Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1984 ਸਿੱਖ ਕਤਲੇਆਮ ਦੀ ਯਾਦ ‘ਚ ਬਣੀ “ਸੱਚ ਦੀ ਕੰਧ” ਹੋਈ ਸੰਗਤਾਂ ਨੂੰ ਸਮਰਪਿਤ

1984 ਸਿੱਖ ਕਤਲੇਆਮ ਦੀ ਯਾਦ ‘ਚ ਬਣੀ “ਸੱਚ ਦੀ ਕੰਧ” ਹੋਈ ਸੰਗਤਾਂ ਨੂੰ ਸਮਰਪਿਤ

ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਦਰਦ ਨੂੰ ਬਿਆਨ ਕਰਦੀ ਯਾਦਗਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੰਪਲੈਕਸ ਵਿਖੇ ਤਿਆਰ ਕੀਤੀ ਗਈ “ਸੱਚ ਦੀ ਕੰਧ” ਯਾਦਗਾਰ ਕਤਲੇਆਮ ਪੀੜਤ ਵਿੱਧਿਆਵਾਂ ਵੱਲੋਂ ਗਿਆਨੀ ਗੁਰਬਚਨ ਸਿੰਘ, ਮਨਜੀਤ ਸਿੰਘ ਜੀ.ਕੇ., ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਵਾਇੰਸ ਚਾਂਸਲਰ ਡਾ. ਜਸਪਾਲ ਸਿੰਘ ਅਤੇ ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ ਦੀ ਮੌਜੂਦਗੀ ਵਿਚ ਸੰਗਤਾਂ ਨੂੰ ਸਮਰਪਿਤ ਕੀਤੀ ਗਈ।

sach di kandh inaugrated
1984 ਸਿੱਖ ਕਤਲੇਆਮ ਦੀ ਯਾਦ ‘ਚ ਬਣੀ “ਸੱਚ ਦੀ ਕੰਧ” ਹੋਈ ਸੰਗਤਾਂ ਨੂੰ ਸਮਰਪਿਤ

ਬੀਬੀ ਜਸਵੀਰ ਕੌਰ, ਬੀਬੀ ਗੰਗਾ ਕੌਰ, ਬੀਬੀ ਜਸਪਾਲ ਕੌਰ, ਭਰਥੀ ਬਾਈ ਅਤੇ ਅਰਵਿੰਦ ਕੌਰ ਵੱਲੋਂ “ਸੱਚ ਦੀ ਕੰਧ” ‘ਤੇ ਲੱਗੀ ਪਲੇਟਾਂ ਤੋਂ ਪਰਦਾ ਚੁੁੱਕਿਆ ਗਿਆ। ਇਸਤੋਂ ਪਹਿਲਾ ਗੁਰਦੁਆਰਾ ਬੰਗਲਾ ਸਾਹਿਬ ਤੋਂ ਗੁਰਦੁਆਰਾ ਰਕਾਬਗੰਜ ਸਾਹਿਬ ਤਕ ਸੰਗਤਾਂ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੇ ਯਾਦਗਾਰ ਵਾਲੀ ਥਾਂ ਤੇ ਪੁੱਜਣ ਮੌਕੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਬੈਂਡ ਵਿਚ ਸ਼ਾਮਿਲ ਬੱਚਿਆਂ ਵੱਲੋਂ ਬਿਗੁੱਲ ਵਜਾ ਕੇ ਨਵੰਬਰ 1984 ‘ਚ ਕਤਲ ਕੀਤੇ ਗਏ ਸਿੱਖਾਂ ਨੂੰ ਮਾਤਮੀ ਧੁੰਨ ਨਾਲ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਉਪਰੰਤ ਮੌਕੇ ਤੇ ਮੌਜੂਦ ਸੰਗਤਾਂ ਵੱਲੋਂ 2 ਮਿੰਟ ਦਾ ਚੁੱਪ ਧਾਰਣ ਕਰਕੇ ਪੀੜਤਾਂ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਅਕਾਲੀ ਆਗੂ ਅਵਤਾਰ ਸਿੰਘ ਹਿਤ, ਕੁਲਦੀਪ ਸਿੰਘ ਭੋਗਲ, ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਢਾ, ਜਾਇੰਟ ਸਕੱਤਰ ਅਮਰਜੀਤ ਸਿੰਘ ਫਤਿਹ ਨਗਰ, ਮੁਖ ਸਲਾਹਕਾਰ ਕੁਲਮੋਹਨ ਸਿੰਘ, ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪਰਮਜੀਤ ਸਿੰਘ ਰਾਣਾ, ਪ੍ਰੋਜੈਕਟ ਕਮੇਟੀ ਚੇਅਰਮੈਨ ਤਨਵੰਤ ਸਿੰਘ, ਕਮੇਟੀ ਮੈਂਬਰ ਰਵਿੰਦਰ ਸਿੰਘ ਖੁਰਾਣਾ, ਗੁਰਵਿੰਦਰ ਪਾਲ ਸਿੰਘ, ਹਰਦੇਵ ਸਿੰਘ ਧਨੋਆ, ਪਰਮਜੀਤ ਸਿੰਘ ਚੰਢੋਕ ਆਦਿਕ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: