ਅੰਮ੍ਰਿਤਸਰ: ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਜੱਥਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਦੀ ਅਗਵਾਈ ਵਿਚ 21 ਜੂਨ ਮੰਗਲਵਾਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਅਤੇ ਇਹ ਜੱਥਾ ਨਨਕਾਣਾ ਸਾਹਿਬ ਤੋਂ ਇਲਾਵਾ ਗੁਰਦੁਆਰਾ ਸੱਚਾ ਸੌਦਾ ਸਾਹਿਬ, ਗੁਰਦੁਆਰਾ ਪੰਜਾਬ ਸਾਹਿਬ (ਹਸਨ ਅਬਦਾਲ), ਲਾਹੌਰ, ਕਰਤਾਰਪੁਰ ਸਾਹਿਬ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨਾਂ ਉਪਰੰਤ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਅੰਮ੍ਰਿਤਸਰ ਪਰਤ ਆਵੇਗਾ।
