Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਚੋਣਾਂ: ‘ਕਵਰਿੰਗ ਉਮੀਦਵਾਰ’ ਪਾਰਟੀ ਦੇ ਆਗੂ ਨਾ ਹੋ ਕੇ ਪਰਿਵਾਰ ਦੇ ਹੀ ਬੰਦੇ

ਪੰਜਾਬ ਚੋਣਾਂ: ‘ਕਵਰਿੰਗ ਉਮੀਦਵਾਰ’ ਪਾਰਟੀ ਦੇ ਆਗੂ ਨਾ ਹੋ ਕੇ ਪਰਿਵਾਰ ਦੇ ਹੀ ਬੰਦੇ

ਬਠਿੰਡਾ (ਚਰਨਜੀਤ ਭੁੱਲਰ): ਪੰਜਾਬ ਚੋਣਾਂ ਵਿੱਚ ਸਿਆਸੀ ਧਿਰਾਂ ਦੇ ਉਮੀਦਵਾਰਾਂ ਨੇ ਪਾਰਟੀ ਦੇ ਕਿਸੇ ਆਗੂ ਨੂੰ ਕਵਰਿੰਗ ਉਮੀਦਵਾਰ ਬਣਾਉਣ ਦੀ ਬਜਾਏ ਆਪਣੇ ਪਰਿਵਾਰਕ ਮੈਂਬਰਾਂ ਨੂੰ ਬਣਾਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਲਾਲਾਬਾਦ ਹਲਕੇ ਤੋਂ ਆਪਣਾ ਕਵਰਿੰਗ ਉਮੀਦਵਾਰ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਬਣਾਇਆ ਹੈ। ਹਲਕਾ ਲੰਬੀ ਤੋਂ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੀ ਕਵਰਿੰਗ ਉਮੀਦਵਾਰੀ ਵੀ ਹਰਸਿਮਰਤ ਦੇ ਹਿੱਸੇ ਆਈ ਹੈ।

ਗੁਰਦਾਸ ਬਾਦਲ, ਹਰਸਿਮਰਤ ਬਾਦਲ, ਪ੍ਰਨੀਤ ਕੌਰ (ਫਾਈਲ ਫੋਟੋ)
ਗੁਰਦਾਸ ਬਾਦਲ, ਹਰਸਿਮਰਤ ਬਾਦਲ, ਪ੍ਰਨੀਤ ਕੌਰ (ਫਾਈਲ ਫੋਟੋ)

ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਹਲਕਾ ਪਟਿਆਲਾ ਤੋਂ ਆਪਣਾ ਕਵਰਿੰਗ ਉਮੀਦਵਾਰ ਪ੍ਰਨੀਤ ਕੌਰ ਅਤੇ ਬਠਿੰਡਾ (ਸ਼ਹਿਰੀ) ਤੋਂ ਕਾਂਗਰਸੀ ਉਮੀਦਵਾਰ ਮਨਪ੍ਰੀਤ ਬਾਦਲ ਨੇ ਕਵਰਿੰਗ ਉਮੀਦਵਾਰ ਆਪਣੇ ਪਿਤਾ ਗੁਰਦਾਸ ਸਿੰਘ ਬਾਦਲ ਨੂੰ ਬਣਾਇਆ ਹੈ। ਹਲਕਾ ਮੋਗਾ ਤੋਂ ਅਕਾਲੀ ਉਮੀਦਵਾਰ ਬਲਜਿੰਦਰ ਸਿੰਘ ਨੇ ਕਵਰਿੰਗ ਉਮੀਦਵਾਰ ਆਪਣੀ ਪਤਨੀ ਤੇਜਿੰਦਰ ਕੌਰ, ਜੈਤੋ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੇ ਆਪਣੀ ਲੜਕੀ ਜਾਵੇਦ ਅਖਤਰ ਅਤੇ ਇਸ ਹਲਕੇ ਤੋਂ ‘ਆਪ’ ਦੇ ਉਮੀਦਵਾਰ ਬਲਦੇਵ ਸਿੰਘ ਨੇ ਆਪਣੀ ਪਤਨੀ ਕਮਲੇਸ਼ ਰਾਣੀ ਨੂੰ ਬਣਾਇਆ ਹੈ।

ਵੇਰਵਿਆਂ ਅਨੁਸਾਰ ਹਲਕਾ ਤਲਵੰਡੀ ਸਾਬੋ ਤੋਂ ‘ਆਪ’ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਨੇ ਕਵਰਿੰਗ ਉਮੀਦਵਾਰੀ ਆਪਣੀ ਮਾਤਾ ਰਣਜੀਤ ਕੌਰ, ਮੌੜ ਹਲਕੇ ਤੋਂ ‘ਆਪ’ ਉਮੀਦਵਾਰ ਜਗਦੇਵ ਸਿੰਘ ਕਮਾਲੂ ਨੇ ਆਪਣੀ ਪਤਨੀ ਗੁਰਦੀਪ ਕੌਰ, ਬਰਨਾਲਾ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿਲੋਂ ਨੇ ਆਪਣੇ ਲੜਕੇ ਕਰਨਇੰਦਰ ਸਿੰਘ, ਗਿੱਦੜਬਹਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਉਰਫ ਰਾਜਾ ਵੜਿੰਗ ਨੇ ਆਪਣੀ ਪਤਨੀ ਅੰਮ੍ਰਿਤਾ ਸਿੰਘ ਦੀ ਝੋਲੀ ਪਾਈ ਹੈ। ਰਾਜਾ ਵੜਿੰਗ ਦੇ ਵਿਰੋਧੀ ਅਕਾਲੀ ਉਮੀਦਵਾਰ ਹਰਦੀਪ ਸਿੰਘ ਡਿੰਪੀ ਨੇ ਆਪਣੀ ਪਤਨੀ ਹਰਜੀਤ ਕੌਰ ਨੂੰ ਕਵਰਿੰਗ ਉਮੀਦਵਾਰੀ ਦਾ ਮਾਣ ਬਖਸ਼ਿਆ ਹੈ।

ਭਾਜਪਾ ਵੀ ਇਸ ਮਾਮਲੇ ਵਿੱਚ ਪਿਛੇ ਨਹੀਂ ਹੈ। ਅਬੋਹਰ ਤੋਂ ਭਾਜਪਾ ਉਮੀਦਵਾਰ ਅਰੁਨ ਨਾਰੰਗ ਨੇ ਆਪਣੇ ਲੜਕੇ ਕਰਨ ਨਾਰੰਗ ਨੂੰ ਕਵਰਿੰਗ ਉਮੀਦਵਾਰੀ ਦਿੱਤੀ ਹੈ ਅਤੇ ਕਾਂਗਰਸ ਦੇ ਸੁਨੀਲ ਜਾਖੜ ਨੇ ਆਪਣਾ ਕਵਰਿੰਗ ਉਮੀਦਵਾਰ ਆਪਣੇ ਭਤੀਜੇ ਸੰਦੀਪ ਜਾਖੜ ਨੂੰ ਬਣਾਇਆ ਹੈ। ਅਬੋਹਰ ਕਾਂਡ ਵਿੱਚ ਚਰਚਿਤ ਰਹੇ ਸ਼ਿਵ ਲਾਲ ਡੋਡਾ ਨੇ ਆਜ਼ਾਦ ਉਮੀਦਵਾਰ ਵਜੋਂ ਅਬੋਹਰ ਤੋਂ ਕਾਗ਼ਜ਼ ਦਾਖਲ ਕੀਤੇ ਹਨ ਜਿਨ੍ਹਾਂ ਨੇ ਆਪਣੇ ਭਰਾ ਅਮਿਤ ਡੋਡਾ ਨੂੰ ਕਵਰਿੰਗ ਉਮੀਦਵਾਰ ਬਣਾਇਆ ਹੈ।

(ਧੰਨਵਾਦ ਸਹਿਤ: ਪੰਜਾਬੀ ਟ੍ਰਿਬਿਊਨ)

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: