Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਰਬਾਰ ਸਾਹਿਬ ਵਿਖੇ ਹਰਿ ਕੀ ਪੌੜੀ ਦੀ ਸੁਨਹਿਰੀ ਛੱਤ ਦੀ ਸੇਵਾ ਮੁਕੰਮਲ

ਦਰਬਾਰ ਸਾਹਿਬ ਵਿਖੇ ਹਰਿ ਕੀ ਪੌੜੀ ਦੀ ਸੁਨਹਿਰੀ ਛੱਤ ਦੀ ਸੇਵਾ ਮੁਕੰਮਲ

ਅੰਮ੍ਰਿਤਸਰ: ਦਰਬਾਰ ਸਾਹਿਬ ਵਿਖੇ ਹਰਿ ਕੀ ਪੌੜੀ ‘ਤੇ ਸੋਨੇ ਦੀ ਛੱਤ ਮੁਕੰਮਲ ਹੋਣ ਉਪਰੰਤ ਅੱਜ ਪ੍ਰਧਾਨ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਮੱਕੜ ਵੱਲੋਂ ਰਸਮੀ ਤੌਰ ‘ਤੇ ਖੋਲ੍ਹੀ ਗਈ, ਇਸ ਤੋਂ ਇਲਾਵਾ ਅਕਾਲ ਤਖ਼ਤ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੇ ਨਵੇਂ ਕਾਂਉਂਟਰ ਦੀ ਵੀ ਸ਼ੁਰੂਆਤ ਕੀਤੀ ਗਈ, ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਵੀ ਹਾਜ਼ਰ ਸਨ।

ਹਰਿ ਕੀ ਪੌੜੀ ਦੀ ਸੁਨਹਿਰੀ ਛੱਤ ਦਾ ਕੰਮ ਮੁਕੰਮਲ ਹੋਣ 'ਤੇ ਅਰਦਾਸ ਕਰਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰ ਕਰਮਚਾਰੀ
ਹਰਿ ਕੀ ਪੌੜੀ ਦੀ ਸੁਨਹਿਰੀ ਛੱਤ ਦਾ ਕੰਮ ਮੁਕੰਮਲ ਹੋਣ ‘ਤੇ ਅਰਦਾਸ ਕਰਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਅਹੁਦੇਦਾਰ ਕਰਮਚਾਰੀ

ਸਮਾਗਮ ਦੌਰਾਨ ਭਾਈ ਰਾਜਦੀਪ ਸਿੰਘ ਤੇ ਭਾਈ ਸੁਖਦੇਵ ਸਿੰਘ ਨੇ ਅਰਦਾਸ ਕੀਤੀ। ਅਵਤਾਰ ਸਿੰਘ ਮੱਕੜ ਨੇ ਦੱਸਿਆ ਕਿ ਦਰਬਾਰ ਸਾਹਿਬ ਵਿਖੇ ਸੋਨੇ ਦੀ ਛੱਤ ਪਾਉਣ ਦੀ ਸੇਵਾ ਮੁੰਬਈ ਨਿਵਾਸੀ ਬੀਬੀ ਮਨਿੰਦਰ ਕੌਰ ਵੱਲੋਂ ਕੀਤੀ ਗਈ ਹੈ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਕੜਾਹ ਪ੍ਰਸ਼ਾਦਿ ਦੀ ਦੇਗ ਨੂੰ ਕ੍ਰਿਪਾਨ ਭੇਟ ਕਰਨ ਲਈ ਆਧੁਨਿਕ ਸਹੂਲਤਾਂ ਨਾਲ ਲੈਸ ਕਾਂਉਂਟਰ ਦੀ ਸੇਵਾ ਜਗਦੀਸ਼ ਸਿੰਘ ਸੈਣੀ ਮੁਕੇਰੀਆਂ ਦੇ ਪਰਿਵਾਰ ਵੱਲੋਂ ਕੀਤੀ ਗਈ ਹੈ। ਇਸ ਦੌਰਾਨ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਬੀਬੀ ਮਨਿੰਦਰ ਕੌਰ ਤੇ ਜਗਦੀਸ਼ ਸਿੰਘ ਦੇ ਪਰਿਵਾਰ ਨੂੰ ਸਿਰੋਪਾਓ ਤੇ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾਙ ਇਸ ਮੌਕੇ ਗੁਰਪ੍ਰੀਤ ਸਿੰਘ ਝੱਬਰ, ਡਾ: ਰੂਪ ਸਿੰਘ ਸਕੱਤਰ, ਸੁਖਦੇਵ ਸਿੰਘ ਭੂਰਾਕੋਹਨਾ, ਡਾ: ਪਰਮਜੀਤ ਸਿੰਘ ਸਰੋਆ, ਮਹਿੰਦਰ ਸਿੰਘ ਆਹਲੀ, ਸੁਲੱਖਣ ਸਿੰਘ ਮੈਨੇਜਰ, ਪਰਮਜੀਤ ਸਿੰਘ ਮੁੰਡਾਪਿੰਡ, ਕੁਲਵਿੰਦਰ ਸਿੰਘ ਰਮਦਾਸ, ਗੁਰਬਚਨ ਸਿੰਘ ਤੇ ਇਕਬਾਲ ਸਿੰਘ ਆਦਿ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: