ਚੰਡੀਗੜ੍ਹ: ਸ਼ਹੀਦ ਭਗਤ ਸਿੰਘ ਦੀ ਭੈਣ ਪ੍ਰਕਾਸ਼ ਕੌਰ ਦੀ ਬੇਟੀ ਗੁਰਜੀਤ ਕੌਰ ਢੱਟ ਅਤੇ ਭਾਰਤੀ ਹਾਕੀ ਦੇ ਸਾਬਕਾ ਕਪਤਾਨ ਅਤੇ ਸਾਬਕਾ ਆਈ.ਪੀ.ਐਸ. ਆਫਿਸਰ ਸੁਰਿੰਦਰ ਸਿੰਘ ਸੋਢੀ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ‘ਆਪ’ ਦੇ ਕੇਂਦਰੀ ਬੁਲਾਰੇ ਸੰਜੈ ਸਿੰਘ ਅਤੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਸ਼ਾਮਲ ਸਨ।

ਇਸ ਮੌਕੇ ਆਪ ਦੇ ਲੀਗਲ ਸੈਲ ਦੇ ਮੁਖੀ, ਹਿੰਮਤ ਸਿੰਘ ਸ਼ੇਰਗਿੱਲ, ਪਾਰਟੀ ਦੇ ਬੁਲਾਰੇ ਸੁਖਪਾਲ ਖਹਿਰਾ, ਕੇਂਦਰੀ ਕਮੇਟੀ ਦੀ ਮੈਂਬਰ ਯਾਮਿਨੀ ਗੌਮਰ, ਉਦਯੋਗ ਅਤੇ ਵਪਾਰ ਵਿੰਗ ਦੇ ਮੁਖੀ ਅਮਨ ਅਰੋੜਾ, ਜਰਨਲ ਸਕੱਤਰ ਸੁਰਿੰਦਰ ਸਿੰਘ ਰਾਜਪੁਰਾ, ਕਿਸਾਨ ਵਿੰਗ ਦੇ ਕਰਨਵੀਰ ਸਿੰਘ ਟਿਵਾਣਾ ਵੀ ਸ਼ਾਮਲ ਸਨ।
ਇਨ੍ਹਾਂ ਤਜ਼ਰਬੇਕਾਰ ਬੰਦਿਆਂ ਦੇ ਪਾਰਟੀ ਵਿਚ ਸ਼ਾਮਲ ਹੋਣ ਮੌਕੇ ਸੰਜੈ ਸਿੰਘ ਅਤੇ ਸੁੱਚਾ ਸਿੰਘ ਛੋਟੇਪੁਰ ਨੇ ਦਾਅਵਾ ਕੀਤਾ ਕਿ ਗੁਰਜੀਤ ਸਿੰਘ ਢੱਟ ਅਤੇ ਉਨ੍ਹਾਂ ਦੇ ਪਤੀ ਹਰਭਜਨ ਸਿੰਘ ਢੱਟ ਅਤੇ ਸੁਰਿੰਦਰ ਸਿੰਘ ਸੋਢੀ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦਿਨੋ ਦਿਨ ਪੰਜਾਬ ਵਿਚ ਮਜਬੂਤ ਹੁੰਦੀ ਜਾ ਰਹੀ ਹੈ।