Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤ ਦੇ ਅਗਲੇ ਚੀਫ਼ ਜਸਟਿਸ ਹੋਣਗੇ ਜਗਦੀਸ਼ ਸਿੰਘ ਖੈਹਰ

ਭਾਰਤ ਦੇ ਅਗਲੇ ਚੀਫ਼ ਜਸਟਿਸ ਹੋਣਗੇ ਜਗਦੀਸ਼ ਸਿੰਘ ਖੈਹਰ

ਨਵੀਂ ਦਿੱਲੀ: ਜਸਟਿਸ ਜਗਦੀਸ਼ ਸਿੰਘ ਖੈਹਰ ਭਾਰਤ ਦੇ ਅਗਲੇ ਚੀਫ਼ ਜਸਟਿਸ ਹੋਣਗੇ। ਚੀਫ ਜਸਟਿਸ ਟੀ.ਐਸ. ਠਾਕੁਰ ਦੇ 4 ਜਨਵਰੀ ਨੂੰ ਸੇਵਾਮੁਕਤ ਹੋਣ ’ਤੇ ਜਸਟਿਸ ਖੈਹਰ ਭਾਰਤ ਦੇ 44ਵੇਂ ਚੀਫ਼ ਜਸਟਿਸ ਵਜੋਂ ਉਨ੍ਹਾਂ ਦੀ ਥਾਂ ਲੈਣਗੇ। ਅਧਿਕਾਰਤ ਸੂਤਰਾਂ ਮੁਤਾਬਕ ਚੀਫ਼ ਜਸਟਿਸ ਠਾਕੁਰ ਨੇ ਜਸਟਿਸ ਖੈਹਰ ਨੂੰ ਭਾਰਤ ਦਾ ਅਗਲਾ ਚੀਫ਼ ਜਸਟਿਸ ਬਣਾਉਣ ਲਈ ਕੇਂਦਰ ਨੂੰ ਸਿਫ਼ਾਰਸ਼ ਕੀਤੀ ਹੈ। ਜਸਟਿਸ ਖੈਹਰ ਨੇ ਸੁਪਰੀਮ ਕੋਰਟ ਦੇ ਜੱਜ ਵਜੋਂ ਸਾਲ 13 ਸਤੰਬਰ 2011 ਨੂੰ ਅਹੁਦਾ ਸੰਭਾਲਿਆ ਸੀ। ਉਨ੍ਹਾਂ ਨੂੰ ਅਗਲੇ ਸਾਲ 4 ਜਨਵਰੀ ਨੂੰ ਰਾਸ਼ਟਰਪਤੀ ਪ੍ਰਣਬ ਮੁਖਰਜੀ ਚੀਫ਼ ਜਸਟਿਸ ਵਜੋਂ ਸਹੁੰ ਚੁਕਾਉਣਗੇ। ਉਹ ਭਾਰਤੀ ਨਿਆਂ ਪ੍ਰਣਾਲੀ ਦੇ ਮੁਖੀ ਵਜੋਂ 27 ਅਗਸਤ ਨੂੰ ਸੇਵਾਮੁਕਤ ਹੋਣ ਤੱਕ ਅੱਠ ਮਹੀਨਿਆਂ ਤੋਂ ਥੋੜ੍ਹੇ ਘੱਟ ਸਮੇਂ ਤੱਕ ਸੇਵਾ ਨਿਭਾਉਣਗੇ।

ਜਸਟਿਸ ਜਗਦੀਸ਼ ਸਿੰਘ ਖੈਹਰ
ਜਸਟਿਸ ਜਗਦੀਸ਼ ਸਿੰਘ ਖੈਹਰ

ਜਸਟਿਸ ਖੈਹਰ ਨੇ ਸਰਬਉੱਚ ਅਦਾਲਤ ਦੇ ਦੋ ਸੰਵਿਧਾਨਕ ਬੈਂਚਾਂ ਦੀ ਅਗਵਾਈ ਕੀਤੀ ਹੈ। ਇੱਕ ਬੈਂਚ ਨੇ ਜੱਜਾਂ ਦੀ ਨਿਯੁਕਤੀ ਲਈ ਕੌਲਿਜੀਅਮ ਪ੍ਰਣਾਲੀ ਨੂੰ ਸੁਰਜੀਤ ਕੀਤਾ ਅਤੇ ਦੂਜੇ ਬੈਂਚ ਨੇ ਅਰੁਣਾਚਲ ਪ੍ਰਦੇਸ਼ ਵਿੱਚ ਮੁੱਖ ਮੰਤਰੀ ਐਨ. ਤੁਕੀ ਦੀ ਕਾਂਗਰਸ ਸਰਕਾਰ ਨੂੰ ਬਹਾਲ ਕੀਤਾ ਸੀ। 28 ਅਗਸਤ 1952 ਨੂੰ ਜਨਮੇ ਜਗਦੀਸ਼ ਸਿੰਘ ਖੈਹਰ ਨੇ 1974 ਵਿੱਚ ਸਰਕਾਰੀ ਕਾਲਜ ਚੰਡੀਗੜ੍ਹ ਤੋਂ ਗਰੈਜੂਏਸ਼ਨ ਕੀਤੀ ਅਤੇ 1977 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਐਲਐਲਬੀ ਅਤੇ 1979 ਵਿੱਚ ਇਸੇ ਯੂਨੀਵਰਸਿਟੀ ਤੋਂ ਐਲਐਲਐਮ ਕੀਤੀ। ਉਨ੍ਹਾਂ ਨੇ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਗ਼ਮਾ ਜਿੱਤਿਆ। ਸਾਲ 1999 ਵਿੱਚ 8 ਫਰਵਰੀ ਨੂੰ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਦਾ ਅਹੁਦਾ ਸੰਭਾਲਿਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਾਅ ਕਮਿਸ਼ਨ ਦੇ ਚੇਅਰਮੈਨ ਦਾ ਕਹਿਣਾ ਹੈ ਕਿ ਭਾਰਤੀ ਕਾਨੂੰਨੀ ਪ੍ਰਣਾਲੀ ‘ਐਨੀ ਗੁੰਝਲਦਾਰ’ ਅਤੇ ਮਹਿੰਗੀ ਹੈ ਕਿ ਗ਼ਰੀਬ ਬੰਦਾ ਤਾਂ ਇਸ ਤੱਕ ਪਹੁੰਚ ਹੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ
ਸੁਪਰੀਮ ਕੋਰਟ ਨੇ ਸੇਵਾਮੁਕਤ ਜੱਜ ਮਾਰਕੰਡੇ ਕਾਟਜੂ ਨੂੰ ਸ਼ੁੱਕਰਵਾਰ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਅਦਾਲਤ ਦੀ ਇੱਜ਼ਤ ਹੱਤਕ ਦੇ ਦੋ ਕੇਸਾਂ ਨੂੰ ਹਟਾ ਲਿਆ ਗਿਆ ਹੈ। ਸੁਪਰੀਮ ਕੋਰਟ ਦੇ ਜੱਜਾਂ ਦੀ
ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਸੁਪਰੀਮ ਕੋਰਟ ਨੇ ਇਕ ਫ਼ੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਧਰਮ, ਜਾਤ-ਪਾਤ, ਫ਼ਿਰਕੇ ਜਾਂ ਭਾਸ਼ਾ ਦੇ ਆਧਾਰ ’ਤੇ ਵੋਟਾਂ ਲਈ
ਭਾਰਤੀ ਹਵਾਈ ਸੈਨਾ ਦੇ ਮੁਸਲਮਾਨ ਕਰਮਚਾਰੀ ਮੁਹੰਮਦ ਜੁਬੈਰ ਅਤੇ ਅੰਸਾਰੀ ਆਫਤਾਬ ਵਲੋਂ ਦਾਇਰ ਪਟੀਸ਼ਨ ਨੂੰ ਰੱਦ ਕਰਦਿਆਂ ਸੁਪਰੀਮ ਕੋਰਟ ਨੇ ਹੁਕਮ ਸੁਣਾਇਆ ਹੈ ਕਿ ਭਾਰਤੀ ਹਵਾਈ ਸੈਨਾ ਦੇ ਕਰਮਚਾਰੀ ਧਾਰਮਿਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: