Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੰਮ੍ਰਿਤਸਰ ਲੋਕ ਸਭਾ ਲਈ ਆਮ ਆਦਮੀ ਪਾਰਟੀ ਨੇ ਉਪਕਾਰ ਸਿੰਘ ਸੰਧੂ ਨੂੰ ਐਲਾਨਿਆ ਉਮੀਦਵਾਰ

ਅੰਮ੍ਰਿਤਸਰ ਲੋਕ ਸਭਾ ਲਈ ਆਮ ਆਦਮੀ ਪਾਰਟੀ ਨੇ ਉਪਕਾਰ ਸਿੰਘ ਸੰਧੂ ਨੂੰ ਐਲਾਨਿਆ ਉਮੀਦਵਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਉਪਕਾਰ ਸਿੰਘ ਸੰਧੂ ਨੂੰ ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਉਮੀਦਵਾਰ ਐਲਾਨ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਐਤਵਾਰ ਨੂੰ (ਅੱਜ) ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਪਕਾਰ ਸਿੰਘ ਸੰਧੂ ਲੋਕ ਸਭਾ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ।

ਉਪਕਾਰ ਸਿੰਘ ਸੰਧੂ ਪ੍ਰੈਸ ਮਿਲਣੀ ਦੌਰਾਨ (ਫਾਈਲ ਫੋਟੋ)
ਉਪਕਾਰ ਸਿੰਘ ਸੰਧੂ ਪ੍ਰੈਸ ਮਿਲਣੀ ਦੌਰਾਨ (ਫਾਈਲ ਫੋਟੋ)

63 ਸਾਲਾ ਉਪਕਾਰ ਸਿੰਘ ਸੰਧੂ ਰਾਜਨੀਤੀ ਸ਼ਾਸਤਰ ਵਿਚ ਪੋਸਟ ਗ੍ਰੇਜੂਏਟ (ਐਮ.ਏ) ਹਨ। ਸ਼੍ਰੋਮਣੀ ਅਕਾਲੀ ਦਲ ਦੇ 2 ਵਾਰ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਅਤੇ ਪੇਡਾ ਦੇ ਚੇਅਰਮੈਨ ਰਹੇ ਉਪਕਾਰ ਸਿੰਘ ਸੰਧੂ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ਼ ਵਜੋਂ ਅਕਤੂਬਰ 2015 ਵਿਚ ਅਕਾਲੀ ਦਲ (ਬਾਦਲ) ਛੱਡ ਦਿੱਤਾ ਸੀ। ਪਾਰਟੀ ‘ਚ ਰਹਿੰਦੇ ਹੋਏ ਵੀ ਸੰਧੂ ਬਾਦਲ ਸਰਕਾਰ ਦੇ ਭ੍ਰਿਸ਼ਟਾਚਾਰ ਅਤੇ ਬੇਨਿਯਮੀਆਂ ਖਿਲਾਫ ਅਵਾਜ਼ ਉਠਾਉਂਦੇ ਰਹੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਅਸੀਂ ਇਹ ਪੜਚੋਲ ਪੇਸ਼ ਕੀਤੀ ਸੀ ਕਿ ਪੰਜਾਬ ਦੀ ਸਿੱਖ ਵੋਟ ਰਾਜਨੀਤੀ ਵਿਚ ਖਿੰਡਾਓ ਹੋਰ ਵਧੇਗਾ, ਅਤੇ ਬਾਦਲ ਦਲ ਦਾ ਸਿਆਸੀ ਅਧਾਰ ਹੋਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: