Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਲ ਖ਼ਾਲਸਾ ਨੇ ਕਸ਼ਮੀਰੀ ਲੋਕਾਂ ਨਾਲ ਇਕਮੁਠਤਾ ਅਤੇ ਹਮਦਰਦੀ ਦਾ ਇਜ਼ਹਾਰ ਕੀਤਾ

ਦਲ ਖ਼ਾਲਸਾ ਨੇ ਕਸ਼ਮੀਰੀ ਲੋਕਾਂ ਨਾਲ ਇਕਮੁਠਤਾ ਅਤੇ ਹਮਦਰਦੀ ਦਾ ਇਜ਼ਹਾਰ ਕੀਤਾ

ਅੰਮ੍ਰਿਤਸਰ: ਦਲ ਖ਼ਾਲਸਾ ਨੇ ਭਾਰਤੀ ਫੋਰਸਾਂ ਦੁਆਰਾ ਕੀਤੀ ਗਈ ਫਾਇਰਿੰਗ ਵਿਚ 18 ਨਿਰਦੋਸ਼ ਕਸ਼ਮੀਰੀਆਂ ਦੀ ਜਾਨ ਜਾਣ ‘ਤੇ ਦੁਖ ਦਾ ਇਜ਼ਹਾਰ ਕੀਤਾ ਹੈ। ਸਿੱਖ ਜਥੇਬੰਦੀ ਨੇ ਜੰਮੂ ਕਸ਼ਮੀਰ ਸਰਕਾਰ ਦੀ ਇਸ ਜ਼ਾਲਮਾਨਾ ਕਾਰਵਾਈ ਦੀ ਨਿੰਦਾ ਕੀਤੀ, ਜਿਸਨੂੰ ਭਾਰਤ ਦੇ ਗ੍ਰਹਿ ਮੰਤਰਾਲੇ ਦਾ ਸਮਰਥਨ ਹਾਸਲ ਹੈ, ਜਿਸ ਵਿਚ ਸੁਰੱਖਿਆ ਬਲਾਂ ਨੂੰ ਖੁੱਲੀਆਂ ਤਾਕਤਾਂ ਦਿੱਤੀਆਂ ਗਈਆਂ ਹਨ।

ਦਲ ਖ਼ਾਲਸਾ, ਅਜ਼ਾਦੀ ਸਮਰਥਕ ਸਿੱਖ ਜਥੇਬੰਦੀ
ਦਲ ਖ਼ਾਲਸਾ, ਅਜ਼ਾਦੀ ਸਮਰਥਕ ਸਿੱਖ ਜਥੇਬੰਦੀ

ਸਿੱਖ ਜਥੇਬੰਦੀ ਵਲੋਂ ਆਪਣੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿਚ ਕਿਹਾ ਗਿਆ “ਸ਼ੇਰ ਦਿਲ ਬੁਰਹਾਨ ਵਾਨੀ ਦੀ ਸ਼ਹਾਦਤ ਤੋਂ ਬਾਅਦ, ਭਾਰਤੀ ਸੁਰੱਖਿਆ ਦਲਾਂ ਨੇ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਦੇ ਫਾਇਰਿੰਗ ਕਰ ਕੇ ਦਹਿਸ਼ਤ ਦਾ ਰਾਜ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਹੈ।”

ਦਲ ਖ਼ਾਲਸਾ ਨੇ ਇਸ ਮੌਕੇ ਆਪਣੇ ਗੁਆਂਢੀ ਕਸ਼ਮੀਰੀਆਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਉਹ ਕਸ਼ਮੀਰੀਆਂ ਦੇ ਦਰਦ ਅਤੇ ਚਿੰਤਾਵਾਂ ਵਿਚ ਸਾਂਝੀਵਾਲ ਹਨ।

ਬੁਰਹਾਨ ਵਾਨੀ ਦੇ ਜਨਾਜ਼ੇ ਵਿਚ ਹਜ਼ਾਰਾਂ ਲੋਕਾਂ ਦੀ ਸ਼ਮੂਲੀਅਤ ਇਹ ਜਾਹਰ ਕਰਦੀ ਹੈ ਕਿ ਉਹ ਆਪਣੇ ਹੀਰੋ ਨੂੰ ਕਿੰਨਾ ਪਿਆਰ ਕਰਦੇ ਹਨ ਅਤੇ ਕਿੰਨੀ ਇੱਜ਼ਤ ਕਰਦੇ ਹਨ। ਸਿੱਖ ਜਥੇਬੰਦੀ ਦੇ ਬਿਆਨ ਵਿਚ ਅੱਗੇ ਕਿਹਾ ਗਿਆ ਕਿ ਬੁਰਹਾਨ ਨੇ ਦਿੱਲੀ ਦੇ ਜ਼ੁਲਮਾਂ ਅੱਗੇ ਝੁਕਣ ਜਾਂ ਸਮਝੌਤਾ ਕਰਨ ਦੀ ਬਜਾਏ ਸ਼ਹਾਦਤ ਦਾ ਰਾਹ ਚੁਣਿਆ।

ਜਥੇਬੰਦੀ ਦੇ ਮੁਖੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਨੀਆ ਦੀਆਂ ਮਹਾਂਸ਼ਕਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਰਥਕ ਹਿਤਾਂ ਤੋਂ ਉੱਪਰ ਉੱਠ ਕੇ ਕਸ਼ਮੀਰੀ ਲੋਕਾਂ ਨੂੰ ਖੁਦਮੁਖਤਾਰੀ ਦਾ ਹੱਕ ਦਿਵਾਉਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਕੈਨੇਡਾ ਸਰਕਾਰ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਦੇ ਤਿੰਨ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਦਲ ਖ਼ਾਲਸਾ ਆਗੂਆਂ ਨੇ ਜਸਟਿਨ ਟਰੂਡੋ ਸਰਕਾਰ ਦਾ ਧੰਨਵਾਦ ਕੀਤਾ ਅਤੇ ਨਾਲ ਹੀ, ਪਾਕਿਸਤਾਨ ਸਰਕਾਰ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: