Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਰਲਡ ਯੂਨੀਵਰਸਿਟੀ ਵਿਖੇ ਡੀ.ਐਸ.ਟੀ. ਦੇ ਖੋਜ ਪ੍ਰਾਜੈਕਟਾਂ ਦੀ ਫ਼ੰਡਿੰਗ ਸਬੰਧੀ ਹੋਇਆ ਵਿਸ਼ੇਸ਼ ਲੈਕਚਰ

ਵਰਲਡ ਯੂਨੀਵਰਸਿਟੀ ਵਿਖੇ ਡੀ.ਐਸ.ਟੀ. ਦੇ ਖੋਜ ਪ੍ਰਾਜੈਕਟਾਂ ਦੀ ਫ਼ੰਡਿੰਗ ਸਬੰਧੀ ਹੋਇਆ ਵਿਸ਼ੇਸ਼ ਲੈਕਚਰ

ਫਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਡੀ.ਐਸ.ਟੀ. ਨਵੀਂ ਦਿੱਲੀ ਵੱਲੋਂ ਯੂਨੀਵਰਸਿਟੀ ਦੇ ਖੋਜ ਵਿਦਿਆਰਥੀਆਂ ਦੁਆਰਾ ਉਚੇਰੀ ਪੜ੍ਹ੍ਹਾਈ ਦੌਰਾਨ ਕੀਤੇ ਜਾਣ ਵਾਲੇ ਖੋਜ ਪ੍ਰਾਜੈਕਟਾਂ ਦੀ ਫ਼ੰਡਿੰਗ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜਿਸ ਵਿਚ ਡੀ.ਐਸ.ਟੀ. ਨਵੀਂ ਦਿੱਲੀ ਦੇ ਵਿਗਿਆਨੀ ਇੰਜੀਨਿਅਰ ਪਵਨ ਕੁਮਾਰ ਮੁੱਖ ਵਕਤਾ ਦੇ ਤੌਰ ਉਤੇ ਪਹੁੰਚੇ। ਵਰਲਡ ਯੂਨੀਵਰਸਿਟੀ ਦੇ ਡੀਨ ਰਿਸਰਚ ਡਾ. ਬੀ.ਐਸ. ਭਾਟੀਆ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ। ਇੰਜੀਨੀਅਰ ਪਵਨ ਕੁਮਾਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਪੀਐਚ.ਡੀ. ਕਰ ਰਹੇ ਵਿਦਿਆਰਥੀਆਂ ਨੂੰ ਆਪਣੇ ਖੋਜ ਕਾਰਜ ਲਈ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ, ਪ੍ਰੋਗਰਾਮਾਂ ਅਤੇ ਸਕੀਮਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਡੀ.ਐਸ.ਟੀ. ਨਵੀਂ ਦਿੱਲੀ ਵੱਲੋਂ ਚਲਾਏ ਜਾ ਰਹੇ ਇੰਸਪਾਇਰ ਪ੍ਰੋਗਰਾਮ ਅਧੀਨ ਖੋਜਾਰਥੀਆਂ ਨੂੰ ਪ੍ਰਦਾਨ ਕੀਤੀ ਜਾ ਰਹੀ ਇਨਟਰਨਸ਼ਿਪ, ਸਕਾਲਰਸ਼ਿਪ, ਫ਼ੈਲੋਸ਼ਿਪ ਅਤੇ ਐਵਾਰਡਾਂ ਆਦਿ ਬਾਰੇ ਵੀ ਜਾਗਰੂਕ ਕੀਤਾ।

ਮਹਿਮਾਨ ਬੁਲਾਰੇ ਇੰਜੀਨੀਅਰ ਪਵਨ ਕੁਮਾਰ ਦਾ ਸਵਾਗਤ ਕਰਦੇ ਹੋਏ  ਡੀਨ ਖੋਜਾਂ; ਡਾ. ਬੀ.ਐਸ. ਭਾਟੀਆ, ਡੀਨ; ਵਿਦਿਆਰਥੀ ਭਲਾਈ ਡਾ. ਬੀਰ ਬਿਕਰਮ ਸਿੰਘ ਅਤੇ ਡਾ. ਨਵਦੀਪ ਕੌਰ
ਮਹਿਮਾਨ ਬੁਲਾਰੇ ਇੰਜੀਨੀਅਰ ਪਵਨ ਕੁਮਾਰ ਦਾ ਸਵਾਗਤ ਕਰਦੇ ਹੋਏ ਡੀਨ ਖੋਜਾਂ; ਡਾ. ਬੀ.ਐਸ. ਭਾਟੀਆ, ਡੀਨ; ਵਿਦਿਆਰਥੀ ਭਲਾਈ ਡਾ. ਬੀਰ ਬਿਕਰਮ ਸਿੰਘ ਅਤੇ ਡਾ. ਨਵਦੀਪ ਕੌਰ

ਇਸ ਮੌਕੇ ਵਰਲਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਗੁਰਮੋਹਨ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਅਜਿਹੀਆਂ ਉਸਾਰੂ ਸਕੀਮਾਂ ਬਹੁਗਿਣਤੀ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਦੇ ਵੱਖ-ਵੱਖ ਵਿਸ਼ਿਆਂ ਵਿਚ ਖੋਜ ਕਰਨ ਲਈ ਉਤਸ਼ਾਹਿਤ ਕਰਨਗੀਆਂ। ਉਨ੍ਹਾਂ ਪੀਐਚ.ਡੀ ਕਰ ਰਹੇ ਅਤੇ ਪੀਐਚ.ਡੀ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਜਿੱਥੇ ਅਣਥੱਕ ਮਿਹਨਤ ਕਰਨ ਲਈ ਕਿਹਾ ਉਥੇ ਨਾਲ ਹੀ ਉਨ੍ਹਾਂ ਨੂੰ ਦੇਸ਼ ਸੇਵਾ ਅਤੇ ਸਮਾਜ ਭਲਾਈ ਲਈ ਨਿਰੰਤਰ ਯਤਨਸ਼ੀਲ ਰਹਿਣ ਲਈ ਪ੍ਰੇਰਿਆ। ਇਸ ਮਗਰੋਂ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਡਾ. ਬੀਰਬਿਕਰਮ ਸਿੰਘ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਉਤੇ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਕੰਵਲਜੀਤ ਸਿੰਘ, ਰਜਿਸਟਰਾਰ ਡਾ. ਪ੍ਰਿਤਪਾਲ ਸਿੰਘ, ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰੋਪੜ ਜਲਗਾਹ ਅਤੇ ਕਟਲੀ ਮੱਛੀ ਪਾਲਣ ਕੇਂਦਰ ਦਾ ਦੌਰਾ ਕਰਕੇ ਵਾਤਾਵਰਣ, ਜੈਵਿਕ ਵਿਭਿੰਨਤਾ ਅਤੇ ਮੱਛੀ ਪਾਲਣ ਬਾਰੇ ਵਿਹਾਰਕ ਜਾਣਕਾਰੀ ਹਾਸਲ ਕੀਤੀ
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਸਿੱਖ ਵਿਦਿਅਕ ਕੌਂਸਲ (ਯੂ.ਕੇ.) ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਪੰਜਾਬੀ ਕਾਨਫਰੰਸ ਦਾ ਆਗਾਜ਼ ਕੀਤਾ ਗਿਆ।
ਇਸ ਮੌਕੇ ਉੱਤੇ ਯੂਨੀਵਰਸਿਟੀ ਵਲੋਂ ਇਸ ਸ਼ਹੀਦੀ ਦਿਹਾੜੇ ਨੂੰ ਅਕਾਦਮਿਕ ਰੂਪ ਵਿੱਚ ਮਨਾਉਂਦਿਆਂ ਇਕ ਸੈਮੀਨਾਰ ਵੀ ਕਰਵਾਇਆ ਗਿਆ। ਇਸਦਾ ਵਿਸ਼ਾ ‘ਸਰਹਿੰਦ ਦਾ ਸ਼ਹੀਦੀ ਸਾਕਾ: ਧਾਰਮਿਕ ਆਜ਼ਾਦੀ ਦੇ ਸੰਦਰਭ ਵਿਚ’ ਰਖਿਆ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਲਾਅ ਵਿਭਾਗ ਵੱਲੋਂ ਯੂਨੀਵਰਸਿਟੀ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੀ ਯੋਗ ਅਗਵਾਈ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: