Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਰਕੀਰਤ ਕੋਟਲੀ ਨੇ ਕੀਤੀ ਖੁਦਕੁਸ਼ੀ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਰਕੀਰਤ ਕੋਟਲੀ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ: ਹਰਕੀਰਤ ਸਿੰਘ (40), ਜੋ ਕਿ ਹਰਕੀਰਤ ਕੋਟਲੀ ਦੇ ਨਾਂ ਤੋਂ ਵੀ ਜਾਣਿਆ ਜਾਂਦਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਰਕੀਰਤ ਕੋਟਲੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ।

gurkeerat kotli

ਮੀਡੀਆ ਰਿਪੋਰਟਾਂ ਮੁਤਾਬਕ ਹਰਕੀਰਤ ਨੇ ਆਪਣੇ ਆਪ ਨੂੰ ਚੰਡੀਗੜ੍ਹ ਦੇ ਸੈਕਟਰ 5 ਸਥਿਤ ਆਪਣੀ ਰਿਹਾਇਸ਼ ’ਤੇ ਆਪਣੇ ਸਿਰ ਵਿਚ ਗੋਲੀ ਮਾਰੀ।

ਪੰਜਾਬ ਪੁਲਿਸ ਦੀ ਟੀਮ ਜਾਂਚ ਲਈ ਉਨ੍ਹਾਂ ਦੇ ਘਰ ਪਹੁੰਚ ਗਈ ਹੈ। ਹਰਕੀਰਤ ਦੇ ਇਸ ਕਦਮ ’ਤੇ ਸ਼ੱਕ ਨਹੀਂ ਕੀਤਾ ਜਾ ਰਿਹਾ ਕਿਉਂਕਿ ਬਹੁਤ ਲੋਕਾਂ ਨੂੰ ਪਤਾ ਸੀ ਕਿ ਉਹ ਡਿਪ੍ਰੈਸ਼ਨ ਅਤੇ ਡੂੰਘੇ ਮਾਨਸਿਕ ਤਣਾਅ ਵਿਚੋਂ ਗੁਜ਼ਰ ਰਿਹਾ ਸੀ।

ਹਰਕੀਰਤ ਕਾਂਗਰਸ ਪਾਰਟੀ ਦਾ ਇਕ ਸਰਗਰਮ ਸਿਆਸਦਾਨ ਸੀ। ਉਹ ਲੁਧਿਆਣਾ ਸਥਿਤ ਆਪਣੇ ਪਿੰਡ ਕੋਟਲੀ ਦਾ ਸਰਪੰਚ ਵੀ ਸੀ ਅਤੇ ਖੰਨਾ ਵਿਧਾਨ ਸਭਾ ਤੋਂ ਕਾਂਗਰਸ ਵਿਧਾਇਕ ਗੁਰਕੀਰਤ ਕੋਟਲੀ ਦਾ ਛੋਟਾ ਭਰਾ ਸੀ। ਲੁਧਿਆਣੇ ਤੋਂ ਕਾਂਗਰਸ ਦਾ ਸੰਸਦ ਮੈਂਬਰ ਰਵਨੀਤ ਬਿੱਟੂ ਵੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ
ਪਿਛਲੇ ਚਾਰ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਪੰਜਾਬ ਦੇ ਮੰਤਰੀਆਂ ਦੇ ਕਰਕੇ ‘ਅਸਲ ਸ਼ਾਸਨ’ ਦੀ ਨੁਮਾਇੰਦਗੀ ਕਰਨ ਵਾਲੇ ਇੱਕ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਣਾ ਪਿਆ ਹੈ।
ਸਾਲ 1991 ਵਿੱਚ ਭਾਈ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ਵਿੱਚ 29 ਸਾਲ ਬਾਅਦ ਕਾਨੂੰਨ ਦੀ ਦਾੜ੍ਹ ਹੇਠ ਆਏ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ
ਪੰਜਾਬ ਵਿੱਚ ਅਚਨਚੇਤ ਹੀ ਕਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਵਿੱਚ ਬੇਹਿਸਾਬ ਵਾਧਾ ਕਿਵੇਂ ਹੋ ਗਿਆ? ਤਖਤ ਸ੍ਰੀ ਅਬਚਲ ਨਗਰ ਹਜੂਰ ਸਾਹਿਬ ਦੇ ਦਰਸ਼ਨਾਂ ਕਾਰਣ ਉਥੇ ਫਸ ਗਈਆਂ ਸੰਗਤਾਂ ਦੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: