Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੋਗਾ ਸਿੰਘ ਖਾਲਿਸਤਾਨੀ ਦਾ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿਖੇ ਅਕਾਲ ਚਲਾਣਾ

ਜੋਗਾ ਸਿੰਘ ਖਾਲਿਸਤਾਨੀ ਦਾ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿਖੇ ਅਕਾਲ ਚਲਾਣਾ

ਲੁਧਿਆਣਾ: ਸਿੱਖ ਕਾਰਜਕਰਤਾ ਭਾਈ ਜੋਗਾ ਸਿੰਘ ਉਰਫ ਖਾਲਿਸਤਾਨੀ ਦਾ ਅੱਜ ਲੁਧਿਆਣਾ ਦੇ ਦਇਆਨੰਦ ਮੈਡੀਕਲ ਕਾਲਜ ਹਸਪਤਾਲ (DMC Hospital) ਵਿਖੇ ਅਕਾਲ ਚਲਾਣਾ ਕਰ ਗਏ। ਭਾਈ ਜੋਗਾ ਸਿੰਘ ਨੂੰ 1 ਜੁਲਾਈ ਨੂੰ ਕਿਸੇ ਗੱਡੀ ਨਾਲ ਠੋਕਰ ਮਾਰੀ ਗਈ ਸੀ ਅਤੇ ਉਹ ਡੀ.ਐਮ.ਸੀ. ਹਸਪਤਾਲ ਦੇ ਆਈ.ਸੀ.ਯੂ. ਵਾਰਡ (ICU) ‘ਚ ਭਰਤੀ ਸੀ।

ਗੱਡੀ ਨਾਲ ਮਾਰ ਕੇ ਭੱਜਣ ਦਾ ਕੇਸ ਕਥਾਵਾਚਕ ਸੰਦੀਪ ਸਿੰਘ ਅਤੇ 6 ਹੋਰ ਬੰਦਿਆਂ ‘ਤੇ ਦਰਜ ਕੀਤਾ ਗਿਆ ਸੀ। ਇਹ ਕੇਸ ਥਾਣਾ ਹੈਬੋਵਾਲ (ਲੁਧਿਆਣਾ) ਵਿਖੇ ਐਫ.ਆਈ.ਆਰ. ਨੰ: 87/2016, ਧਾਰਾ 307 ਅਧੀਨ ਦਰਜ ਕੀਤਾ ਗਿਆ ਸੀ।

ਜੋਗਾ ਸਿੰਘ ਖਾਲਿਸਤਾਨੀ (ਫਾਈਲ ਫੋਟੋ)
ਜੋਗਾ ਸਿੰਘ ਖਾਲਿਸਤਾਨੀ (ਫਾਈਲ ਫੋਟੋ)

ਇਨ੍ਹਾਂ ਵਿਚੋਂ ਪੰਜ ਬੰਦਿਆਂ ਨੂੰ ਅਦਾਲਤ ਵਲੋਂ ਜ਼ਮਾਨਤ ਮਿਲ ਗਈ ਸੀ ਜਦਕਿ ਸੰਦੀਪ ਸਿੰਘ ਅਤੇ ਉਸਦਾ ਭਰਾ ਪ੍ਰਦੀਪ ਸਿੰਘ ਨੇ ਅਗਲੇ ਹੁਕਮਾਂ ਤਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸਟੇਅ ਲਈ ਹੋਈ ਸੀ।

ਜੋਗਾ ਸਿੰਘ ਆਪਣੇ ਪਿੱਛੇ ਆਪਣੇ ਮਾਂ-ਪਿਉ, ਪਤਨੀ ਅਤੇ ਦੋ ਬੱਚੇ ਛੱਡ ਗਏ ਹਨ। ਉਨ੍ਹਾਂ ਦਾ ਪਰਿਵਾਰ ਢੰਡਾਰੀ ਕਲਾਂ, ਲੁਧਿਆਣਾ ਵਿਖੇ ਰਹਿੰਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਕਾਰਜਕਰਤਾ ਜੋਗਾ ਸਿੰਘ ਖਾਲਿਸਤਾਨੀ ਦੇ ਅਕਾਲ ਚਲਾਣੇ ਤੋਂ ਇਕ ਦਿਨ ਬਾਅਦ ਵੀ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਜੋਗਾ ਸਿੰਘ ਦੇ ਅੰਤਮ ਸਸਕਾਰ ਤੋਂ ਨਾਂਹ ਕਰ ਦਿੱਤੀ ਗਈ ਹੈ ਅਤੇ ਮੰਗ
ਸਿੱਖ ਕਾਰਜਕਰਤਾ ਜੋਗਾ ਸਿੰਘ ਖ਼ਾਲਿਸਤਾਨੀ ਦੀ ਬੀਤੇ ਦਿਨ ਡੀਐਮਸੀ ਹਸਪਤਾਲ ਵਿੱਚ ਹੋਈ ਮੌਤ ਤੋਂ ਬਾਅਦ ਕੱਲ੍ਹ ਜੋਗਾ ਸਿੰਘ ਦੇ ਸਮਰਥਕਾਂ ਨੇ ਹਸਪਤਾਲ ਦੇ ਬਾਹਰ ਪੁਲਿਸ ਤੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: