Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਖੰਨਾ ਪੁਲਿਸ ਨੂੰ ਜਗਜੀਤ ਸਿੰਘ ਰਿਸ਼ੀਕੇਸ਼ ਦਾ ਰਿਮਾਂਡ ਹੋਰ ਨਹੀਂ ਮਿਿਲਆ, ਜੇਲ੍ਹ ਭੇਜਿਆ

ਖੰਨਾ ਪੁਲਿਸ ਨੂੰ ਜਗਜੀਤ ਸਿੰਘ ਰਿਸ਼ੀਕੇਸ਼ ਦਾ ਰਿਮਾਂਡ ਹੋਰ ਨਹੀਂ ਮਿਿਲਆ, ਜੇਲ੍ਹ ਭੇਜਿਆ

ਖੰਨਾ/ ਚੰਡੀਗੜ੍ਹ: ਖੰਨਾ ਪੁਲਿਸ ਨੇ ਕੁਝ ਦਿਨ ਪਹਿਲਾਂ ਰਿਸ਼ੀਕੇਸ਼ ਤੋਂ ਇਕ ਸਿੱਖ ਨੌਜਵਾਨ ਜਗਜੀਤ ਸਿੰਘ ਜੱਗਾ ਨੂੰ ਘਰੋਂ ਇਹ ਕਹਿ ਕੇ ਨਾਲ ਲਿਆਂਦਾ ਕਿ ਉਸਦੇ ਫੇਸਬੁਕ ਅਕਾਊਂਟ ’ਤੇ ਖ਼ਾਲਿਸਤਾਨ ਦਾ ਝੰਡਾ ਲੱਗਿਆ ਹੋਇਆ ਹੈ। ਪੁਲਿਸ ਨੇ ਉਸਨੂੰ ਉਸਦੀ ਮਕੈਨਿਕ ਦੀ ਵਰਕਸ਼ਾਪ ਤੋਂ ਕੰਮ ਕਰਦੇ ਨੂੰ ਉਸਦੇ ਪਿਤਾ ਹਰਵਿੰਦਰ ਸਿੰਘ ਦੇ ਸਾਹਮਣਿਉਂ ਲਿਆਂਦਾ ਕਿ ਸਾਡੇ ਕੁਝ ਅਫਸਰਾਂ ਨੇ ਕੁਝ ਪੁੱਛਗਿੱਛ ਕਰਨੀ ਹੈ ਅਤੇ ਇਸਨੂੰ ਜਲਦੀ ਹੀ ਛੱਡ ਦਿੱਤਾ ਜਾਏਗਾ।

ਜਗਜੀਤ ਸਿੰਘ ਰਿਸ਼ੀਕੇਸ਼ (ਕਾਲੀ ਟੀ-ਸ਼ਰਟ) ਅਦਾਲਤ ਵਿਚ ਪੇਸ਼ੀ ਦੋਰਾਨ
ਜਗਜੀਤ ਸਿੰਘ ਰਿਸ਼ੀਕੇਸ਼ (ਕਾਲੀ ਟੀ-ਸ਼ਰਟ) ਅਦਾਲਤ ਵਿਚ ਪੇਸ਼ੀ ਦੌਰਾਨ

ਪਰ ਖੰਨਾ ਲਿਆ ਕੇ ਦੋ ਮਹੀਨੇ ਪਹਿਲਾਂ ਹੋਏ ਕਿਸੇ ਸ਼ਿਵ ਸੈਨਾ ਆਗੂ ਦੇ ਕਤਲ ਕੇਸ ਵਿਚ ਉਸਦਾ ਪੰਜ ਦਿਨ ਦਾ ਰਿਮਾਂਡ ਮੰਗਿਆ, ਜੋ ਕਿ ਅਦਾਲਤ ਨੇ ਨਹੀਂ ਦਿੱਤਾ। ਫਿਰ ਪੁਲਿਸ ਨੇ ਕਿਸੇ ਹੋਰ ਕਤਲ ਕੇਸ ਵਿਚ ਇਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ। ਪਰ ਜਦੋਂ ਇਕ ਦਿਨ ਬਾਅਦ ਦੁਬਾਰਾ ਉਸਨੂੰ ਰਿਮਾਂਡ ਲਈ ਅਦਾਲਤ ਲੈ ਕੇ ਗਏ ਤਾਂ ਅਦਾਲਤ ਨੇ ਰਿਮਾਂਡ ਦੇਣ ਤੋਂ ਨਾਂਹ ਕਰ ਦਿੱਤੀ ਅਤੇ ਨੌਜਵਾਨ ਨੂੰ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ।

ਪੁਲਿਸ ਦੀ ਇਸ ਕਾਰਵਾਈ ਤੋਂ ਖਫਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਯੂਥ ਵਿੰਗ ਦੇ ਸਕੱਤਰ ਮਨਬੀਰ ਸਿੰਘ ਗਰੇਵਾਲ ਅਤੇ ਸਰਕਲ ਖੰਨਾ ਦੇ ਪ੍ਰਧਾਨ ਡਾ. ਮਹਾਂ ਸਿੰਘ ਭਮੱਦੀ ਖੰਨਾ ਕੋਰਟ ਕੰਪਲੈਕਸ ਪਹੁੰਚੇ। ਉਨਹਾਂ ਕਿਹਾ ਕਿ ਖੰਨਾ ਪੁਲਿਸ ਸ਼ਿਵ ਸੈਨਾ ਆਗੂ ਦੁਰਗਾ ਗੁਪਤਾ ਕਤਲ ਕੇਸ ਵਿਚ ਜਗਜੀਤ ਸਿੰਘ ਨੂੰ ਫਸਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਗੱਲ ਕਰਕੇ ਇਸ ਧੱਕੇਸ਼ਾਹੀ ਦੇ ਖਿਲਾਫ ਅਵਾਜ਼ ਬੁਲੰਦ ਕੀਤੀ ਜਾਵੇਗੀ ਅਤੇ ਜਗਜੀਤ ਦੀ ਹਰ ਸੰਭਵ ਕਾਨੂੰਨੀ ਮਦਦ ਕੀਤੀ ਜਾਵੇਗੀ। ਜੱਗਾ ਦੇ ਪਿਤਾ ਹਰਵਿੰਦਰ ਸਿੰਘ ਇਸ ਮੌਕੇ ਕਾਫੀ ਪਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਪੁਲਿਸ ਸ਼ਰੇਆਮ ਧੱਕਾ ਕਰ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਅੱਜ 10 ਦਸੰਬਰ 2025 ਨੂੰ ਮਨੁੱਖੀ ਅਧਿਕਾਰ ਦਿਹਾੜੇ ਉੱਤੇ ਪੰਜਾਬ ਵਿਚ ਮਨੁੱਖੀ ਹੱਕਾਂ ਦੇ ਘਾਣ ਦੇ ਇਕ ਅਣਗੌਲੇ ਪੰਨੇ ਦੀ ਚਸ਼ਮਦੀਦ ਗਵਾਹਾਂ ਅਤੇ ਜ਼ਿੰਦਾ ਬਚੇ ਜੀਆਂ ਦੀ ਆਤਮ ਬਿਆਨੀ ਤੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: