Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੋਗਾ ਸਿੰਘ ਖਾਲਿਸਤਾਨੀ ਦਾ ਕਤਲ: ਸਮਰਥਕਾਂ ਵਲੋਂ ਸਸਕਾਰ ਤੋਂ ਨਾਂਹ; ਮੁੱਖ ਦੋਸ਼ੀ ਦੀ ਗ੍ਰਿਫਤਾਰੀ ਮੰਗੀ

ਜੋਗਾ ਸਿੰਘ ਖਾਲਿਸਤਾਨੀ ਦਾ ਕਤਲ: ਸਮਰਥਕਾਂ ਵਲੋਂ ਸਸਕਾਰ ਤੋਂ ਨਾਂਹ; ਮੁੱਖ ਦੋਸ਼ੀ ਦੀ ਗ੍ਰਿਫਤਾਰੀ ਮੰਗੀ

ਲੁਧਿਆਣਾ: ਸਿੱਖ ਕਾਰਜਕਰਤਾ ਜੋਗਾ ਸਿੰਘ ਖਾਲਿਸਤਾਨੀ ਦੇ ਅਕਾਲ ਚਲਾਣੇ ਤੋਂ ਇਕ ਦਿਨ ਬਾਅਦ ਵੀ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਜੋਗਾ ਸਿੰਘ ਦੇ ਅੰਤਮ ਸਸਕਾਰ ਤੋਂ ਨਾਂਹ ਕਰ ਦਿੱਤੀ ਗਈ ਹੈ ਅਤੇ ਮੰਗ ਕੀਤੀ ਗਈ ਕਿ ਪਹਿਲਾਂ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਜਾਵੇ।

ਡੀ.ਐਮ.ਸੀ. ਹਸਪਤਾਲ ਦੇ ਬਾਹਰ ਆਪਣੇ ਰੋਸ ਪ੍ਰਦਰਸ਼ਨ ਨੂੰ ਜਾਰੀ ਰੱਖਦੇ ਹੋਏ ਜੋਗਾ ਸਿੰਘ ਦੇ ਸਮਰਥਕਾਂ ਨੇ ਮੁੱਖ ਦੋਸ਼ੀ ਸੰਦੀਪ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੂੰ 72 ਘੰਟਿਆਂ ਦੀ ਚੇਤਾਵਨੀ ਦਿੱਤੀ ਹੈ।

joga-singh-khalistanis-deadbody
ਡੀ.ਐਮ.ਸੀ. ਹਸਪਤਾਲ ਵਿਖੇ ਜੋਗਾ ਸਿੰਘ ਦੇ ਮ੍ਰਿਤਕ ਸਰੀਰ ਕੋਲ ਸੁਖਦੀਪ ਸਿੰਘ ਖੋਸਾ

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਦੇ ਮੁਖੀ ਸੁਖਦੀਪ ਸਿੰਘ ਖੋਸਾ ਨੇ ਕਿਹਾ ਕਿ ਮੁੱਖ ਦੋਸ਼ੀ ਦੀ ਗ੍ਰਿਫਤਾਰੀ ਤੋਂ ਬਾਅਦ ਹੀ ਜੋਗਾ ਸਿੰਘ ਦਾ ਅੰਤਮ ਸੰਸਕਾਰ ਕੀਤਾ ਜਾਵੇਗਾ।

ਪ੍ਰਦਰਸ਼ਨਕਾਰੀ ਗੁਰਬਾਣੀ ਦਾ ਪਾਠ ਕਰ ਰਹੇ ਹਨ। ਜੋਗਾ ਸਿੰਘ ਤਿੰਨ ਮਹੀਨੇ ਜ਼ਿੰਦਗੀ ਦੀ ਲੜਾਈ ਲੜਦਾ ਹੋਇਆ ਅਕਾਲ ਚਲਾਣਾ ਕਰ ਗਿਆ ਸੀ। ਜ਼ਿਕਰਯੋਗ ਹੈ ਕਿ 30 ਜੂਨ ਨੂੰ ਚੂੜਪੁਰ ਸੜਕ ‘ਤੇ ਕਾਰ ਸਵਾਰ ਲੋਕਾਂ ਨੇ ਜੋਗਾ ਸਿੰਘ ‘ਤੇ ਹਮਲਾ ਕਰ ਦਿੱਤਾ ਸੀ, ਉਸਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਸਨ।

ਪਹਿਲਾਂ, ਹੈਬੋਵਾਲ ਪੁਲਿਸ ਨੇ 9 ਬੰਦਿਆਂ ‘ਤੇ ਇਰਾਦਾ ਕਤਲ ਦਾ ਪਰਚਾ ਦਰਜ ਕੀਤਾ ਸੀ, ਜਿਸ ਵਿਚ ਸੰਦੀਪ ਸਿੰਘ ਦਾ ਨਾਂ ਵੀ ਸ਼ਾਮਲ ਸੀ। ਪਰ ਸੰਦੀਪ ਸਿੰਘ ਅਤੇ ਉਸਦਾ ਭਰਾ ਪ੍ਰਦੀਪ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਅਗਾਊਂ ਜ਼ਮਾਨਤ ਮਿਲ ਗਈ ਸੀ। ਪ੍ਰਦਰਸ਼ਨਕਾਰੀ ਕੇਸ ਵਿਚ ਧਾਰਾ 302 (ਕਤਲ) ਜੋੜਨ ਅਤੇ ਸੰਦੀਪ ਸਿੰਘ ਦੀ ਫੌਰੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।

dmch-ludhiana-protest
ਡੀ.ਐਮ.ਸੀ. ਹਸਪਤਾਲ ਦੇ ਬਾਹਰ ਧਰਨੇ ‘ਤੇ ਬੈਠੇ ਲੋਕ

ਥਾਣਾ ਮੁਖੀ ਅਮਰਜੀਤ ਸਿੰਘ ਨੇ ਕਿਹਾ ਕਿ ਪੰਜ ਦੋਸ਼ੀ ਪਹਿਲਾਂ ਗ੍ਰਿਫਤਾਰ ਹੋ ਗਏ ਸਨ ਪਰ ਉਹ ਜ਼ਮਾਨਤ ‘ਤੇ ਬਾਹਰ ਆ ਗਏ ਹਨ। ਸ਼ੁੱਕਰਵਾਰ ਨੂੰ ਉਨ੍ਹਾਂ ਵਿਚੋਂ ਇਕ ਨੂੰ ਦੁਬਾਰਾ ਗ੍ਰਿਫਤਾਰ ਕਰ ਲਿਆ ਹੈ ਪਰ ਮੁੱਖ ਦੋਸ਼ੀ ਸੰਦੀਪ ਸਿੰਘ ਹਾਲੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।

ਪੁਲਿਸ ਮੁਤਾਬਕ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਦਰਸ਼ਨ ਦਿਨ ਰਾਤ ਜਾਰੀ ਰਹੇਗਾ ਨਾ ਉਹ ਪੋਸਟ ਮਾਰਟਮ ਕਰਵਾਉਣਗੇ ਨਾ ਅੰਤਮ ਸੰਸਕਾਰ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਕਾਰਜਕਰਤਾ ਜੋਗਾ ਸਿੰਘ ਖ਼ਾਲਿਸਤਾਨੀ ਦੀ ਬੀਤੇ ਦਿਨ ਡੀਐਮਸੀ ਹਸਪਤਾਲ ਵਿੱਚ ਹੋਈ ਮੌਤ ਤੋਂ ਬਾਅਦ ਕੱਲ੍ਹ ਜੋਗਾ ਸਿੰਘ ਦੇ ਸਮਰਥਕਾਂ ਨੇ ਹਸਪਤਾਲ ਦੇ ਬਾਹਰ ਪੁਲਿਸ ਤੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਲਾ
ਸਿੱਖ ਕਾਰਜਕਰਤਾ ਭਾਈ ਜੋਗਾ ਸਿੰਘ ਉਰਫ ਖਾਲਿਸਤਾਨੀ ਦਾ ਅੱਜ ਲੁਧਿਆਣਾ ਦੇ ਦਇਆਨੰਦ ਮੈਡੀਕਲ ਕਾਲਜ ਹਸਪਤਾਲ (DMC Hospital) ਵਿਖੇ ਅਕਾਲ ਚਲਾਣਾ ਕਰ ਗਏ। ਭਾਈ ਜੋਗਾ ਸਿੰਘ ਨੂੰ 1 ਜੁਲਾਈ ਨੂੰ ਕਿਸੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: