ਚੰਡੀਗੜ੍ਹ: ਫਿਲੌਰ ਤੋਂ ਸਾਬਕਾ ਬਹੁਜਨ ਸਮਾਜ ਪਾਰਟੀ ਆਗੂ ਬਲਦੇਵ ਸਿੰਘ ਖਹਿਰਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਵਿਚਲੇ ਮੁੱਖ ਦਫਤਰ ਵਿਚ ਹੋਏ ਪ੍ਰੋਗਰਾਮ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਹਾਜ਼ਰ ਸਨ।
