Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀ ਇਕੱਤਰਤਾ 24 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀ ਇਕੱਤਰਤਾ 24 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ

ਪਟਿਆਲਾ: ਅਨੰਦਪੁਰ ਸਾਹਿਬ ਵਿਖੇ 25-26 ਸਤੰਬਰ 2016 ਨੂੰ ਹੋਣ ਵਾਲੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀ ਇਕੱਤਰਤਾ 24 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਦੁਪਹਿਰ 12 ਵਜੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਦੇਸ਼-ਵਿਦੇਸ਼ ਤੋਂ ਤੋਂ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲੇ ਮਾਹਿਰ ਵਿਦਵਾਨ 25-26 ਸਤੰਬਰ ਨੂੰ ਸ਼ਿਰਕਤ ਕਰਨਗੇ।

ਪ੍ਰੈਸ ਨੂੰ ਸੰਬੋਧਿਤ ਹੁੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ (ਪੁਰਾਣੀ ਤਸਵੀਰ)
ਪ੍ਰੈਸ ਨੂੰ ਸੰਬੋਧਿਤ ਹੁੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ (ਪੁਰਾਣੀ ਤਸਵੀਰ)

ਉਨ੍ਹਾਂ ਕਿਹਾ ਕਿ ਇਸ ਸੰਮੇਲਨ ਵਿੱਚ ਜਿੱਥੇ ਪੰਜਾਬੀ ਭਾਸ਼ਾ ਦੇ ਭਵਿੱਖ ਲਈ ਚਰਚਾ ਕੀਤੀ ਜਾਵੇਗੀ ਓਥੇ ਵਿਸ਼ਵੀਕਰਨ ਦੇ ਦੌਰ ‘ਚ ਪੰਜਾਬੀ ਦੇ ਸਥਾਨ ‘ਤੇ ਚਰਚਾ ਦੇ ਨਾਲ-ਨਾਲ ਦਰਪੇਸ਼ ਚੁਣੋਤੀਆਂ ਨੂੰ ਵੀ ਪ੍ਰਚਾਰ ਦਾ ਕੇਂਦਰ ਬਿੰਦੂ ਬਣਾਇਆ ਜਾਵੇਗਾ।

24 ਅਗਸਤ ਨੂੰ ਹੋਣ ਵਾਲੀ ਇਕੱਤਰਤਾ ਵਿੱਚ ਡਾ: ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾ: ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਡਾ: ਪਰਮਜੀਤ ਸਿੰਘ ਸਰੋਆ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ. ਸਿਰਮਜੀਤ ਸਿੰਘ ਮੀਤ ਸਕੱਤਰ, ਸ. ਧਰਮਿੰਦਰ ਸਿੰਘ ਉੱਭਾ ਡਾਇਰੈਕਟਰ ਐਜੂਕੇਸ਼ਨ ਸ਼੍ਰੋਮਣੀ ਕਮੇਟੀ, ਡਾ: ਦੀਪਕ ਮਨਮੋਹਨ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਡਾ: ਜਗਬੀਰ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਡਾ: ਪਰਮਜੀਤ ਸਿੰਘ ਸਿੱਧੂ ਸਾਬਕਾ ਪ੍ਰੌਫੈਸਰ, ਗੁਰੂ ਨਾਨਕ ਦੇਵ ਯੂਨਵਿਰਸਿਟੀ, ਸ੍ਰੀ ਅੰਮ੍ਰਿਤਸਰ ‘ਤੇ ਅਧਾਰਿਤ 11 ਮੈਂਬਰੀ ਸਬ-ਕਮੇਟੀ ਨੀਯਤ ਕੀਤੀ ਗਈ ਹੈ।

ਜਾਰੀ ਬਿਆਨ ਵਿਚ ਦੱਸਿਆ ਗਿਆ ਹੈ ਕਿ ਪਹਿਲਾਂ ਇਹ ਸੰਮੇਲਨ 5, 6, ਤੇ 7 ਫਰਵਰੀ ਨੂੰ ਰੱਖਿਆ ਗਿਆ ਸੀ ਤੇ ਬਾਅਦ ਵਿੱਚ 26-27 ਜੂਨ ਦਾ ਰੱਖ ਦਿੱਤਾ ਗਿਆ, ਪਰ ਪਹਿਲੀ ਵਾਰ ਪਾਕਿਸਤਾਨ ਤੋਂ ਜਨਾਬ ਫਖਰ ਜ਼ਮਾਨ ਦੀ ਅਗਵਾਈ ਵਿੱਚ ਆਉਣ ਵਾਲੇ ਪੰਜਾਬੀ ਭਾਸ਼ਾ ਮਾਹਿਰਾਂ ਦਾ ਵੀਜਾ ਨਾ ਲੱਗਣ ਕਾਰਣ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਤੇ ਦੂਸਰੀ ਵਾਰ ਇਹ ਸੰਮੇਲੇਨ ਪੰਜਾਬ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਜੀ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਦੀ ਯਾਦ ‘ਚ ਚੱਪੜਚਿੜੀ ਵਿਖੇ 26 ਜੂਨ ਨੂੰ ਰਾਜ ਪੱਧਰੀ ਸਮਾਗਮ ਹੋਣ ਕਾਰਣ ਰੱਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਇਹ ਸੰਮੇਲਨ 25, 26 ਸਤੰਬਰ 2016 ਨੂੰ ਵਿਰਾਸਤ-ਏ-ਖਾਲਸਾ, ਅਨੰਦਪੁਰ ਸਾਹਿਬ ਵਿਖੇ ਹੋਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੇਖਕ ਸਿਰਦਾਰ ਕਪੂਰ ਸਿੰਘ ਦੀ ਲਿਖਤ "ਸਾਚੀ ਸਾਖੀ" ਦਾ ਤੀਜਾ ਐਡੀਸ਼ਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤਾ ਗਿਆ ਹੈ।
ਲੇਖਕ ਸਿਰਦਾਰ ਕਪੂਰ ਸਿੰਘ ਦੀ ਲਿਖਤ "ਸਾਚੀ ਸਾਖੀ" ਦਾ ਤੀਜਾ ਐਡੀਸ਼ਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤਾ ਗਿਆ ਹੈ।
ਫੈਸਲਾ ਮਨੁੱਖ ਅਤੇ ਮਨੁੱਖ ਦੀਆਂ ਬਣਾਈਆਂ ਸਮਾਜਿਕ, ਧਾਰਮਿਕ, ਆਰਥਿਕ ਅਤੇ ਰਾਜਨੀਤਿਕ ਸੰਸਥਾਵਾ ਦਾ ਇੱਕ ਬੁਨਿਆਦੀ ਅਧਾਰ ਹੈ। ਸੰਸਥਾਵਾਂ ਇੱਕ ਪ੍ਰਕਿਰਿਆ ਰਾਹੀਂ ਫੈਸਲੇ ਲੈਂਦੀਆ ਹਨ। ਇਸ ਪ੍ਰਕਿਰਿਆ ਵਿਚ ਫੈਸਲੇ ਨੂੰ ਪ੍ਰਭਾਵਿਤ
ਫੈਸਲਾ ਮਨੁੱਖ ਅਤੇ ਮਨੁੱਖ ਦੀਆਂ ਬਣਾਈਆਂ ਸਮਾਜਿਕ, ਧਾਰਮਿਕ, ਆਰਥਿਕ ਅਤੇ ਰਾਜਨੀਤਿਕ ਸੰਸਥਾਵਾ ਦਾ ਇੱਕ ਬੁਨਿਆਦੀ ਅਧਾਰ ਹੈ। ਸੰਸਥਾਵਾਂ ਇੱਕ ਪ੍ਰਕਿਰਿਆ ਰਾਹੀਂ ਫੈਸਲੇ ਲੈਂਦੀਆ ਹਨ। ਇਸ ਪ੍ਰਕਿਰਿਆ ਵਿਚ ਫੈਸਲੇ ਨੂੰ ਪ੍ਰਭਾਵਿਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: