Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿਸਤਾਨ: ਬਲੋਚਿਤਾਨ ਸੂਬੇ ਦੀ ਰਾਜਧਾਨੀ ਕਵੈਟਾ ਪੁਲਿਸ ਟ੍ਰੇਨਿੰਗ ਸੈਂਟਰ ‘ਤੇ ਹਮਲਾ, 59 ਮੌਤਾਂ

ਪਾਕਿਸਤਾਨ: ਬਲੋਚਿਤਾਨ ਸੂਬੇ ਦੀ ਰਾਜਧਾਨੀ ਕਵੈਟਾ ਪੁਲਿਸ ਟ੍ਰੇਨਿੰਗ ਸੈਂਟਰ ‘ਤੇ ਹਮਲਾ, 59 ਮੌਤਾਂ

ਕਵੈਟਾ: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕਵੈਟਾ ਸ਼ਹਿਰ ‘ਚ ਪੁਲਿਸ ਟ੍ਰੇਨਿੰਗ ਸੈਂਟਰ ‘ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕੀਤਾ ਜਿਸ ਵਿਚ ਟ੍ਰੇਨਿੰਗ ਲੈ ਰਹੇ 59 ਤੋਂ ਵੱਧ ਰੰਗਰੂਟਾਂ ਦੀ ਮੌਤ ਹੋ ਗਈ ਹੈ। ਸ਼ੱਕ ਇਹ ਜਤਾਇਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਇਸਤੋਂ ਜ਼ਿਆਦਾ ਹੋ ਸਕਦੀ ਹੈ ਪਰ ਰਾਤ 11 ਵਜੇ ਹੋਏ ਇਸ ਹਮਲੇ ‘ਚ ਹਾਲੇ ਲਾਸ਼ਾਂ ਗਿਣ ਕੇ ਹੀ ਸਹੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇਸ ਹਮਲੇ ‘ਚ ਸ਼ਾਮਲ ਤਿੰਨੋ ਹਮਲਾਵਰਾਂ ਦੀ ਵੀ ਮੌਤ ਹੋ ਗਈ ਹੈ।

queta-attack-01
ਹਮਲੇ ਵਾਲੀ ਥਾਂ ‘ਤੇ ਖੜ੍ਹੇ ਪਾਕਿਸਤਾਨੀ ਫੌਜੀ

ਬਲੋਚਿਸਤਾਨ ਦੇ ਗ੍ਰਹਿ ਮੰਤਰੀ ਸਰਫਰਾਜ਼ ਬੁਗਤੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਫਿਲਹਾਲ 20 ਤੋਂ ਜ਼ਿਆਦਾ ਪੁਲਿਸ ਵਾਲਿਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਹਮਲੇ ‘ਚ ਕਰੀਬ 106 ਜਵਾਬ ਜ਼ਖਮੀ ਹੋ ਗਏ ਹਨ। ਹਮਲੇ ਦੇ ਜਵਾਬ ‘ਚ ਚੱਲੇ ਆਪਰੇਸ਼ਨ ‘ਚ ਪੁਲਿਸ, ਫਰੰਟੀਅਰ ਕਾਪਰਸ ਅਤੇ ‘ਅੱਤਵਾਦ’ ਵਿਰੋਧੀ ਦਸਤੇ ਦੇ ਅਧਿਕਾਰੀਆਂ ਨੇ ਹਿੱਸਾ ਲਿਆ।

ਸਰਫਰਾਜ਼ ਬੁਗਤੀ ਨੇ ਦੱਸਿਆ ਕਿ ਇਹ ਖੁਦਕੁਸ਼ ਹਮਲਾਵਰ ਸੀ ਜਿਨ੍ਹਾਂ ਵਿਚੋਂ ਦੋ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ ਜਦਕਿ ਇਕ ਨੂੰ ਗੋਲੀ ਮਾਰ ਦਿੱਤੀ ਗਈ।

ਉਥੇ ਦੂਜੇ ਪਾਸੇ ਆਈ.ਜੀ. ਐਫ.ਸੀ. ਮੇਜਰ ਜਨਰਲ ਸ਼ੇਰ ਅਫਗਾਨ ਨੇ ਦੱਸਿਆ ਕਿ ਹਮਲਾਵਰਾਂ ਦਾ ਸੰਬੰਧ ਪਾਬੰਦੀਸ਼ੁਦਾ ਜਥੇਬੰਦੀ ਲਸ਼ਕਰ-ਏ-ਝਾਂਗਵੀ ਨਾਲ ਸੀ।

ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੂੰ ਅਫਗਾਨਿਸਤਾਨ ਤੋਂ ਹੁਕਮ ਮਿਲ ਰਹੇ ਸੀ।

ਉਨ੍ਹਾਂ ਨੇ ਦੱਸਿਆ ਕਿ ਜ਼ਖਮੀਆਂ ਨੂਮ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਡਾਕਟਰਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ
ਜ਼ਖਮੀਆਂ ਨੂੰ ਸਥਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ

ਸ਼ਹਿਰ ਦੇ ਹਸਪਤਾਲਾਂ ‘ਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ।

ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕਾਫੀ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਖਿੜਕੀਆਂ ‘ਚੋ ਛਾਲਾਂ ਮਾਰ ਦਿੱਤੀਆਂ ਜਿਸ ਕਰਕੇ ਉਨ੍ਹਾਂ ਨੂੰ ਸੱਟਾਂ ਲੱਗੀਆਂ।

ਪਾਕਿਸਤਾਨ ਦੇ ਚੈਨਲ ਜਿਓ ਮੁਤਾਬਕ ਬਲੋਚਿਸਤਾਨ ਦੇ ਮੁੱਖ ਮੰਤਰੀ ਸਨਾ ਉਲ੍ਹਾ ਜ਼ੇਹਰੀ ਨੇ ਕਿਹਾ ਕਿ ਸ਼ਹਿਰ ‘ਚ ਇੰਤਹਾਪਸੰਦਾਂ ਦੇ ਘੁਸਣ ਦੀ ਖ਼ਬਰ ਮਿਲ ਗਈ ਸੀ ਅਤੇ ਸ਼ਹਿਰ ‘ਚ ਹਾਈ ਅਲਰਟ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਤੋਂ 15 ਕਿਲੋਮੀਟਰ ਦੂਰ ਪੁਲਿਸ ਟ੍ਰੇਨਿੰਗ ਕਾਲਜ ਦਾ ਇਹ ਹਾਸਟਲ 200-250 ਏਕੜ ‘ਚ ਫੈਲਿਆ ਹੋਇਆ ਹੈ।

ਕਵੈਟਾ 'ਚ ਪੁਲਿਸ ਟ੍ਰੇਨਿੰਗ ਕਾਲਜ
ਕਵੈਟਾ ‘ਚ ਪੁਲਿਸ ਟ੍ਰੇਨਿੰਗ ਕਾਲਜ

ਕਵੈਟਾ ‘ਚ ਅਗਸਤ ਮਹੀਨੇ ਵਿਚ ਵੀ ਇਕ ਹਸਪਤਾਲ ਅਤੇ ਵਕੀਲਾਂ ‘ਤੇ ਹੋਏ ਹਮਲੇ ‘ਚ 88 ਲੋਕਾਂ ਦੀ ਮੌਤ ਹੋ ਗਈ ਸੀ।

ਪਾਕਿਸਤਾਨ ਅਤੇ ਅਫਗਾਨਿਸਤਾਨ ਦੀ ਸਰਹੱਦ ਦੇ ਨੇੜੇ ਪਾਕਿਸਤਾਨੀ ਫੌਜ ਕਬਾਇਲੀ ਇਲਾਕਿਆਂ ‘ਚ ਇੰਤਹਾਪਸੰਦਾਂ ਦੇ ਖਿਲਾਫ ਆਪਰੇਸ਼ਨ ਚਲਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।ਇਹ ਮੰਗ ਖਾਲਸਾ ਦੇ ਜਨਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਹਾੜਾ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ
ਪਾਕਿਸਤਾਨ ਨੇ ਭਾਰਤੀ ਜਾਸੂਸ ਕੁਲਭੂਸ਼ਣ ਜਾਧਵ (47) ਦੀ ਪਤਨੀ ਅਤੇ ਮਾਤਾ ਨੂੰ ਇਸਲਾਮਾਬਾਦ ਦੌਰੇ ਲਈ ਕੱਲ੍ਹ (20 ਦਸੰਬਰ) ਵੀਜ਼ਾ ਜਾਰੀ ਕਰ ਦਿੱਤਾ ਹੈ। ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ
ਪਾਕਿਸਤਾਨ ਨੇ ਕੌਮਾਂਤਰੀ ਅਦਾਲਤ (ਆਈ.ਸੀ.ਜੇ) 'ਚ ਬੁੱਧਵਾਰ (13 ਦਸੰਬਰ, 2017) ਨੂੰ ਕਿਹਾ ਕਿ ਸਾਬਕਾ ਨੇਵੀ ਅਧਿਕਾਰੀ ਅਤੇ ਭਾਰਤੀ ਜਾਸੂਸ ਕੁਲਭੂਸ਼ਣ ਜਾਧਵ (47) ਪਾਕਿਸਤਾਨ 'ਚ ਜਾਸੂਸੀ ਕਰਨ ਅਤੇ ਭੰਨ੍ਹਤੋੜ ਦੀ ਕਾਰਵਾਈਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: