Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿਆਸੀ ਮੁਫਾਦਾਂ ਲਈ ਬਾਦਲ ਹਕੂਮਤ ਵਲੋਂ ਚਾਪਲੂਸੀ ਦੇ ਹੱਦ ਬੰਨੇ ਟੱਪਣ ਦਾ ਹਿਸਾਬ ਕੌਮ ਜ਼ਰੂਰ ਲਵੇਗੀ

ਸਿਆਸੀ ਮੁਫਾਦਾਂ ਲਈ ਬਾਦਲ ਹਕੂਮਤ ਵਲੋਂ ਚਾਪਲੂਸੀ ਦੇ ਹੱਦ ਬੰਨੇ ਟੱਪਣ ਦਾ ਹਿਸਾਬ ਕੌਮ ਜ਼ਰੂਰ ਲਵੇਗੀ

ਟਰਾਂਟੋ: ਅੰਮ੍ਰਿਤਸਰ ਵਿਖੇ ਹਾਰਟ ਆਫ ਏਸ਼ੀਆ ਨਾਮੀ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਘਾਨੀ ਦੇ ਦਰਬਾਰ ਸਾਹਿਬ ਪਹੁੰਚਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਾਪਲੂਸੀ ਦੀਆਂ ਹੱਦਾਂ-ਬੰਨ੍ਹੇ ਟੱਪ ਦਿੱਤੀਆਂ ਜਿਸ ਨਾਲ ਸੰਗਤਾਂ ਦੇ ਹਿਰਦੇ ਵਲੂਧਰੇ ਗਏ।

ਇਸ ਤੋਂ ਅੱਗੇ ਵਧਦਿਆਂ ਉਸ ਵੇਲੇ ਦੋਵੇਂ ਆਗੂ ਕੱਪੜੇ ਨਾਲ ਸਿਰ ਕੱਜਣ ਦੀ ਬਜਾਏ ਆਪਣੀਆਂ ਟੋਪੀ ਸਮੇਤ ਦਰਬਾਰ ਸਾਹਿਬ ਅੰਦਰ ਅੰਦਰ ਮੱਥਾ ਟੇਕਣ ਗਏ ਜਿਥੇ ਦੋਵਾਂ ਨੂੰ ਦਰਬਾਰ ਸਾਹਿਬ ਅੰਦਰ ਸਿਰੋਪਾਓ ਦਿੱਤੇ ਗਏ।

ਇੰਟਰਨੈਸ਼ਨਲ ਕੋਆਰਡੀਨੇਸ਼ਨ ਕਮੇਟੀ; ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)
ਇੰਟਰਨੈਸ਼ਨਲ ਕੋਆਰਡੀਨੇਸ਼ਨ ਕਮੇਟੀ; ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਇੰਟਰਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨ ਦੀ ਨਿਖੇਧੀ ਕਰਦਿਆਂ ਸਵਾਲ ਕੀਤਾ ਜਾਂਦਾ ਹੈ ਕਿ ਜਿਹੜੀ “ਡਾਂਗਾਂਵਾਲੀ ਟਾਸਕ ਫੋਰਸ” ਸਿੱਖਾਂ ਤੇ ਡਾਂਗ ਵਰ੍ਹਾ ਰਹੀ ਹੁੰਦੀ ਹੈ, ਉਹ ਉਸ ਵੇਲੇ ਕਿਥੇ ਸੀ ਜਦੋਂ ਦਰਬਾਰ ਸਾਹਿਬ ਅੰਦਰ ਮੋਦੀ ਅਤੇ ਘਾਨੀ ਜੁੱਤੀਆਂ ਸਮੇਤ ਆਪਣੀ ਗਾਰਦ ਨਾਲ ਪ੍ਰਕਰਮਾ ਵਿੱਚ ਘੁੰਮ ਰਹੇ ਸਨ ਅਤੇ ਦਰਬਾਰ ਸਾਹਿਬ ਅੰਦਰ ਮੱਥਾ ਟੇਕਣ ਗਏ ਸਨ। ਕੀ ਇਹ ਮਰਯਾਦਾ ਦੀ ਘੋਰ ਬੇਅਦਬੀ ਨਹੀਂ ਸੀ ਰਹੀ ਸੀ?

modi-at-amritsar
ਮੋਦੀ ਦੀ ਦਰਬਾਰ ਸਾਹਿਬ ਆਮਦ ਵੇਲੇ ਸੰਗਤਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ; ਚਿੱਟੇ ਕਮੀਜ਼ਾਂ ‘ਚ ਪੰਜਾਬ ਪੁਲਿਸ ਅਤੇ ਦਿੱਲੀ ਦੀ ਏਜੰਸੀਆਂ ਪੂਰੀ ਪਰਕਰਮਾ ‘ਚ ਹਾਜ਼ਰ ਸਨ

ਇਸ ਮੌਕੇ ਕੋਆਰਡੀਨੇਸ਼ਨ ਕਮੇਟੀ ਦੀ ਮੀਡੀਆ ਕਮੇਟੀ ਦੇ ਮੈਂਬਰ ਸੁਖਮਿੰਦਰ ਸਿੰਘ ਹੰਸਰਾ ਕੈਨੇਡਾ, ਸੋਹਣ ਸਿੰਘ ਕੰਗ ਜਰਮਨੀ, ਅਮਰੀਕ ਸਿੰਘ ਬੱਲੋਵਾਲ ਬਹਿਰੀਨ, ਜਸਪਾਲ ਸਿੰਘ ਬੈਂਸ ਯੂ.ਕੇ., ਸਰਬਜੀਤ ਸਿੰਘ ਯੂ.ਕੇ., ਅਮਨਦੀਪ ਸਿੰਘ ਨਿਊਯਾਰਕ, ਰੇਸ਼ਮ ਸਿੰਘ ਕੈਲੇਫੋਰਨੀਆ (ਗੈਰ ਹਾਜਿ਼ਰ), ਹਰਦੀਪ ਸਿੰਘ ਲੋਹਾਖੇੜਾ ਅਸਟਰੇਲੀਆ, ਜਗਰਾਜ ਸਿੰਘ ਮੱਦੋਕੇ, ਦਲਵਿੰਦਰ ਸਿੰਘ ਘੁੰਮਣ, ਤਰਲੋਚਨ ਸਿੰਘ ਨਾਰਵੇ ਅਤੇ ਗੁਰਇਕਬਾਲ ਸਿੰਘ ਸਵੀਡਨ ਵਲੋਂ ਜਾਰੀ ਪ੍ਰੈੱਸ ਨੋਟ ਵਿੱਚ ਕਿਹਾ ਗਿਆ ਹੈ ਕਿ ਬਾਦਲ ਲਾਣੇ ਵਲੋਂ ਆਪਣੇ ਸਿਆਸੀ ਗਰਜਾਂ ਵੱਸ ਪੈ ਕੇ ਕੀਤੀ ਜਾ ਰਹੇ ਸਿਧਾਂਤਾਂ ਦੇ ਘਾਣ ਦਾ ਪੰਥ ਇੱਕ ਦਿਨ ਲੇਖਾ ਜੋਖਾ ਕਰੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: