Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਚਿਹਰਾ ਢਕਣ ‘ਤੇ ਪਾਬੰਦੀ: ਸਿੱਖ ਨੌਜਵਾਨਾਂ ਨੂੰ ਤੰਗ ਕਰਨ ‘ਤੇ ਸ. ਮਾਨ ਨੇ ਪੁਲਿਸ ਦੀ ਨਿੰਦਾ ਕੀਤੀ

ਚਿਹਰਾ ਢਕਣ ‘ਤੇ ਪਾਬੰਦੀ: ਸਿੱਖ ਨੌਜਵਾਨਾਂ ਨੂੰ ਤੰਗ ਕਰਨ ‘ਤੇ ਸ. ਮਾਨ ਨੇ ਪੁਲਿਸ ਦੀ ਨਿੰਦਾ ਕੀਤੀ

ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪੁਲਿਸ ਦੀ ਇਸ ਗੱਲੋਂ ਨਿੰਦਾ ਕੀਤੀ ਕਿ ਉਹ ਚਿਹਰਾ ਢਕਣ ‘ਤੇ ਲੱਗੀ ਪਾਬੰਦੀ ਕਾਰਨ ਅੰਮ੍ਰਿਤਸਰ, ਲੁਧਿਆਣਾ ਅਤੇ ਹੁਸ਼ਿਆਰਪੁਰ ਵਿਖੇ ਸਿੱਖ ਨੌਜਵਾਨਾਂ ਨੂੰ ਤੰਗ ਕਰ ਰਹੀ ਹੈ।

ਪੁਲਿਸ ਮੁਤਾਬਕ ਧਾਰਾ 144 ਦੇ ਤਹਿਤ ਇਹ ਪਾਬੰਦੀ ਲਾਈ ਗਈ ਹੈ। ਹਿੰਦੂਵਾਦੀ ਆਗੂ ਜਗਦੀਸ਼ ਗਗਨੇਜਾ ‘ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਹੋਏ ਹਮਲੇ ਤੋਂ ਬਾਅਦ ਇਹ ਪਾਬੰਦੀ ਲਾਈ ਗਈ ਹੈ। ਜ਼ਿਕਰਯੋਗ ਹੈ ਕਿ ਹਮਲਾਵਰਾਂ ਨੇ ਰੁਮਾਲ ਨਾਲ ਚਿਹਰਾ ਢਕਿਆ ਹੋਇਆ ਸੀ।

ਚਿਹਰਾ ਢਕ ਕੇ ਆਉਂਦੇ ਚਾਲਕ ਨੂੰ ਰੋਕਦੇ ਪੁਲਿਸ ਮੁਲਾਜ਼ਮ (ਤਸਵੀਰ: ਇੰਡੀਅਨ ਐਕਸਪ੍ਰੈਸ)
ਚਿਹਰਾ ਢਕ ਕੇ ਆਉਂਦੇ ਚਾਲਕ ਨੂੰ ਰੋਕਦੇ ਪੁਲਿਸ ਮੁਲਾਜ਼ਮ (ਤਸਵੀਰ: ਇੰਡੀਅਨ ਐਕਸਪ੍ਰੈਸ)

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਬੰਦੀ ਸਿਰਫ ਇਕ ਔਜਾਰ ਹੈ ਸਿੱਖ ਨੌਜਵਾਨਾਂ ਨੂੰ ਤੰਗ-ਪਰੇਸ਼ਾਨ ਕਰਨ ਦਾ, ਜਿਨ੍ਹਾਂ ਨੇ ਦਸਤਾਰ ਸਜਾਈ ਹੁੰਦੀ ਹੈ ਅਤੇ ਪ੍ਰਦੂਸ਼ਣ ਤੋਂ ਬਚਣ ਲਈ ਚਿਹਰਾ ਢਕਿਆ ਹੁੰਦਾ ਹੈ।

ਇਹ ਵੀ ਪੜ੍ਹੋ: ਚਿਹਰਾ ਢਕਣ ‘ਤੇ ਪਾਬੰਦੀ: ਦੋ ਦਿਨਾਂ ਵਿਚ 46 ਫੜੇ; ਪੁਲਿਸ ਨੇ ਕਿਹਾ ਹੈਲਮਟ ‘ਠੀਕ’ ..

ਸਾਬਕਾ ਸੰਸਦ ਮੈਂਬਰ ਨੇ ਇਕ ਲਿਖਤੀ ਬਿਆਨ ਵਿਚ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਪਾਰਟੀ ਦੇ ਮੁੱਖ ਦਫਤਰ ਪਹੁੰਚ ਰਹੀਆਂ ਹਨ ਕਿ ਖਾਸ ਤੌਰ ‘ਤੇ ਸਿੱਖ ਨੌਜਵਾਨਾਂ ਨੂੰ ਇਸ ਪਾਬੰਦੀ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਦਲ ਇਸ ਮਸਲੇ ‘ਤੇ ਕਾਨੂੰਨੀ ਕਾਰਵਾਈ ਕਰੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: