Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਬਾਦਲ ਨੇ ਕਿਹਾ; 2017 ਦੀਆਂ ਚੋਣਾਂ ਤੋਂ ਬਾਅਦ ਕਾਂਗਰਸ ਦੀ ਹੋਂਦ ਖਤਮ ਹੋ ਜਾਏਗੀ

ਸੁਖਬੀਰ ਬਾਦਲ ਨੇ ਕਿਹਾ; 2017 ਦੀਆਂ ਚੋਣਾਂ ਤੋਂ ਬਾਅਦ ਕਾਂਗਰਸ ਦੀ ਹੋਂਦ ਖਤਮ ਹੋ ਜਾਏਗੀ

ਮਾਨਸਾ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕਿਹਾ ਹੈ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਾ ਮੂੰਹ ਵੇਖਣਾ ਪਵੇਗਾ ਅਤੇ ਉਸ ਦੀ ਸਿਆਸੀ ਹੋਂਦ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਕਰਕੇ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਮੂੰਹ ਨਹੀਂ ਲਾਉਣਗੇ ਜਦੋਂਕਿ ਆਮ ਆਦਮੀ ਪਾਰਟੀ ਰਾਜ ਵਿੱਚ ਪੈਂਚਰ ਹੋ ਗਈ ਹੈ। ਉਹ ਭੀਖੀ ਵਿੱਚ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਸੁਖਬੀਰ ਬਾਦਲ (ਫਾਈਲ ਫੋਟੋ)
ਸੁਖਬੀਰ ਬਾਦਲ (ਫਾਈਲ ਫੋਟੋ)

ਮਾਲਵਾ ਖੇਤਰ ਲਈ ਦੋ ਸਿੰਜਾਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ ਕਿ ਤਰੱਕੀ ਪੱਖੋਂ ਇਸ ਵੇਲੇ ਸੂਬਾ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੈ। ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਹੱਦੀ ਪਿੰਡਾਂ ਦੇ ਦੌਰੇ ਦੌਰਾਨ ਕੰਡਿਆਲੀ ਤਾਰ ਨੇੜੀਆਂ ਖਿੱਚੀਆਂ ਕੁਝ ਤਸਵੀਰਾਂ ਨੂੰ ਸੋਸ਼ਲ ਮੀਡੀਆ ਰਾਹੀਂ ਸਾਂਝੀਆਂ ਕਰਨ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਹ ਉਸੇ ਤਰ੍ਹਾਂ ਦੀ ਕਾਰਵਾਈ ਹੈ, ਜਿਹੋ-ਜਿਹੀ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਸੰਸਦ ਭਵਨ ਦੀ ਵੀਡੀਓ ਨੂੰ ਜਨਤਕ ਕਰਨ ਕਰਕੇ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਿਆਸੀ ਰੋਟੀਆਂ ਸੇਕਣ ਖਾਤਰ ਕਾਂਗਰਸ ਅਤੇ ‘ਆਪ’ ਨੂੰ ਕੌਮੀ ਸੁਰੱਖਿਆ ਖ਼ਤਰੇ ਵਿੱਚ ਨਹੀਂ ਪਾਉਣੀ ਚਾਹੀਦੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: