Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਹਵਾਰਾ ਨੂੰ ਝੂੱਠੇ ਕੇਸ ਵਿਚ ਫਸਾਉਣ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਨਿਆਇਕ ਜਾਂਚ ਦੀ ਮੰਗ

ਭਾਈ ਹਵਾਰਾ ਨੂੰ ਝੂੱਠੇ ਕੇਸ ਵਿਚ ਫਸਾਉਣ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ਼ ਨਿਆਇਕ ਜਾਂਚ ਦੀ ਮੰਗ

ਨਵੀਂ ਦਿੱਲੀ: ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਭਾਈ ਜਗਤਾਰ ਸਿੰਘ ਹਵਾਰਾ ਦੇ ਬਰੀ ਹੋਣ ’ਤੇ ਕਿਹਾ ਕਾਂਗਰਸ ਦੇ ਰਾਜ ਵਿਚ ਵੱਡੀ ਗਿਣਤੀ ਵਿਚ ਬੇਗੁਨਾਹਾਂ ਨੂੰ ਅਤਿਵਾਦੀ ਦੱਸ ਫਸਾਇਆ ਗਿਆ।

ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. (ਫਾਈਲ ਫੋਟੋ)
ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. (ਫਾਈਲ ਫੋਟੋ)

ਜੀ.ਕੇ. ਨੇ ਕਿਹਾ ਕਿ ਬੀਤੇ ਦਿਨੀਂ ਮਾਲੇਗਾਂਵ ਬੰਬ ਧਮਾਕੇ ਵਿਚ ਜੇਲ ਵਿਚ ਬੰਦ ਸਾਧਵੀ ਪ੍ਰਗਿਆ ਨੂੰ ਐਨ.ਆਈ.ਏ. ਵੱਲੋਂ ਕਲੀਨ ਚਿੱਟ ਦੇਣ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਹੁਣ ਭਾਈ ਹਵਾਰਾ ਦੇ ਬਰੀ ਹੋਣ ਨਾਲ ਪੁਲਿਸ ਦੀ ਕਾਰਜਪ੍ਰਣਾਲੀ ਤੇ ਸਵਾਲਿਆ ਨਿਸ਼ਾਨ ਖੜਾ ਹੋ ਗਿਆ ਹੈ। ਜੀ.ਕੇ. ਨੇ ਬੇਗੁਨਾਹਾਂ ਨੂੰ ਅੱਤਵਾਦੀ ਦੱਸਕੇ ਜੇਲਾਂ ਵਿਚ ਬੰਦ ਕਰਨ ਦੇ ਪੁਲਸਿਆ ਰੁਝਾਨ ਨਾਲ ਗੈਰ-ਮਨੁੱਖੀ ਤਸ਼ੱਦਦ ਦਾ ਪਹਾੜ ਪਰਿਵਾਰ ਦੇ ਸਿਰ ਤੇ ਡਿਗਣ ਦਾ ਵੀ ਦਾਅਵਾ ਕੀਤਾ।

ਜੀ.ਕੇ. ਨੇ ਅਜਿਹੇ ਕਾਰਜਾਂ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਦੇ ਖਿਲਾਫ਼ ਨਿਆਇਕ ਜਾਂਚ ਦੀ ਮੰਗ ਕਰਦੇ ਹੋਏ ਇਸ ਮਸਲੇ ਤੇ ਦਿੱਲੀ ਕਮੇਟੀ ਵੱਲੋਂ ਕਾਨੂੰਨੀ ਚਾਰਾਜੋਈ ਸ਼ੁਰੂ ਕਰਨ ਦਾ ਵੀ ਇਸ਼ਾਰਾ ਕੀਤਾ। ਜੀ.ਕੇ. ਨੇ ਕਿਹਾ ਕਿ ਭਾਈ ਹਵਾਰਾ ਤਾ ਵੈਸੇ ਹੀ ਬੇਅੰਤ ਕਤਲਕਾਂਡ ਵਿਚ ਜੇਲ ’ਚ ਸਜਾ ਕੱਟ ਰਹੇ ਹਨ ਇਸ ਕਰਕੇ ਭਾਈ ਹਵਾਰਾ ਦੇ ਬਰੀ ਹੋਣ ਨਾਲ ਮਨੁੱਖੀ ਅਧਿਕਾਰਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨੂੰ ਸ਼ਾਇਦ ਜਿਆਦਾ ਫ਼ਰਕ ਨਹੀਂ ਪਿਆ। ਪਰ ਜੇਕਰ ਬਿਨਾਂ ਤਥਾਂ ਅਤੇ ਸਬੂਤਾਂ ਦੇ ਕਿਸੇ ਹੋਰ ਬੇਗੁਨਾਹ ਨੂੰ ਅੱਤਵਾਦੀ ਦੱਸਿਆ ਗਿਆ ਹੁੰਦਾ ਤਾਂ ਉਸਦੇ ਪਰਿਵਾਰ ਨੂੰ ਜੋ ਤਸ਼ੱਦਦ ਬਰਦਾਸ਼ਤ ਕਰਨਾ ਪੈਂਦਾ ਤਾਂ ਉਸਦਾ ਜਵਾਬਦੇਹ ਕੌਣ ਹੁੰਦਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ 2026 ਨੂੰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਪਾਈ ਗਈ ਪੈਰੋਲ ਅਰਜ਼ੀ ’ਤੇ ਹੋ ਰਹੀ ਪ੍ਰਸ਼ਾਸਕੀ ਦੇਰੀ ਦੇ ਮਾਮਲੇ ਵਿਚ ਦਖਲ ਦਿੰਦਿਆਂ ਸੰਬੰਧਤ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ
ਬੀਤੇ ਦਿਨੀ ਖਬਰਖਾਨੇ ਵਿੱਚ ਇਹ ਖਬਰ ਨਸ਼ਰ ਹੋਈ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਵੱਖ-ਵੱਖ ਅਦਾਲਤਾਂ ਵਿੱਚ ਤੀਹ ਤੋਂ ਵੱਧ ਮੁਕਦਮੇ ਬਕਾਇਆ ਹਨ। ਇਹ ਖਬਰ ਸਾਲ 2016 ਤੋਂ ਪੰਜਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: