Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬੀ ਕਲਚਰਲ ਕੌਂਸਲ ਵਲੋਂ ਹਰਿਆਣਾ ਵਿਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਰੁਤਬਾ ਦੇਣ ਦੀ ਕੀਤੀ ਮੰਗ

ਪੰਜਾਬੀ ਕਲਚਰਲ ਕੌਂਸਲ ਵਲੋਂ ਹਰਿਆਣਾ ਵਿਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਰੁਤਬਾ ਦੇਣ ਦੀ ਕੀਤੀ ਮੰਗ

ਚੰਡੀਗੜ੍ਹ: ਪੰਜਾਬੀ ਕਲਚਰਲ ਕੌਂਸਲ ਨੇ ਹਰਿਆਣਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਸਰਕਾਰੀ ਦਫਤਰਾਂ ਤੇ ਸਕੂਲਾਂ ਵਿੱਚ ਪੂਰੀ ਤਰਾਂ ਅਣਗੌਲੇ ਕਰਨ ਦੀ ਸਖਤ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਪੰਜਾਬੀ ਹੋਣ ਦੇ ਨਾਤੇ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਰਾਜ ਅੰਦਰ ਆਪਣੀ ਮਾਂ-ਬੋਲੀ ਨਾਲ ਸਰਕਾਰੀ ਅਧਿਕਾਰੀਆਂ ਵੱਲੋਂ ਹੋ ਰਹੇ ਧੱਕੇ ਵਿਰੁੱਧ ਤੁਰੰਤ ਦਖਲ ਦੇਣ ਅਤੇ ਪੰਜਾਬੀ ਦਾ ਸਹੀ ਮਾਅਨਿਆਂ ਵਿੱਚ ਦੂਜੀ ਭਾਸ਼ਾ ਦਾ ਰੁਤਬਾ ਬਰਕਰਾਰ ਰੱਖਣ।

punjabi language

ਇੱਕ ਬਿਆਨ ਵਿੱਚ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਮੁੱਖ ਸਕੱਤਰ ਹਰਿਆਣਾ ਸਰਕਾਰ ਵੱਲੋਂ ਵਿੱਦਿਅਕ ਅਦਾਰਿਆਂ ਵਿੱਚ ਦਾਖਲਾ ਫਾਰਮ ਅਤੇ ਨੌਕਰੀਆਂ ਸਬੰਧੀ ਫਾਰਮਾਂ ਨੂੰ ਸਿਰਫ ਅੰਗਰੇਜੀ ਅਤੇ ਹਿੰਦੀ ਨੂੰ ਛਾਪਣ ਦੀ ਪ੍ਰਮੁੱਖਤਾ ਦੇਣ ਬਾਰੇ ਜਾਰੀ ਹੁਕਮਾਂ ਪ੍ਰਤੀ ਸਖਤ ਰੋਸ ਜ਼ਾਹਰ ਕਰਦਿਆਂ ਕਿਹਾ ਹੈ ਕਿ ਪੰਜਾਬੀ ਕਲਚਰਲ ਕੌਂਸਲ ਹੋਰਨਾਂ ਦੂਜੀਆਂ ਭਾਸ਼ਾਵਾਂ ਦੇ ਕਦਾਚਿੱਤ ਵਿਰੁੱਧ ਨਹੀਂ ਪਰ ਪੰਜਾਬੀ ਦੇ ਦੂਜੀ ਭਾਸ਼ਾ ਹੋਣ ਨਾਤੇ ਅਤੇ ਰਾਜ ਵਿੱਚ ਵਸਦੇ ਲੱਖਾਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਰਾਜ ਵਿੱਚ ਪੰਜਾਬੀ ਭਾਸ਼ਾ ਨੂੰ ਵੀ ਬਣਦਾ ਸਥਾਨ ਦੇਣਾ ਚਾਹੀਦਾ ਸੀ।

ਜਿਸ ਲਈ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਪੰਜਾਬੀਆਂ ਪ੍ਰਤੀ ਆਪਣਾ ਧਰਮ ਨਿਭਾਉਂਦੇ ਹੋਏ ਰਾਜ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਨਿਗਮਾਂ ਅਤੇ ਹਰ ਤਰਾਂ ਦੇ ਸਕੂਲਾਂ ਵਿੱਚ ਪੰਜਾਬੀ ਭਾਸ਼ਾਂ ਨੂੰ ਪੂਰਨ ਰੂਪ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਉਨਾਂ ਇਸ ਮੁੱਦੇ ਉਪਰ ਹਰਿਆਣਾ ਦੇ ਸਮੂਹ ਪੰਜਾਬੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨਾਲ ਇਨਸਾਫ ਕਰਨ ਦੀ ਮੰਗ ਨੂੰ ਲੈ ਕੇ ਪੰਜਾਬੀ ਕਲਚਰਲ ਕੌਂਸਲ ਵੱਲੋਂ ਜਲਦ ਹੀ ਮੁੱਖ ਮੰਤਰੀ ਹਰਿਆਣਾ ਮਨੋਹਰ ਨਾਲ ਖੱਟਰ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬੀ ਕਲਚਰਲ ਕੌਂਸਲ ਨੇ ਬਰਤਾਨੀਆਂ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਸ. ਤਨਮਨਜੀਤ ਸਿੰਘ ਢੇਸੀ ਵੱਲੋਂ ਨਿਭਾਈਆਂ ਜਾ ਰਹੀਆਂ ਸਮਾਜ ਸੇਵਾਵਾਂ, ਪੰਜਾਬੀ ਮਾਂ-ਬੋਲੀ ਅਤੇ ਗੱਤਕੇ ਨੂੰ ਪ੍ਰਫੁੱਲਤ ਕਰਨ ਬਦਲੇ ਉਨਾਂ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਦਿਨੀਂ ਅੰਬਾਲਾ ਵਿਖੇ ਕੁੱਟਮਾਰ ਦਾ ਸ਼ਿਕਾਰ ਹੋਏ ਹਰਜੀਤ ਸਿੰਘ ਨੂੰ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਡਰਾਈਵਰ ਨਿਯੁਕਤ ਕੀਤਾ ਹੈ। ਅੱਜ (21
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ 'ਤੇ 22 ਫਰਵਰੀ, 2017 ਨੂੰ ਗੁਰੂ ਨਾਨਕ ਖਾਲਸਾ ਕਾਲਜ, ਕਰਨਾਲ ਵਿੱਖੇ 11:00 ਵਜੇ ਤੋਂ 2:00 ਵਜੇ ਤੱਕ ਵਿਚਾਰ-ਗੋਸ਼ਠੀ ਕਰਵਾਈ ਜਾ
ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਸੰਭਾਲਿਆ ਡੇਢ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ ਪਰ ਇਸ ਸਮੇਂ ਦੌਰਾਨ ਸਰਕਾਰ ਪੰਜਾਬੀ ਤੇ ਉਰਦੂ ਅਕੈਡਮੀਆਂ ਦੇ ਡਾਇਰੈਕਟਰ ਨਹੀਂ ਲਾ ਸਕੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: