗੜ੍ਹ: ਫਰੀਦਕੋਟ ਦੇ ਹਲਕਾ ਕੋਟਕਪੂਰਾ ਦੇ ਪੁਰਾਣਾ ਸ਼ਹਿਰ ਦੇ ਵਾਰਡ ਨੰਬਰ 8 ‘ਚ ਬਾਦਲ ਦਲ ਤੇ ਆਮ ਆਦਮੀ ਪਾਰਟੀ ਦੇ ਹਮਾਇਤੀਆਂ ਵਿਚਾਲੇ ਟਕਰਾਅ ਹੋ ਗਿਆ। ਬਾਦਲ ਦਲ ਦੇ ਕਾਰਜਕਰਤਾ ਗੁਰਵਿੰਦਰ ਸਿੰਘ ਘਿੰਦਾ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕੁਝ ਸਮਰਥਕ ਹਥਿਆਰਾਂ ਨਾਲ ਲੈਸ ਹੋ ਕੇ ਆਏ। ਉਹ ਉਸ ਦੇ ਭਰਾ ਨੂੰ ਚੁੱਕ ਕੇ ਲਿਜਾ ਰਹੇ ਸਨ। ਇਸ ‘ਤੇ ਉਨ੍ਹਾਂ ਰੌਲਾ ਪਾ ਦਿੱਤਾ ਤੇ ਉਹ ਭੱਜ ਗਏ।

ਉਨ੍ਹਾਂ ਕਿਹਾ ਕਿ ਜਾਂਦੇ-ਜਾਂਦੇ ‘ਆਪ’ ਕਾਰਜਕਰਤਾ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਉਨ੍ਹਾਂ ਦੇ ਟ੍ਰਾਂਸਪੋਰਟ ਦਾ ਦਫਤਰ ਦੀ ਤੋੜ ਭੰਨ੍ਹ ਕਰ ਗਏ। ਇਸ ਮਾਮਲੇ ਸੰਬੰਧੀ ਡੀ.ਐਸ.ਪੀ. ਕੋਟਕਪੂਰਾ ਅਮਰਜੀਤ ਸਿੰਘ ਦਾ ਕਹਿਣਾ ਹੈ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚ ਗਏ ਤੇ ਜਾਂਚ ਸ਼ੁਰੂ ਕਰ ਦਿੱਤੀ।