Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਗਰਾਉਂ ਬੱਸ ਅੱਡੇ ‘ਤੇ ਮੁਸਾਫ਼ਰ ਵੱਲੋਂ ਗੁਟਕੇ ਦੀ ਬੇਅਦਬੀ; ਸਵਾਰੀਆਂ ਨੇ ਕੁੱਟ ਕੇ ਕੀਤਾ ਪੁਲੀਸ ਹਵਾਲੇ

ਜਗਰਾਉਂ ਬੱਸ ਅੱਡੇ ‘ਤੇ ਮੁਸਾਫ਼ਰ ਵੱਲੋਂ ਗੁਟਕੇ ਦੀ ਬੇਅਦਬੀ; ਸਵਾਰੀਆਂ ਨੇ ਕੁੱਟ ਕੇ ਕੀਤਾ ਪੁਲੀਸ ਹਵਾਲੇ

ਜਗਰਾਉਂ: ਵੀਰਵਾਰ ਨੂੰ ਬੱਸ ਸਟੈਂਡ ਜਗਰਾਉਂ ’ਤੇ ਉਦੋਂ ਹੰਗਾਮਾ ਹੋ ਗਿਆ ਜਦੋਂ ਇਕ ਵਿਅਕਤੀ ਨੂੰ ਸੁਖਮਨੀ ਸਾਹਿਬ ਦੇ ਗੁਟਕੇ ਦੇ ਪੰਨੇ ਪਾੜਨ ’ਤੇ ਬੱਸ ’ਚ ਸਵਾਰ ਸਵਾਰੀਆਂ ਨੇ ਕੁੱਟਣਾ ਸ਼ੁਰੂ ਕਰ ਦਿੱਤਾ। ਰਾਏਕੋਟ ਤੋਂ ਆ ਰਹੀ ਬੱਸ ਜਦੋਂ ਸ਼ਹਿਰ ’ਚ ਦਾਖ਼ਲ ਹੋਈ ਤਾਂ ਅੰਦਰ ਬੈਠੇ ਵਿਅਕਤੀ ਨੇ ਸੁਖਮਨੀ ਸਾਹਿਬ ਦਾ ਗੁਟਕਾ, ਜੋ ਉਸ ਨੇ ਹੱਥ ਵਿੱਚ ਫੜਿਆ ਹੋਇਆ ਸੀ, ਦੇ ਪੱਤਰੇ ਪਾੜ ਕੇ ਬਾਹਰ ਸੁੱਟਣੇ ਸ਼ੁਰੂ ਕਰ ਦਿੱਤੇ।

ਬੇਅਦਬੀ ਬਾਰੇ ਡੀਐਸਪੀ ਰਛਪਾਲ ਸਿੰਘ ਢੀਂਡਸਾ ਨੂੰ ਜਾਣਕਾਰੀ ਦਿੰਦੇ ਹੋਏ ਹਰਜੀਤ ਸਿੰਘ ਅਤੇ ਹੋਰ ਮੁਸਾਫ਼ਰ
ਬੇਅਦਬੀ ਬਾਰੇ ਡੀਐਸਪੀ ਰਛਪਾਲ ਸਿੰਘ ਢੀਂਡਸਾ ਨੂੰ ਜਾਣਕਾਰੀ ਦਿੰਦੇ ਹੋਏ ਹਰਜੀਤ ਸਿੰਘ ਅਤੇ ਹੋਰ ਮੁਸਾਫ਼ਰ

ਬੱਸ ਦੇ ਕੰਡਕਟਰ ਅਤੇ ਗੁਰਸਿੱਖ ਮੁਸਾਫ਼ਰ ਹਰਜੀਤ ਸਿੰਘ ਨੇ ਇਸ ਆਦਮੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਬੇਅਦਬੀ ਤੋਂ ਨਾ ਰੁਕਿਆ ਤਾਂ ਹੋਰ ਸਵਾਰੀਆਂ ਨੇ ਇਕੱਤਰ ਹੋ ਕੇ ਉਸ ਦਾ ਕੁਟਾਪਾ ਚਾੜ੍ਹਿਆ ਅਤੇ ਗੁਟਕਾ ਲੈ ਲਿਆ। ਮੌਕੇ ’ਤੇ ਪੁੱਜੀ ਪੁਲਿਸ ਦੋਸ਼ੀ ਨੂੰ ਪੁੱਛ ਪੜਤਾਲ ਲਈ ਥਾਣੇ ਲੈ ਆਈ। ਬੇਅਦਬੀ ਕਰਨ ਵਾਲੇ ਆਦਮੀ ਦੀ ਸ਼ਨਾਖ਼ਤ ਸੀਰਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ। ਪੁਲਿਸ ਹਿਰਾਸਤ ਵਿੱਚ ਆਉਣ ਤੋਂ ਬਾਅਦ ਮੁਲਜ਼ਮ ਆਪਣੇ ਆਪ ਨੂੰ ਪਾਗਲ ਸਾਬਤ ਕਰਨ ਦੀ ਕੋਸ਼ਿਸ਼ ’ਚ ਲੱਗਾ ਰਿਹਾ। ਪੁਲੀਸ ਨੇ ਹਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਬੀਤੇ ਕੱਲ ਲੁਧਿਆਣੇ ਹੋਈ ਇਕ ਇਕੱਤਰਤਾ ਦੌਰਾਨ ਕੁਝ ਸਿੱਖ ਜਥਿਆਂ ਵੱਲੋਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੈਂ.ਬਿ.ਆ.ਇ.) ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: