Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦੀ ਪੁਰਬ ਲਈ ਅਸੀਂ ਭੇਜਾਂਗੇ ਪਾਕਿਸਤਾਨ ਜੱਥਾ: ਹਰਵਿੰਦਰ ਸਿੰਘ ਸਰਨਾ

ਸ਼ਹੀਦੀ ਪੁਰਬ ਲਈ ਅਸੀਂ ਭੇਜਾਂਗੇ ਪਾਕਿਸਤਾਨ ਜੱਥਾ: ਹਰਵਿੰਦਰ ਸਿੰਘ ਸਰਨਾ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਰਨਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮਨਾਉਣ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਪਾਕਿਸਤਾਨ ਜੱਥਾ ਨਾ ਭੇਜੇ ਦਾ ਕੜਾ ਨੋਟਿਸ ਲੈਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਜੱਥਾ ਭੇਜਣ ਦਾ ਫੈਸਲਾ ਕੀਤਾ ਹੈ ਤੇ ਇਹ ਜੱਥਾ 10 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਤੇ ਇੱਕ ਹਫਤੇ ਬਾਅਦ 16 ਜੂਨ ਨੂੰ ਸ਼ਹੀਦੀ ਦਿਹਾੜਾ ਮਨਾਉਣ ਉਪਰੰਤ ਵਾਪਸ ਪਰਤੇਗਾ।

ਜਾਰੀ ਇੱਕ ਬਿਆਨ ਰਾਹੀਂ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਸਿੱਖ ਪੰਥ ਦੀ ਵੱਖਰੀ ਤੇ ਅੱਡਰੀ ਹੋਂਦ ਹਸਤੀ ਦੀ ਗਵਾਹੀ ਭਰਦੇ ਉਸ ਨਾਨਕਸ਼ਾਹੀ ਕੈਲੰਡਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਿਹੜਾ 2003 ਵਿੱਚ ਪਹਿਲਾਂ ਅਕਾਲ ਤਖਤ ਸਾਹਿਬ ਤੋਂ ਹੋਲੇ ਮਹੱਲੇ ਦੇ ਮੌਕੇ ਰੀਲੀਜ਼ ਕੀਤਾ ਗਿਆ ਅਤੇ ਫਿਰ 14 ਅਪ੍ਰੈਲ 2003 ਤਖਤ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਤਖਤਾਂ ਦੇ ਜਥੇਦਾਰਾਂ, ਤੱਤਕਾਲੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬੰਡੂਗਰ ਤੇ ਤੱਤਕਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਨੇ ਜੈਕਾਰਿਆਂ ਦੀ ਗੂੰਜ ਵਿੱਚ ਰਿਲੀਜ਼ ਕੀਤਾ ਪਰ ਸੱਤ ਸਾਲ ਬਾਅਦ ਇਸ ਕੈਲੰਡਰ ਨੂੰ ਮੁੜ ਬਿਕਰਮੀ ਬਣਾ ਦਿੱਤਾ ਗਿਆ ਜਿਸ ਦਾ ਵਿਰੋਧ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਡੱਟ ਕੇ ਕੀਤਾ।

ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ‘ਤੇ ਇਸ ਵੇਲੇ ਆਰ.ਐਸ.ਐਸ. ਦੀ ਕਠਪੁਤਲੀ ਬਣੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਨਿਰੰਕੁਸ਼ ਕਬਜ਼ਾ ਹੈ ਤੇ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਵੀ ਉਹਨਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਿਹਾ ਹੈ ਜਿਸ ਕਾਰਨ ਪੰਥਕ ਕਦਰਾਂ ਕੀਮਤਾਂ ਨੂੰ ਭਾਰੀ ਠੇਸ ਪੁੱਜ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਰਨਲ ਸਕੱਤਰ ਹਰਵਿੰਦਰ ਸਿੰਘ ਸਰਨਾ (ਫਾਈਲ ਫੋਟੋ)
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਜਰਨਲ ਸਕੱਤਰ ਹਰਵਿੰਦਰ ਸਿੰਘ ਸਰਨਾ (ਫਾਈਲ ਫੋਟੋ)

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਮਹਿਸੂਸ ਕੀਤਾ ਹੈ ਕਿ ਗੁਰੂ ਸਾਹਿਬ ਦੇ ਇਤਿਹਾਸਕ ਦਿਹਾੜੇ ‘ਤੇ ਜੱਥਾ ਨਾ ਭੇਜਿਆ ਜਾਣਾ ਮੰਦਭਾਗਾ ਹੋਵੇਗਾ ਇਸ ਲਈ 10 ਜੂਨ ਨੂੰ ਜੱਥਾ ਭੇਜਿਆ ਜਾਵੇਗਾ ਜਿਹੜਾ 16 ਜੂਨ ਨੂੰ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾ ਕੇ ਵਾਪਸ ਪਰਤ ਆਵੇਗਾ।

ਉਹਨਾਂ ਕਿਹਾ ਕਿ ਇਸ ਯਾਤਰਾ ਦੌਰਾਨ ਸੰਗਤਾਂ ਨਨਕਾਣਾ ਸਾਹਿਬ, ਪੰਜਾ ਸਾਹਿਬ, ਸੱਚਾ ਸੌਦਾ ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਕਰ ਸਕਦੀਆਂ ਹਨ ਕਿਉਂਕਿ ਪਾਕਿਸਤਾਨ ਦੀ ਸਰਹੱਦ ਪਾਰ ਕਰਨ ਉਪਰੰਤ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਓਕਾਬ ਬੋਰਡ ਦਾ ਆਪਣਾ ਪ੍ਰੋਗਰਾਮ ਹੁੰਦਾ ਹੈ ਤੇ ਉਹ ਸੰਗਤਾਂ ਦੀ ਜਿਥੇ ਹਰ ਸਹੂਲਤ ਦਾ ਪ੍ਰਬੰਧ ਕਰਦੇ ਹਨ ਉਥੇ ਯਾਤਰਾ ਵੀ ਉਹਨਾਂ ਦੁਆਰਾ ਨਿਰਧਾਰਿਤ ਕੀਤੇ ਪ੍ਰੋਗਰਾਮ ਅਨੁਸਾਰ ਹੀ ਕਰਵਾਈ ਜਾਂਦੀ ਹੈ।

ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜਦੋਂ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਕਮੇਟੀ ਹੋਂਦ ਵਿੱਚ ਆਉਣ ਦੇ ਰੋਸ ਵਜੋਂ ਜੱਥੇ ਭੇਜਣੇ ਬੰਦ ਕੀਤੇ ਸਨ ਤਾਂ ਉਸ ਸਮੇਂ ਵੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋ ਦਿੱਲੀ ਕਮੇਟੀ ਰਾਹੀ ਜੱਥੇ ਭੇਜੇ ਜਾਂਦੇ ਸਨ। 2005 ਵਿੱਚ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਸੀ ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਨਗਰ ਕੀਤਰਨ ਦਾ ਬਾਈਕਾਟ ਕਰਕੇ ਬੱਜਰ ਗਲਤੀ ਕੀਤੀ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਾਲ 2010 ਵਿੱਚ ਸੋਧਾਂ ਦੇ ਨਾਮ ਹੇਠ ਮਿਲਗੋਭਾ ਬਣਾ ਦਿੱਤੇ ਗਏ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਜਾਰੀ ਕਰਨ ਲਈ ਵੀ ਪਰਚਾਰ ਪ੍ਰਸਾਰ ਮਾਧਿਅਮ ਦਾ ਸਹਾਰਾ ਲੈਣ ਵਾਲੀ ਸ਼੍ਰੋਮਣੀ ਕਮੇਟੀ ਅਤੇ ਸ੍ਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: