Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗਿਆਨੀ ਗੁਰਬਚਨ ਸਿੰਘ ਬਣੇ ਦਿੱਲੀ ਕਮੇਟੀ ਦੇ ਆਰਥਿਕ ਸੰਕਟ-ਮੋਚਨ?

ਗਿਆਨੀ ਗੁਰਬਚਨ ਸਿੰਘ ਬਣੇ ਦਿੱਲੀ ਕਮੇਟੀ ਦੇ ਆਰਥਿਕ ਸੰਕਟ-ਮੋਚਨ?

ਦੇਸ਼-ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਤੇ ਸਿੱਖਾਂ ਨੂੰ ਕਮੇਟੀ ਨੂੰ ਦਸਵੰਧ ਭੇਜਣ ਦੀ ਕੀਤੀ ਅਪੀਲ

ਅੰਮ੍ਰਿਤਸਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿਚ ਅੰਮ੍ਰਿਤਧਾਰੀ ਬੱਚੇ-ਬੱਚੀਆਂ ਲਈ 50% ਸੀਟਾਂ ਰਾਖਵੀਆਂ ਨਿਰਧਾਰਿਤ ਕਰਨ ਦੇ ਫੈਸਲੇ ਲਈ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਵਿਸ਼ੇਸ਼ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਸ਼੍ਰੋਮਣੀ ਕਮੇਟੀ ਦੁਆਰਾ ਥਾਪੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਵੱਲੋਂ ਇਸ ਫੈਸਲੇ ਨਾਲ ਜਿਥੇ ਅਜੋਕੇ ਸਮੇਂ ਵਿਚ ਪਤਿਤਪੁਣੇ ਨੂੰ ਠੱਲ ਪਾਉਣ ਅਤੇ ਸਿੱਖੀ ਦੇ ਪ੍ਰਚਾਰ/ਪ੍ਰਸਾਰ ਵਿਚ ਵੱਡਾ ਯੋਗਦਾਨ ਸਾਬਤ ਹੋਇਆ ਹੈ ਓਥੇ ਹੀ ਇਹ ਦੂਸਰੇ ਸਿੱਖ ਵਿਦਿਅਕ ਅਦਾਰਿਆਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ।

DSGMC

ਜਾਰੀ ਇੱਕ ਪ੍ਰੈਸ ਬਿਆਨ ਵਿੱਚ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਇਸ ਫੈਸਲੇ ਨਾਲ ਸਿੱਖ ਬੱਚੇ-ਬੱਚੀਆਂ ਨਸ਼ਿਆਂ ਦਾ ਤਿਆਗ ਕਰਕੇ ਗੁਰਬਾਣੀ, ਗੁਰ-ਇਤਿਹਾਸ ਨੂੰ ਪੜ੍ਹਨ ਅਤੇ ਸਮਝਣ ਲਈ ਮਾਂ ਬੋਲੀ ਪੰਜਾਬੀ ਨੂੰ ਤਰਜੀਹ ਦੇਣਗੇ ਅਤੇ ਦੂਜੇ ਬੱਚਿਆਂ ਲਈ ਵੀ ਪ੍ਰੇਰਨਾ-ਸਰੋਤ ਬਨਣਗੇ। ਉਨ੍ਹਾਂ ਕਿਹਾ ਕਿ ‘ਮੈਂ ਇਹ ਚਾਹੁੰਦਾ ਹਾਂ ਕਿ ਇਸੇ ਅਨੁਸਾਰ ਹੀ ਬਾਕੀ ਹੋਰਨਾਂ ਸਿੱਖ ਵਿਦਿਅਕ ਸੰਸਥਾਵਾਂ ਵਿਚ ਵੀ ਅੰਮ੍ਰਿਤਧਾਰੀ ਸਿੱਖ ਬੱਚੇ-ਬੱਚੀਆਂ ਨੂੰ ਅਜਿਹੀ ਤਰਜੀਹ ਦੇਣੀ ਚਾਹੀਦੀ ਹੈ’।

ਗਿਆਨੀ ਗੁਰਬਚਨ ਸਿੰਘ ਨੇ ਦੇਸ਼-ਵਿਦੇਸ਼ ਦੇ ਸਮੂੰਹ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਗੁਰੂ-ਘਰ ਦੀਆਂ ਗੋਲਕਾਂ ਦੀ ਆਮਦਨ ਵਿਚੋਂ 5% ਦੀ ਰਕਮ ਇਸ ਕਾਰਜ ਲਈ ਸਿੱਖ ਵਿਦਿਅਕ ਸੰਸਥਾਵਾਂ ਨੂੰ ਮਦਦ ਦੇ ਰੂਪ ਵਿਚ ਭੇਜਣ ਅਤੇ ਦੇਸ਼-ਵਿਦੇਸ਼ ਵਿਚ ਵਸਦੇ ਹਰ ਗੁਰਸਿੱਖ ਵੱਲੋਂ ਆਪਣੀ ਕਿਰਤ ਕਮਾਈ ਵਿਚੋਂ ਕੱਢੀ ਦਸਵੰਧ ਦੀ ਰਕਮ ਸਿਹਤ ਅਤੇ ਵਿਦਿਅਕ ਸੰਸਥਾਵਾਂ ਨੂੰ ਦੇਣੀ ਚਾਹੀਦੀ ਹੈ। ਜਿਸ ਨਾਲ ਸਮਾਜ ਵਿਚ ਨਰੋਈ ਸਿਹਤ ਅਤੇ ਉਚੇਰੀ ਸਿੱਖਿਆ ਨੂੰ ਹੋਰ ਵੀ ਪ੍ਰਫੁਲਿਤ ਕਰਦਿਆਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਵਡਮੁੱਲਾ ਯੋਗਦਾਨ ਪਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਦਿੱਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਜਿਹੇ ਫੈਸਲੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ, ਕੁਝ ਪੰਥ ਪ੍ਰਸਤ ਸੰਸਥਾਵਾਂ ਵੀ ਅੰਮ੍ਰਿਤਧਾਰੀ ਬੱਚਿਆਂ ਨੂੰ ਇਹ ਸਹੂਲਤ ਪ੍ਰਦਾਨ ਕਰ ਰਹੀਆਂ ਹਨ ਲੇਕਿਨ ਗਿਆਨੀ ਗੁਰਬਚਨ ਸਿੰਘ ਨੇ ਕਦੇ ਵੀ ਅਜਿਹੀ ਅਪੀਲ ਨਹੀਂ ਕੀਤੀ। ਜ਼ਿਕਰਯੋਗ ਤਾਂ ਇਹ ਵੀ ਹੈ ਕਿ ਦਿੱਲੀ ਕਮੇਟੀ ਦੀ ਮਾੜੀ ਵਿੱਤੀ ਹਾਲਤ ਦਾ ਪ੍ਰਗਟਾਅ ਸ੍ਰੀ ਅਨੰਦਪੁਰ ਸਾਹਿਬ ਤੇ 350 ਸਾਲਾ ਸਥਾਪਨਾ ਦਿਵਸ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸਮਾਗਮ ਮਨਾਉਂਦਿਆਂ ਹੋ ਚੁੱਕਾ ਹੈ। ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਨੂੰ ਸਫੈਦ ਰੰਗ ਕਰਾਉਣ ਦਾ ਵਾਅਦਾ ਜ਼ਰੂਰ ਕੀਤਾ ਲੇਕਿਨ ਰੰਗ ’ਤੇ ਖਰਚੀ ਗਈ ਦੋ ਕਰੋੜ ਦੀ ਰਕਮ ਸ਼੍ਰੋਮਣੀ ਕਮੇਟੀ ਪਾਸੋਂ ਮੰਗੀ। ਇਸੇ ਤਰ੍ਹਾਂ ਦਿੱਲੀ ਕਮੇਟੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਸਮਾਗਮ ਮਨਾਉਣ ਲਈ ਇੱਕ ਵਾਰ ਫਿਰ ਸ਼੍ਰੋਮਣੀ ਕਮੇਟੀ ਤੋਂ ਦੋ ਕਰੋੜ ਰੁਪਏ ਦੀ ਆਰਥਿਕ ਮਦਦ ਲਈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ ਨੂੰ ਸਰਬੀਮਾਲਾ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਹੀ ਵੇਖਿਆ ਜਾਵੇਗਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: