Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਅੱਜ ਪੈ ਰਹੀਆਂ ਹਨ ਚੰਡੀਗੜ੍ਹ ਨਗਰ ਨਿਗਮ ਦੀਆਂ ਵੋਟਾਂ

ਅੱਜ ਪੈ ਰਹੀਆਂ ਹਨ ਚੰਡੀਗੜ੍ਹ ਨਗਰ ਨਿਗਮ ਦੀਆਂ ਵੋਟਾਂ

ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਲਈ ਪੰਜ ਲੱਖ ਵੋਟਰ ਅੱਜ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਵੋਟਾਂ ਪਾਉਣਗੇ। ਨਿਗਮ ਦੇ ਕੁੱਲ 26 ਵਾਰਡਾਂ ’ਤੇ ਖੜ੍ਹੇ 122 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 445 ਪੋਲਿੰਗ ਸਟੇਸ਼ਨਾਂ ਵਿਚ ਰੱਖੀਆਂ ਗਈਆਂ 800 ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਵਿਚ ਬੰਦ ਹੋ ਜਾਵੇਗਾ। ਚੰਡੀਗੜ੍ਹ ਪੁਲਿਸ ਦੇ ਕਾਰਜਕਾਰੀ ਐਸਐਸਪੀ ਡਾਕਟਰ ਨਵਦੀਪ ਸਿੰਘ ਬਰਾੜ ਨੇ ਦੱਸਿਆ ਕਿ 4000 ਦੇ ਕਰੀਬ ਪੁਲਿਸ ਮੁਲਾਜ਼ਮ ਅਤੇ 3500 ਚੋਣ ਅਮਲਾ ਵੋਟਾਂ ਵਾਲੇ ਦਿਨ ਤਾਇਨਾਤ ਕੀਤੇ ਗਏ ਹਨ।

ਸਿਵਲ ਅਧਿਕਾਰੀਆਂ ਤੋਂ ਇਲਾਵਾ 10 ਡੀਐਸਪੀਜ਼ ਅਤੇ 26 ਇੰਸਪੈਕਟਰਾਂ, ਸਮੂਹ ਐਸਐਚਓਜ਼ ਅਤੇ ਚੌਕੀ ਇੰਚਾਰਜਾਂ ਦੀ ਅਗਵਾਈ ਹੇਠ 169 ਇਮਾਰਤਾਂ ਵਿਚ ਬਣਾਏ ਗਏ 445 ਪੋਲਿੰਗ ਸਟੇਸ਼ਨਾਂ ਲਈ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਵਾਰਡ ਵਿਚ ਇਕ-ਇਕ ਇੰਸਪੈਕਟਰ ਦੀ ਅਗਵਾਈ ਹੇਠ ਇਕ-ਇਕ ਰਿਜ਼ਰਵ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਐਸਡੀਪੀਓ ਅਤੇ ਡੀਐਸਪੀ ਵੱਖਰੇ ਤੌਰ ’ਤੇ ਮੌਜੂਦ ਹੋਣਗੇ। ਬਰਾੜ ਅਨੁਸਾਰ ਇਸ ਤੋਂ ਇਲਾਵਾ ਕੁਝ ਅਹਿਮ ਥਾਵਾਂ ’ਤੇ ਅਪਰੇਸ਼ਨ ਸੈਲ ਅਤੇ ਅਪਰਾਧ ਸ਼ਾਖਾ ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਜਾ ਰਹੀਆਂ ਹਨ।

ਚੋਣ ਕਮਿਸ਼ਨ ਦਾ ਅਮਲਾ ਈਵੀਐਮ ਅਤੇ ਹੋਰ ਸਮੱਗਰੀ ਲੈ ਕੇ ਜਾਂਦੇ ਹੋਏ
ਚੋਣ ਕਮਿਸ਼ਨ ਦਾ ਅਮਲਾ ਈਵੀਐਮ ਅਤੇ ਹੋਰ ਸਮੱਗਰੀ ਲੈ ਕੇ ਜਾਂਦੇ ਹੋਏ

ਮੁੱਖ ਦਫਤਰ ਵਿਚ ਰਾਖਵੀਆਂ ਫੋਰਸਾਂ ਤਿਆਰ ਬਰ ਤਿਆਰ ਰਹਿਣਗੀਆਂ ਜੋ ਲੋੜ ਪੈਣ ’ਤੇ ਰਵਾਨਾ ਕੀਤੀਆਂ ਜਾਣਗੀਆਂ। ਚੋਣ ਕਮਿਸ਼ਨ ਵਲੋਂ 7 ਇਨਫੋਰਸਮੈਂਟ ਟੀਮਾਂ ਸਮੇਤ 445 ਚੋਣ ਅਧਿਕਾਰੀ ਨਿਯੁਕਤ ਕੀਤੇ ਹਨ। ਚੋਣ ਕਮਿਸ਼ਨ ਵਲੋਂ 7 ਰਿਟਰਨਿੰਗ ਅਫਸਰ, 3 ਚੋਣ ਅਬਜ਼ਰਵਰ ਅਤੇ 3 ਹੀ ਖਰਚਾ ਅਬਜ਼ਰਵਰ ਨਿਯੁਕਤ ਕੀਤੇ ਹਨ। ਚੋਣ ਕਮਿਸ਼ਨ ਦੇ ਅਬਜ਼ਰਵਰ ਅਤੇ ਹੋਰ ਟੀਮਾਂ ਵੱਖਰੇ ਤੌਰ ’ਤੇ ਚੋਣ ਪ੍ਰਕਿਰਿਆ ਉਪਰ ਨਜ਼ਰ ਰੱਖਣਗੇ।

ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਵਿਚ ਕੁੱਲ 122 ਉਮੀਦਵਾਰਾਂ ਵਿਚੋਂ 26 ਕਾਂਗਰਸ, 22 ਭਾਰਤੀ ਜਨਤਾ ਪਾਰਟੀ (ਭਾਜਪਾ), 19 ਬਹੁਜਨ ਸਮਾਜ ਪਾਰਟੀ (ਬਸਪਾ) ਤੇ 4 ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਉਮੀਦਵਾਰ ਹਨ। ਬਾਕੀ 51 ਉਮੀਦਵਾਰ ਆਜ਼ਾਦ ਤੌਰ ’ਤੇ ਚੋਣ ਲੜ ਰਹੇ ਹਨ। ਕੱਲ੍ਹ ਤਕਰੀਬਨ ਸਾਰੇ ਉਮੀਦਵਾਰਾਂ ਨੇ ਚੋਣ ਰੈਲੀਆਂ ਕੱਢ ਕੇ, ਘਰ-ਘਰ ਪਹੁੰਚ ਕਰਕੇ ਅਤੇ ਹੋਰ ਕਈ ਢੰਗਾਂ ਨਾਲ ਚੋਣ ਪ੍ਰਚਾਰ ਦਾ ਅਖੀਰਲਾ ਹੰਭਲਾ ਮਾਰਿਆ। ਕੱਲ੍ਹ ਸ਼ਾਮ 5 ਵਜੇ ਤੱਕ ਹੀ ਚੋਣ ਪ੍ਰਚਾਰ ਕਰਨ ਦੀ ਇਜ਼ਾਜਤ ਸੀ। ਵੋਟਾਂ ਦੀ ਗਿਣਤੀ 20 ਦਸੰਬਰ ਨੂੰ 7 ਕੇਂਦਰਾਂ ਵਿਚ ਹੋਵੇਗੀ ਅਤੇ ਇਸੇ ਦਿਨ ਹੀ ਦੁਪਹਿਰ ਬਾਅਦ ਤੱਕ ਨਤੀਜੇ ਸਪੱਸ਼ਟ ਹੋਣ ਦੀ ਸੰਭਾਵਨਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਚੰਡੀਗੜ੍ਹ ਵਿੱਚ ਰਹਿੰਦੇ ਤੇ ਕੰਮ ਕਰਦੇ ਪੰਜਾਬ ਤੇ ਪੰਜਾਬੀ ਬੋਲੀ ਦੇ ਹਿਤੈਸ਼ੀ ਪੱਤਰਕਾਰਾਂ, ਲੇਖਕਾਂ ਤੇ ਖਬਰਖਾਨੇ ਨਾਲ ਜੁੜੀਆਂ ਸਖਸ਼ੀਅਤਾਂ ਵੱਲੋਂ 'ਪੰਜਾਬੀ ਪੱਤਰਕਾਰ ਤੇ ਲੇਖਕ ਮੰਚ' ਬਣਾਇਆ ਗਿਆ ਹੈ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਰਾਜਧਾਨੀ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਦੱਸਦੇ ਹੋਏ ਚੰਡੀਗੜ੍ਹ ਦੇ
ਕੇਂਦਰ ਵਲੋਂ ਚੰਡੀਗੜ੍ਹ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਭਰਤੀ ਬਾਰੇ 25 ਸਤੰਬਰ ਨੂੰ ਜਾਰੀ ਕੀਤਾ ਗਿਆ ਚੰਡੀਗੜ੍ਹ ਨੋਟੀਫੀਕੇਸ਼ਨ ਰੱਦ ਕਰ ਦਿੱਤਾ ਗਿਆ ਹੈ।ਭਾਰਤ ਦੇ ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਚੰਡੀਗੜ੍ਹ ਵਿੱਚ
ਚੰਡੀਗੜ੍ਹ ਪ੍ਰਸਾਸ਼ਨ ਵਲੋਂ ਸ਼ਹਿਰ ਵਿਚ ਦੋ ਪਹੀਆ ਵਾਹਨ ਚਲਾਉਣ ਵਾਲੀਆਂ ਬੀਬੀਆਂ ਲਈ ਹੈਲਮੱਟ ਦੀ ਵਰਤੋ ਜਰੂਰੀ ਕਰ ਦਿੱਤੀ ਗਈ ਹੈ ਪਰ ਇਸ ਫੈਸਲੇ ਵਿਚ ਪ੍ਰਸਾਸ਼ਨ ਨੇ ਸਿੱਖ ਬੀਬੀਆਂ ਨੂੰ ਹੈਲਮੱਟ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: