Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਰਾਬ ਦੇ ਠੇਕੇਦਾਰਾਂ ਤੇ ਪੁਲੀਸ ਨੇ ਕਿਸਾਨ ਦੀ ਕੁੱਟ ਕੁੱਟ ਕੇ ਲਈ ਜਾਨ

ਸ਼ਰਾਬ ਦੇ ਠੇਕੇਦਾਰਾਂ ਤੇ ਪੁਲੀਸ ਨੇ ਕਿਸਾਨ ਦੀ ਕੁੱਟ ਕੁੱਟ ਕੇ ਲਈ ਜਾਨ

ਤਰਨ ਤਾਰਨ: ਇਲਾਕੇ ਦੇ ਸ਼ਰਾਬ ਦੇ ਠੇਕੇਦਾਰਾਂ ਦੀ ਨਿੱਜੀ ‘ਫੌਜ’ ਅਤੇ ਪੰਜਾਬ ਪੁਲੀਸ ਨਾਲ ਸਬੰਧਿਤ ਆਬਕਾਰੀ ਵਿਭਾਗ ਦੀ ਇਕ ਸਾਂਝੀ ਪਾਰਟੀ ਨੇ ਬੁੱਧਵਾਰ ਬਾਅਦ ਦੁਪਹਿਰ ਇਲਾਕੇ ਦੇ ਪਿੰਡ ਕੱਦਗਿੱਲ ਵਿੱਚ ਇਕ ਕਿਸਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਦੀ ਸ਼ਨਾਖਤ ਸੁਖਦੇਵ ਸਿੰਘ (50) ਦੇ ਤੌਰ ’ਤੇ ਹੋਈ। ਠੇਕੇਦਾਰਾਂ ਦੀ ਇਸ ਕਾਰਵਾਈ ਤੋਂ ਭੜਕੇ ਲੋਕਾਂ ਨੇ ਅੰਮ੍ਰਿਤਸਰ-ਹਰੀਕੇ ਮੁੱਖ ਮਾਰਗ ’ਤੇ ਇੱਥੇ ਜੰਡਿਆਲਾ ਚੌਕ ਵਿੱਚ ਧਰਨਾ ਦੇ ਕੇ ਆਵਾਜਾਈ ਰੋਕ ਦਿੱਤੀ।

ਪਿੰਡ ਕੱਦਗਿੱਲ ਦੇ ਕਿਸਾਨ ਦੀ ਮੌਤ ਖ਼ਿਲਾਫ਼ ਧਰਨਾ ਦੇ ਰਹੇ ਲੋਕ
ਪਿੰਡ ਕੱਦਗਿੱਲ ਦੇ ਕਿਸਾਨ ਦੀ ਮੌਤ ਖ਼ਿਲਾਫ਼ ਧਰਨਾ ਦੇ ਰਹੇ ਲੋਕ

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਬਰਾਮਦ ਕਰਨ ਲਈ ਸ਼ਰਾਬ ਠੇਕੇਦਾਰਾਂ ਅਤੇ ਪੁਲੀਸ ਪਾਰਟੀ ਦੇ ਕਰੀਬ 20 ਜਣਿਆਂ ਨੇ ਦੋ ਵੱਡੀਆਂ ਗੱਡੀਆਂ ਵਿੱਚ ਕਿਸਾਨ ਸੁਖਦੇਵ ਸਿੰਘ ਦੀ ਖੇਤਾਂ ਵਿਚਲੀ ਰਿਹਾਇਸ਼ ਉਤੇ ਛਾਪਾ ਮਾਰਿਆ।

ਛਾਪਾ ਮਾਰਨ ਵਾਲੀ ਪਾਰਟੀ ਦੇ ਮੈਂਬਰ ਕੰਧਾਂ ਟੱਪ ਕੇ ਘਰ ਅੰਦਰ ਦਾਖ਼ਲ ਹੋਏ, ਜਿਨ੍ਹਾਂ ਨੂੰ ਦੇਖਦਿਆਂ ਹੀ ਕਿਸਾਨ ਸੁਖਦੇਵ ਸਿੰਘ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਦੌੜਦਿਆਂ ਦੇਖ ਕੇ ਛਾਪਾ ਪਾਰਟੀ ਦੇ ਮੈਂਬਰ ਵੀ ਪਿੱਛੇ ਭੱਜ ਤੁਰੇਙ ਥੋੜ੍ਹੀ ਦੂਰੀ ’ਤੇ ਜਾ ਕੇ ਇਕ ਜਣੇ ਨੇ ਸੁਖਦੇਵ ਸਿੰਘ ਦੇ ਸਿਰ ਵਿੱਚ ਡਾਂਗ ਮਾਰ ਦਿੱਤੀਙ ਉਹ ਥਾਂ ’ਤੇ ਡਿੱਗ ਗਿਆ। ਇਸ ਤੋਂ ਬਾਅਦ ਛਾਪਾ ਪਾਰਟੀ ਦੇ ਸਾਰੇ ਮੈਂਬਰਾਂ ਨੇ ਉਸ ’ਤੇ ਡਾਂਗਾਂ ਦੀ ਬਾਰਸ਼ ਕਰ ਦਿੱਤੀ।

ਪਰਿਵਾਰ ਵਾਲੇ ਬਥੇਰੀ ਹਾਲ-ਦੁਹਾਈ ਦਿੰਦੇ ਰਹੇ ਪਰ ਛਾਪਾ ਪਾਰਟੀ ਵਾਲੇ ਸੁਖਦੇਵ ਸਿੰਘ ਦੀ ਕੁੱਟਮਾਰ ਕਰਨੋਂ ਨਾ ਹਟੇਙ ਜਿਵੇਂ ਹੀ ਥੋੜ੍ਹੇ ਸਮੇਂ ਬਾਅਦ ਉਨ੍ਹਾਂ ਨੂੰ ਕਿਸਾਨ ਦੇ ਬੇਹੋਸ਼ ਹੋਣ ਬਾਰੇ ਪਤਾ ਲੱਗਿਆ ਤਾਂ ਉਹ ਮੌਕੇ ਤੋਂ ਦੌੜ ਗਏ। ਉਨ੍ਹਾਂ ਦੀ ਇਕ ਗੱਡੀ ਦਾ ਚਾਲਕ ਪਰਿਵਾਰ ਵਾਲਿਆਂ ਦੇ ਕਾਬੂ ਆ ਗਿਆ, ਜਿਸ ਦੀ ਗੱਡੀ ਵਿੱਚ ਕਿਸਾਨ ਨੂੰ ਪਾ ਕੇ ਇੱਥੋਂ ਦੇ ਸਿਟੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਕਿਸਾਨ ਸੰਘਰਸ਼ ਕਮੇਟੀ ਪੰਜਾਬ ਸਮੇਤ ਹੋਰ ਜਨਤਕ ਜਥੇਬੰਦੀਆਂ ਦੀ ਅਗਵਾਈ ਹੇਠ ਪਿੰਡ ਵਾਸੀਆਂ ਅਤੇ ਹੋਰਾਂ ਨੇ ਇਸ ਖ਼ਿਲਾਫ਼ ਰੋਸ ਜ਼ਾਹਰ ਕਰਨ ਲਈ ਇੱਥੇ ਧਰਨਾ ਦੇ ਕੇ ਆਵਾਜਾਈ ਰੋਕ ਦਿੱਤੀ। ਧਰਨਾਕਾਰੀਆਂ ਨੂੰ ਕਿਸਾਨ ਆਗੂ ਸਵਿੰਦਰ ਸਿੰਘ ਚੁਤਾਲਾ ਨੇ ਸੰਬੋਧਨ ਕੀਤਾ। ਥਾਣਾ ਸਦਰ ਦੀ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਡੀਐਸਪੀ ਹਰਪਾਲ ਸਿੰਘ ਨੇ ਕਿਹਾ ਕਿ ਸੁਖਦੇਵ ਸਿੰਘ ਦੇ ਪਰਿਵਾਰ ਵਾਲਿਆਂ ਨੇ ਅਜੇ ਤੱਕ ਬਿਆਨ ਦਰਜ ਨਹੀਂ ਕਰਵਾਏ ਅਤੇ ਜਿਵੇਂ ਹੀ ਬਿਆਨ ਦਰਜ ਕਰਵਾਏ ਜਾਣਗੇ, ਉਸੇ ਵੇਲੇ ਕੇਸ ਦਰਜ ਕਰ ਲਿਆ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮਾਫੀ ਦਾ ਅਮਲ ਸਵਾਲਾਂ ਦੇ ਘੇਰੇ ਵਿੱਚ ਹੈ। ਜਿੱਥੇ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਸ਼ਰਤਾਂ ਤਹਿਤ ਐਲਾਨੇ 2 ਲੱਖ ਤੱਕ ਦੇ ਖੇਤੀ ਕਰਜ਼ੇ ਦੀ ਮਾਫੀ
ਬਠਿੰਡਾ ਥਰਮਲ ਬੰਦ ਕਰਨ ਨਾਲ 1300 ਕਰੋੜ ਪ੍ਰਤੀ ਮਹੀਨਾ ਬੱਚਤ ਚੂਠੀ ਅਫ਼ਵਾਹ,ਸਿਰਫ਼ ਬੱਚਤ 18 ਕਰੋੜ ਰੁਪਏ ਸਾਲਾਨਾ:ਇੰਜਨੀਅਰਜ਼ ਐਸੋਸੀਏਸ਼ਨ
ਜਦੋਂ ਸਰਕਾਰ ਨੇ ਬਠਿੰਡਾ ਤੇ ਰੋਪੜ ਥਰਮਲ ਪਲਾਂਟਾਂ ਨੂੰ ਬੰਦ ਕਰਨ ਦਾ ਫੈਸਲਾ ਲੈ ਲਿਆ ਹੈ ਤਾਂ ਸਰਕਾਰ ਦਾ ਖਿਲਾਖੀ ਫਰਜ਼ ਬਣਦਾ ਹੈ ਕਿ ਪਲਾਂਟਾਂ ਦੀ ਹਜ਼ਾਰਾਂ ਕਿੱਲੇ ਪੈਲੀ ਉਨ੍ਹਾਂ
ਬਠਿੰਡਾ ਥਰਮਲ ਨੂੰ ਬੰਦ ਕਰਨ ਤੋਂ ਦਰਜਨਾਂ ਬਜ਼ੁਰਗ ਕਿਸਾਨ ਭੜਕ ਉੱਠੇ ਹਨ। ਇਨ੍ਹਾਂ ਬਜ਼ੁਰਗਾਂ ਨੇ ਕਈ ਦਹਾਕੇ ਪਹਿਲਾਂ ਆਪਣੇ ਖੇਤ ਥਰਮਲ ਖਾਤਰ ਦੇ ਦਿੱਤੇ ਸਨ। ਪੰਜਾਬ ਸਰਕਾਰ ਨੇ ਉਦੋਂ ਮਾਮੂਲੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: