Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਨੂੰ ਉਨ੍ਹਾਂ ਦੇ ਘਰ ਵਿਚ ਹੀ ਕੀਤਾ ਨਜ਼ਰਬੰਦ

ਪੰਜਾਬ ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਨੂੰ ਉਨ੍ਹਾਂ ਦੇ ਘਰ ਵਿਚ ਹੀ ਕੀਤਾ ਨਜ਼ਰਬੰਦ

ਫ਼ਤਹਿਗੜ੍ਹ ਸਾਹਿਬ: ਭਾਈ ਧਿਆਨ ਸਿੰਘ ਮੰਡ ਦੇ ਸੱਦੇ ‘ਤੇ 17 ਜੁਲਾਈ ਨੂੰ ਭਗਤਾ ਭਾਈਕਾ ਤੋਂ ਬਰਗਾੜੀ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਕਰਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ। ਇਸੇ ਤਰ੍ਹਾਂ ਵੱਖ-ਵੱਖ ਜਿ਼ਲ੍ਹਿਆਂ ਤੋਂ ਭਾਈ ਮੋਹਕਮ ਸਿੰਘ ਪ੍ਰਧਾਨ ਯੂਨਾਇਟਡ ਅਕਾਲੀ ਦਲ, ਗੁਰਦੀਪ ਸਿੰਘ ਬਠਿੰਡਾ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਆਗੂ ਹਰਭਜਨ ਸਿੰਘ ਕਸ਼ਮੀਰੀ, ਸੁਲੱਖਣ ਸਿੰਘ ਸ਼ਾਹਕੋਟ, ਸਤਨਾਮ ਸਿੰਘ ਗੁਰਦਾਸਪੁਰ, ਇਕਬਾਲ ਸਿੰਘ ਬਰੀਵਾਲਾ ਅਤੇ ਗੁਰਬਖ਼ਸ ਸਿੰਘ ਰੂਬੀ ਮੁਕਤਸਰ, ਗੁਰਵਤਨ ਸਿੰਘ ਮੁਕੇਰੀਆਂ, ਗੁਰਮੀਤ ਸਿੰਘ ਮਾਨ ਪਠਾਨਕੋਟ, ਰਾਗੀ ਬਲਵੀਰ ਸਿੰਘ, ਬਲਦੇਵ ਸਿੰਘ ਵਡਾਲਾ ਆਦਿ ਬਹੁਤ ਸਾਰੇ ਆਗੂਆਂ ਨੂੰ ਅੱਜ ਸਵੇਰੇ ਹੀ ਉਹਨਾਂ ਦੇ ਘਰਾਂ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੁਝ ਆਗੂ ਗ੍ਰਿਫਤਾਰੀ ਤੋਂ ਬਚਣ ਲਈ ਰੂਪੋਸ਼ ਹੋ ਗਏ ਹਨ।”

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ, ਘਰ ਦੇ ਬਾਹਰ ਪੰਜਾਬ ਪੁਲਿਸ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਉਨ੍ਹਾਂ ਦੇ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ, ਘਰ ਦੇ ਬਾਹਰ ਪੰਜਾਬ ਪੁਲਿਸ

ਮਾਨ ਨੇ ਇਸ ਛਾਪੇਮਾਰੀ ਅਤੇ ਗ੍ਰਿਫ਼ਤਾਰੀਆਂ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਬਾਦਲ ਹਕੂਮਤ ਪੰਥਕ ਧਿਰਾਂ ਵੱਲੋਂ ਦਿੱਤੇ ਪ੍ਰੋਗਰਾਮਾਂ ਨੂੰ ਅਸਫ਼ਲ ਬਣਾਉਣ ਦਾ ਬਹਾਨਾ ਲਾ ਕੇ ਅਜਿਹਾ ਕਰ ਰਹੀ ਹੈ। ਪਰ ਸੱਚ ਇਹ ਹੈ ਕਿ ਸਿੱਖ ਕੌਮ ਨੇ ਬਾਦਲ ਦਲ ਨੂੰ ਮੁੱਢੋਂ ਨਿਕਾਰ ਦਿੱਤਾ ਹੈ। ਕਿਉਂਕਿ ਬਾਦਲ ਹਕੂਮਤ ਦੇ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲੇ ਦੋਸ਼ੀਆਂ ਨੂੰ ਅੱਜ ਤੱਕ ਸਰਕਾਰ ਤੇ ਪੰਜਾਬ ਪੁਲਿਸ ਗ੍ਰਿਫ਼ਤਾਰ ਕਰਨ ਵਿਚ ਨਾ-ਕਾਮ ਰਹੀ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਸਿੱਖ ਧਰਮ ਦੀ ਆਜ਼ਾਦੀ ਲਈ ਸੰਘਰਸ਼ ਕਰਨ ਵਾਲੇ ਪੰਥਕ ਆਗੂਆਂ ਨੂੰ ਜ਼ਲੀਲ ਕਰਨ ਦੀ ਕਾਰਵਾਈ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਹੈ।

ਮਾਨ ਨੇ ਕਿਹਾ ਕਿ 17 ਜੁਲਾਈ ਨੂੰ ਭਗਤਾ ਭਾਈਕਾ ਵਿਖੇ ਹੋਣ ਵਾਲਾ ਰੋਸ ਮਾਰਚ ਸ਼ਾਂਤਮਈ, ਜਮੂਹਰੀਅਤ ਤਰੀਕੇ ਕੀਤਾ ਜਾਣ ਵਾਲਾ ਪ੍ਰੋਗਰਾਮ ਸੀ। ਇਸ ਵਿਚ ਕਿਸੇ ਤਰ੍ਹਾਂ ਦੀ ਵੀ ਕੋਈ ਗੜਬੜ ਹੋਣ ਦਾ ਸਵਾਲ ਹੀ ਪੈਦਾ ਨਹੀਂ ਸੀ ਹੁੰਦਾ, ਫਿਰ ਸਰਕਾਰ ਵੱਲੋਂ ਸਾਨੂੰ ਗ੍ਰਿਫ਼ਤਾਰ ਜਾਂ ਹਾਊਸ ਅਰੈਸਟ ਕਰਨ ਦਾ ਕੀ ਮਤਲਬ ਹੈ? ਮਾਨ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸਿ਼ਆਂ ਵਿਚ ਗਲਤਾਨ ਕਰਨ ਵਾਲੇ ਬਿਕਰਮਜੀਤ ਸਿੰਘ ਮਜੀਠੀਏ ਵਰਗੇ ਸਮਾਜ ਅਤੇ ਸਿੱਖ ਪੰਥ ਵਿਰੋਧੀ ਅਨਸਰਾਂ ਖਿਲਾਫ਼ ਕਾਰਵਾਈ ਹੋਣੀ ਬਣਦੀ ਹੈ, ਪਰ ਉਸ ਨੂੰ ਸਰਕਾਰੀ ਸਰਪ੍ਰਸਤੀ ਹੇਠ ਬਚਾਇਆ ਜਾ ਰਿਹਾ ਹੈ।

ਮਾਨ ਦੇ ਨਾਲ ਇਸ ਮੌਕੇ ਉਹਨਾਂ ਦੇ ਪੀ.ਏ. ਗੁਰਜੰਟ ਸਿੰਘ ਕੱਟੂ, ਵੈਬ ਮਾਸਟਰ ਲੱਖਾ ਮਹੇਸ਼ਪੁਰੀਆ, ਹਰਜੀਤ ਸਿੰਘ ਕਰਨਾਲ, ਲਖਵੀਰ ਸਿੰਘ ਕੋਟਲਾ, ਕੁਲਵੰਤ ਸਿੰਘ ਅਜਨਾਲਾ, ਗੁਰਦੀਪ ਸਿੰਘ ਆਲਮਪੁਰ, ਗੁਰਮੁੱਖ ਸਿੰਘ ਸ਼ਮਸਪੁਰ, ਕਰਨਵੀਰ ਸਿੰਘ ਸਾਨੀਪੁਰ ਆਦਿ ਆਗੂ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: