Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਹਵਾਰਾ ਦੇ ਪੱਤਰ ਬਾਰੇ ਦੁਵਿਧਾ ਬਰਕਰਾਰ: ਮਹਿੰਦਰਪਾਲ ਸਿੰਘ ਮੁਤਾਬਕ ਨਹੀਂ ਦਿੱਤਾ ਅਸਤੀਫਾ

ਭਾਈ ਹਵਾਰਾ ਦੇ ਪੱਤਰ ਬਾਰੇ ਦੁਵਿਧਾ ਬਰਕਰਾਰ: ਮਹਿੰਦਰਪਾਲ ਸਿੰਘ ਮੁਤਾਬਕ ਨਹੀਂ ਦਿੱਤਾ ਅਸਤੀਫਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਆਗੂ ਮਹਿੰਦਰਪਾਲ ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਹਾਲੇ ਤਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਭਾਈ ਹਵਾਰਾ ਦੀ ਚਿੱਠੀ ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਬਾਰੇ ਪੁੱਛਣ ‘ਤੇ ਮਹਿੰਦਰਪਾਲ ਸਿੰਘ ਨੇ ਕਿਹਾ ਇਸ ਸਮੇਂ ਉਹ ਇਹ ਹੀ ਦੱਸ ਸਕਦੇ ਹਨ ਕਿ ਭਾਈ ਜਗਤਾਰ ਸਿੰਘ ਹਵਾਰਾ ਨੇ ਅਸਤੀਫਾ ਨਹੀਂ ਦਿੱਤਾ ਹੈ। ਮਾਨ ਦਲ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਚਿੱਠੀ ਬਾਰੇ ਨਹੀਂ ਪਤਾ ਕਿਉਂਕਿ ਉਹ ਪੰਜਾਬ ਤੋਂ ਬਾਹਰ ਸਨ।

UPDATE: ਭਾਈ ਹਵਾਰਾ ਦਾ ਪੱਤਰ ਜਨਤਕ ਕਰਨ ਲਈ ਨਹੀਂ ਸੀ; ਭਾਈ ਹਵਾਰਾ ਨੇ ਅਸਤੀਫਾ ਨਹੀਂ ਦਿੱਤਾ: ਐਡਵੋਕੇਟ ਅਮਰ ਸਿੰਘ ਚਾਹਲ (2016/12/04)

hawara-resignation-as-jathedar
ਭਾਈ ਹਵਾਰਾ ਵਲੋਂ ਲਿਖੇ ਗਏ ਪੱਤਰ ਦੀ ਕਾਪੀ

ਉਨ੍ਹਾਂ ਇਹ ਵੀ ਕਿਹਾ ਕਿ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਇਕੱਠ ਦੇ ਪ੍ਰਬੰਧਕਾਂ, ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਦੇ ਭਾਈ ਜਗਤਾਰ ਸਿੰਘ ਹਵਾਰਾ ਦੇ ਵਿਚਕਾਰ ਕੋਈ ਮਤਭੇਦ ਨਹੀਂ ਹੈ।

ਇਸ ਤੋਂ ਪਹਿਲਾਂ ਸਿੱਖ ਸਿਆਸਤ ਨਿਊਜ਼ (SSN) ਨਾਲ ਗੱਲ ਕਰਦੇ ਹੋਏ ਅਖੰਡ ਕੀਰਤਨੀ ਜਥੇ ਦੇ ਆਗੂ ਆਰ.ਪੀ. ਸਿੰਘ ਨੇ ਕਿਹਾ ਸੀ ਕਿ ਸੋਸ਼ਲ ਮੀਡੀਆ ‘ਤੇ ਚੱਲ ਰਿਹਾ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਲਿਖਿਆ ਗਿਆ ਪੱਤਰ ਭਰੋਸੇਯੋਗ ਹੈ।

READ UPDATE in ENGLISH:

Letter was not meant for Public But Bhai Hawara has not resigned: Advo. Amar Singh Chahal (2016/14/04)

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 18 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਹੇਠਾਂ ਸਾਂਝੇ ਕੀਤੇ ਜਾ ਰਹੇ ਹਨ। ਆਪ ਪੜ੍ਹੋ ਅਤੇ ਹੋਰਨਾਂ ਨਾਲ ਸਾਂਝੇ ਕਰੋ...
ਸਾਕਾ 1978 ਦੇ ਸ਼ਹੀਦਾਂ ਦੀਆਂ ਤਸਵੀਰਾਂ, ਸਿੱਖ ਸੰਘਰਸ਼ ਬਾਰੇ ਛਪੀਆਂ ਹੋਈਆਂ ਕਿਤਾਬਾਂ ਅਤੇ ਕੁਝ ਇਸ਼ਤਿਹਾਰਾਂ ਦੀ ਬਰਾਮਦਗੀ ਵਾਲੇ ਮਾਮਲੇ ਚ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਇਕ ਅਦਾਲਤ ਵਲੋਂ ਤਿੰਨ
ਅੱਜ ਨਵੇਂ ਸਾਲ ਦੇ ਸ਼ੁਰੂਆਤੀ ਪਹਿਲੇ ਦਿਨ ਨੂੰ ਹੀ ਦਲ ਖ਼ਾਲਸਾ ਤੇ ਸਿੱਖ ਯੂਥ ਆਫ਼ ਪੰਜਾਬ ਨੇ ਰੋਸ ਵਜੋਂ ਮਨਾਉਦਿਆ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ 'ਤੇ ਰੋਸ ਪ੍ਰਗਟ ਕੀਤਾ।
ਸ਼ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਮਾਨ ਦਾ ਕਹਿਣੈ ਕਿ "ਸੁਖਬੀਰ ਸਿੰਘ ਬਾਦਲ ਵੱਲੋਂ ਬ੍ਰਹਮਪੁਰਾ, ਅਜਨਾਲਾ ਅਤੇ ਇਨ੍ਹਾਂ ਦੋਵਾਂ ਦੇ ਵਿਧਾਇਕ ਸਪੁੱਤਰਾਂ ਨੂੰ ਪਾਰਟੀ ਵਿਚੋਂ ਕੱਢਣਾ ਈਦ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: