Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਨੇ ਕੈਪਟਨ ਵੱਲੋਂ ਜਾਰੀ 9 ਸੂਤਰੀ ਏਜੰਡੇ ਨੂੰ ਲੋਕਾਂ ਨਾਲ ਧੋਖਾ ਕਰਾਰ ਦਿੱਤਾ

ਆਮ ਆਦਮੀ ਪਾਰਟੀ ਨੇ ਕੈਪਟਨ ਵੱਲੋਂ ਜਾਰੀ 9 ਸੂਤਰੀ ਏਜੰਡੇ ਨੂੰ ਲੋਕਾਂ ਨਾਲ ਧੋਖਾ ਕਰਾਰ ਦਿੱਤਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ 9 ਸੂਤਰੀ ਏਜੰਡੇ ਨੂੰ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ 2002 ਵਿੱਚ ਸਰਕਾਰ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਵੀ ਕੈਪਟਨ ਨੇ ਅਜਿਹੇ ਬਹੁਤ ਸਾਰੇ ਵਾਅਦੇ ਕੀਤੇ ਸਨ, ਪਰ ਉਨਾਂ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਦੀ ਥਾਂ ਕੈਪਟਨ ਨੇ ਵਾਅਦਿਆਂ ਦੇ ਉਲਟ ਜਾ ਕੇ ਕੰਮ ਕੀਤੇ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਦੀਆਂ ਗੱਲਾਂ ਉਤੇ ਯਕੀਨ ਕਰਨਾ ਬੰਦ ਕਰ ਦਿੱਤਾ ਹੈ।

Captain Amrinder Singh - Congress Party leader and former Chief Minister of Punjab
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹਰ ਘਰ ਵਿੱਚ ਇੱਕ ਨੌਜਵਾਨ ਨੂੰ ਨੌਕਰੀ ਦੇਣ ਦੀ ਗੱਲ ਕਹਿ ਰਹੇ ਹਨ। ਵੜੈਚ ਨੇ ਕਿਹਾ ਕਿ ਕੈਪਟਨ ਕਿਹੜੇ ਮੂੰਹ ਨਾਲ ਲੋਕਾਂ ਨਾਲ ਅਜਿਹਾ ਵਾਅਦਾ ਕਰ ਸਕਦੇ ਹਨ, ਜਦਕਿ ਉਨ੍ਹਾਂ ਨੇ ਸੱਤਾ ਵਿੱਚ ਆਉਂਦਿਆਂ ਹੀ 24 ਅਪ੍ਰੈਲ 2002 ਨੂੰ ਬਤੌਰ ਮੁੱਖ ਮੰਤਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨੌਕਰੀਆਂ ਉਤੇ ਪਾਬੰਦੀ ਲਗਾਉਣ ਅਤੇ ਖਾਲੀ ਪਈਆਂ ਅਸਾਮੀਆਂ ਖਤਮ ਕਰਨ ਵਾਲਾ ਤੁਗਲਕੀ ਫੈਸਲਾ ਲਿਆ ਸੀ। ਹੋਰ ਤਾਂ ਹੋਰ ਨਵੀਂ ਪੈਨਸ਼ਨ ਸਕੀਮ ਲਾਗੂ ਕਰਕੇ ਕਰਮਚਾਰੀਆਂ ਦੇ ਭਵਿੱਖ ਨਾਲ ਖਿਲਵਾੜ ਵੀ ਕੈਪਟਨ ਸਰਕਾਰ ਨੇ ਹੀ ਕੀਤਾ ਸੀ।

ਨਸ਼ਿਆਂ ਨੂੰ ਚਾਰ ਹਫਤਿਆਂ ਵਿੱਚ ਬੰਦ ਕਰਨ ਦੇ ਵਾਅਦੇ ਉਤੇ ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ‘ਭਤੀਜੇ’ ਬਿਕਰਮ ਮਜੀਠੀਆ ਦਾ ਹਮੇਸਾਂ ਬਚਾਅ ਕਰਦੇ ਆਏ ਹਨ, ਇੱਥੋਂ ਤੱਕ ਕਿ ਉਸਦੀ ਸੀਬੀਆਈ ਜਾਂਚ ਵੀ ਨਹੀਂ ਹੋਣ ਦਿੱਤੀ, ਤਾਂ ਅਜਿਹੇ ਵਿੱਚ ਉਹ ਬਿਕਰਮ ਸਿੰਘ ਦੇ ਨਸ਼ਿਆਂ ਦੇ ਕਾਰੋਬਾਰ ਨੂੰ ਕਿਸ ਤਰ੍ਹਾਂ ਰੋਕਣਗੇ। ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਇਹ ਬਿਆਨ ਨਹੀਂ ਦਿੱਤਾ ਕਿ ਉਹ ਬਿਕਰਮ ਸਿੰਘ ਮਜੀਠੀਆ ਨੂੰ ਫੜ ਕੇ ਜੇਲ ਵਿੱਚ ਸੁੱਟਣਗੇ, ਜਦਕਿ ਇਹ ਦਲੇਰੀ ਸਿਰਫ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਹੈ।

ਫਾਈਲ ਫੋਟੋ: ਗੁਰਪ੍ਰੀਤ ਸਿੰਘ ਵੜੈਚ (ਘੁੱਗੀ)

ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਬਕਾ ਫੌਜੀਆਂ ਲਈ ਵੱਖਰੇ ਵਿਭਾਗ ਦੀ ਗੱਲ ਕਹਿ ਰਹੇ ਸਨ, ਪਰ ਕੇਂਦਰ ਵਿੱਚ 10 ਸਾਲ ਲਗਾਤਾਰ ਕਾਂਗਰਸ ਦੀ ਹਕੂਮਤ ਰਹੀ, ਉਹ ਸਾਬਕਾ ਫੌਜੀਆਂ ਦੀ ਵਨ ਰੈਂਕ ਵਨ ਪੈਨਸ਼ਨ ਦੇ ਮੁੱਦੇ ਨੂੰ ਲੈ ਕੇ ਇੱਕ ਵਾਰ ਵੀ ਨਹੀਂ ਬੋਲੇ ਅਤੇ ਹੁਣ ਵੋਟਾਂ ਨੇੜੇ ਆਉਂਦੀਆਂ ਵੇਖ ਕੇ ਸਾਬਕਾ ਫੌਜੀਆਂ ਦੇ ਹਿਤੈਸ਼ੀ ਹੋਣ ਦਾ ਢੋਂਗ ਕਰ ਰਹੇ ਹਨ।

ਵੜੈਚ ਨੇ ਕਿਹਾ ਪੰਜਾਬ ਦੇ ਲੋਕਾਂ ਨੂੰ ਅਜੇ ਭੁੱਲਿਆ ਨਹੀਂ ਕਿ ਇਹ ਉਹੀ ਕੈਪਟਨ ਅਮਰਿੰਦਰ ਸਿੰਘ ਹੈ ਜਿਸਨੇ ਸੱਤਾ ਸੰਭਾਲਣ ਮਗਰੋਂ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਦਿਆਂ ਬਿਜਲੀ ਦੇ ਮਾਫ ਕੀਤੇ ਬਿਲ ਸ਼ੁਰੂ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਜਿਹੜਾ ਸਿਆਸਤਦਾਨ ਕਿਸਾਨਾਂ ਨਾਲ ਐਡਾ ਵੱਡਾ ਧੋਖਾ ਕਰ ਸਕਦਾ ਹੈ, ਉਹ ਕਦੇ ਕਿਸਾਨ ਹਿਤੈਸ਼ੀ ਨਹੀਂ ਹੋ ਸਕਦਾ।

ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Capt Amrinder Singh Releases His 9 Points Agenda, AAP Terms It As a Fraud …

ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਦਲਿਤ ਵਿਰੋਧੀ ਚਿਹਰਾ ਉਦੋਂ ਹੀ ਬੇਨਕਾਬ ਹੋ ਗਿਆ ਸੀ, ਜਦੋਂ ਕਿ ਬਿਕਰਮ ਮਜੀਠੀਆ ਵੱਲ ਜੁੱਤੀ ਸੁੱਟਣ ਵਾਲੇ ਆਪਣੀ ਹੀ ਪਾਰਟੀ ਦੇ ਵਿਧਾਇਕ ਤਰਲੋਚਨ ਸਿੰਘ ਸੂੰਢ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਲਈ ਟਿਕਟ ਦੇਣ ਤੋਂ ਉਨ੍ਹਾਂ ਨੇ ਸਾਫ ਇਨਕਾਰ ਕਰ ਦਿੱਤਾ ਸੀ। ਵੜੈਚ ਨੇ ਕਿਹਾ ਕਿ ਰਾਜਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਮਸ਼ੇਰ ਸਿੰਘ ਦੂਲੋਂ ਨੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਜਨਤਕ ਤੌਰ ਉਤੇ ਕਈ ਵਾਰ ਦਲਿਤ ਵਿਰੋਧੀ ਗਰਦਾਨਿਆ ਹੈ।

ਵੜੈਚ ਨੇ ਕਿਹਾ ਕਿ ਚੋਣਾਂ ਨੇੜੇ ਆਉਣ ਕਾਰਨ ਹੁਣ ਉਨ੍ਹਾਂ ਨੂੰ ਐਸਵਾਈਐਲ ਦਾ ਮੁੱਦਾ ਯਾਦ ਆ ਗਿਆ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਹਿ ਰਹੇ ਹਨ ਕਿ ਪੰਜਾਬ ਦਾ ਪਾਣੀ ਹੋਰਨਾਂ ਸੂਬਿਆਂ ਨੂੰ ਨਹੀਂ ਜਾਣ ਦਿੱਤਾ ਜਾਵੇਗਾ, ਜਦਕਿ ਐਸਵਾਈਐਲ ਕਾਂਗਰਸ ਨੇ ਹੀ ਬਣਵਾਈ ਸੀ ਅਤੇ ਇਸਦੇ ਨੀਂਹ ਪੱਥਰ ਮੌਕੇ ਕੈਪਟਨ ਅਮਰਿੰਦਰ ਸਿੰਘ ਹੀ ਚਾਂਦੀ ਦੀ ਕਹੀ ਲੈ ਕੇ ਪਹੁੰਚੇ ਸਨ। ਵੜੈਚ ਨੇ ਕਿਹਾ ਕਿ ਐਸਵਾਈਐਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਪੱਸ਼ਟ ਕਰਨ ਕਿ ਇਸ ਬਾਰੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਦਾ ਕੀ ਸਟੈਂਡ ਹੈ। ਵੜੈਚ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਔਰਤਾਂ ਅਤੇ ਵਪਾਰੀ ਵਰਗ ਦਾ ਵੀ ਵਿਰੋਧੀ ਕਰਾਰ ਦਿੱਤਾ।

ਸਬੰਧਤ ਵੀਡੀਓ:

https://www.facebook.com/sikhsiyasat/videos/431548310376291/

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: