Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕੈਪਟਨ ਅਮਰਿੰਦਰ ਦੇ ਖਿਲਾਫ ਲੜਨ ਲਈ ‘ਆਪ’ ਨੇ ਮੈਦਾਨ ‘ਚ ਉਤਾਰਿਆ ਡਾ. ਬਲਬੀਰ ਸਿੰਘ ਨੂੰ

ਕੈਪਟਨ ਅਮਰਿੰਦਰ ਦੇ ਖਿਲਾਫ ਲੜਨ ਲਈ ‘ਆਪ’ ਨੇ ਮੈਦਾਨ ‘ਚ ਉਤਾਰਿਆ ਡਾ. ਬਲਬੀਰ ਸਿੰਘ ਨੂੰ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਮਾਣਾ ਵਿੱਚ ਰੈਲੀ ਮੌਕੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਹਲਕੇ ਤੋਂ ਡਾ. ਬਲਬੀਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਚੋਣ ਲੜਨਗੇ।

ਰੈਲੀ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ‘ਆਪ’ ਦਾ ਹਰ ਵਾਲੰਟੀਅਰ ਮਰਨ ਨੂੰ ਤਿਆਰ ਹੈ ਪਰ ਭ੍ਰਿਸ਼ਟਾਚਾਰ ਅੱਗੇ ਝੁਕ ਕੇ ਉਸ ਨਾਲ ਸਮਝੌਤਾ ਕਰਨ ਨੂੰ ਤਿਆਰ ਨਹੀਂ। ਦੇਸ਼ ਵਿੱਚ ਸਿਰਫ਼ ‘ਆਪ’ ਅਜਿਹੀ ਪਾਰਟੀ ਹੈ, ਜਿਹੜੀ ਭ੍ਰਿਸ਼ਟਾਚਾਰ ਖ਼ਿਲਾਫ਼ ਲੜਦੇ ਹੋਏ ਇਮਾਨਦਾਰੀ ਨਾਲ ਅੱਗੇ ਵਧਣਾ ਚਾਹੁੰਦੀ ਹੈ।

ਆਮ ਆਦਮੀ ਪਾਰਟੀ ਦੀ ਸਮਾਣਾ ਰੈਲੀ ਮੌਕੇ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨਦੇ ਹੋਏ ਅਰਵਿੰਦ ਕੇਜਰੀਵਾਲ, ਸੰਜੈ ਸਿੰਘ ਅਤੇ ਭਗਵੰਤ ਮਾਨ
ਆਮ ਆਦਮੀ ਪਾਰਟੀ ਦੀ ਸਮਾਣਾ ਰੈਲੀ ਮੌਕੇ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨਦੇ ਹੋਏ ਅਰਵਿੰਦ ਕੇਜਰੀਵਾਲ, ਸੰਜੈ ਸਿੰਘ ਅਤੇ ਭਗਵੰਤ ਮਾਨ

‘ਆਪ’ ਦੀਆਂ ਰੈਲੀਆਂ ਨੂੰ ਪੰਜਾਬ ਭਰ ਵਿੱਚੋਂ ਮਿਲ ਰਹੇ ਭਰਵੇਂ ਹੁੰਗਾਰੇ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ 100 ਨਹੀਂ ਸਗੋਂ ਇਸ ਤੋਂ ਵੀ ਵੱਧ ਸੀਟਾਂ ’ਤੇ ਜਿੱਤ ਪ੍ਰਾਪਤ ਕਰਕੇ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਏਗੀ।

ਉਨ੍ਹਾਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਸਭ ਤੋਂ ਵੱਡੇ ਭ੍ਰਿਸ਼ਟਾਚਾਰੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬਾਦਲਾਂ ਤੇ ਕੈਪਟਨ ਨੇ ਵਾਰੋ-ਵਾਰੀ ਰਲ ਕੇ ਪੰਜਾਬ ਨੂੰ ਲੁੱਟਿਆ ਹੈ, ਜਿਸ ਕਾਰਨ ਅੱਜ ਸੂਬਾ ਕੰਗਾਲ ਹੋ ਚੁੱਕਿਆ ਹੈ।

ਉਨ੍ਹਾਂ ਦਿੱਲੀ ‘ਵਿੱਚ ਡੇਢ ਸਾਲ ਸਰਕਾਰ ਚਲਾਉਣ ਦੇ ਤਜਰਬੇ ਦੇ ਆਧਾਰ ’ਤੇ ਦਾਅਵਾ ਕੀਤਾ ਕਿ ਸਰਕਾਰਾਂ ‘ਕੋਲ ਪੈਸੇ ਦੀ ਕਮੀ ਨਹੀਂ ਹੁੰਦੀ, ਨੀਅਤ ਦੀ ਕਮੀ ਹੁੰਦੀ ਹੈ। ਪੰਜਾਬ ‘’ਚ ਆਮ ਆਦਮੀ ਪਾਰਟੀ ਦੀ ਭ੍ਰਿਸ਼ਟਾਚਾਰ ਮੁਕਤ ਸਰਕਾਰ ਸਥਾਪਿਤ ਕਰਕੇ ਪੈਸੇ ਦੀ ਕਮੀ ਨੂੰ ਦੂਰ ਕਰ ਦਿੱਤਾ ਜਾਵੇਗਾ।

ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਦੇ ਵਿਦੇਸ਼ੀ ਬੈਂਕ ਖਾਤਿਆਂ ਦਾ ਖ਼ੁਲਾਸਾ ਕੀਤਾ ਅਤੇ ਬਾਦਲ ਪਰਿਵਾਰ ’ਤੇ ਰੇਤਾ, ਬਜਰੀ, ਬੱਸ ਪਰਮਿਟ, ਕੇਬਲ, ਹੋਟਲ, ਸ਼ਰਾਬ ਤੇ ਨਸ਼ਾ ਮਾਫੀਆ ਚਲਾਉਣ ਦੇ ਦੋਸ਼ ਲਾਏ। ਕੇਜਰੀਵਾਲ ਨੇ ਵਾਅਦਾ ਕੀਤਾ ਕਿ ਸੱਤਾ ’‘ਚ ਆਉਂਦਿਆਂ ਹੀ ‘ਆਪ’ ਵੱਲੋਂ ਰੇਤ ਬਜਰੀ ਦੇ ਠੇਕੇ ਅਤੇ ਬੱਸ ਪਰਮਿਟ ਆਦਿ ਬਾਦਲਾਂ ਤੋਂ ਖੋਹ ਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੰਡੇ ਜਾਣਗੇ।

ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ’ਤੇ ਪੰਜਾਬ ਦੇ ਦਲਿਤਾਂ ਉਤੇ ਹੋ ਰਹੇ ਅਤਿਆਚਾਰਾਂ ਬਾਰੇ ਵਿਸ਼ੇਸ਼ ਜਾਂਚ ਟੀਮ ਬਣਾਈ ਜਾਵੇਗੀ ਅਤੇ ਜ਼ਮੀਨਾਂ ਕਾਨੂੰਨ ਮੁਤਾਬਿਕ ਦਲਿਤਾਂ ਨੂੰ ਦਿੱਤੀਆਂ ਜਾਣਗੀਆਂ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਹੋਏ ਹਮਲੇ ਦੇ ਅਸਲ ਦੋਸ਼ੀਆਂ ਨੂੰ ਅਜੇ ਤੱਕ ਨਾ ਫੜੇ ਜਾਣ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਹੋ ਸਕਦਾ ਹੈ ਇਹ ਕੰਮ ਬਾਦਲਾਂ ਨੇ ਹੀ ਕਰਵਾਇਆ ਹੋਵੇ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਦਿਆਂ ਹੀ ਬੇਅਦਬੀ ਅਤੇ ਹਮਲੇ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ।

ਕੇਜਰੀਵਾਲ ਨੇ ਵਾਅਦਾ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਉਤੇ ਸਾਰੇ ਠੇਕਾ ਆਧਾਰਿਤ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰ ਦਿੱਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: