Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਢੱਡਰੀਆਂਵਾਲਿਆਂ ਨੇ ਕਿਹਾ, “ਬਹੁਤ ਇੰਤਜ਼ਾਰ ਕਰ ਲਿਆ, ਅਸਲ ਦੋਸ਼ੀ ਗ੍ਰਿਫਤਾਰ ਕਰੋ”

ਭਾਈ ਢੱਡਰੀਆਂਵਾਲਿਆਂ ਨੇ ਕਿਹਾ, “ਬਹੁਤ ਇੰਤਜ਼ਾਰ ਕਰ ਲਿਆ, ਅਸਲ ਦੋਸ਼ੀ ਗ੍ਰਿਫਤਾਰ ਕਰੋ”

ਚੰਡੀਗੜ੍ਹ: ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਕਿਹਾ ਕਿ ਮੈਨੂੰ ਹੁਣ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਬਹੁਤ ਇੰਤਜ਼ਾਰ ਕਰ ਲਿਆ ਹੈ ਅਤੇ ਹੁਣ ਜਲਦ ਤੋਂ ਜਲਦ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਜੇ ਇਨਸਾਫ ਨਾ ਮਿਲਿਆ ਤਾਂ ਉਹ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਨਗੇ।

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ

ਮੀਡੀਆ ‘ਚ ਛਪੀਆਂ ਖਬਰਾਂ ਅਨੁਸਾਰ  ਭਾਈ ਢੱਡਰੀਆਂਵਾਲਿਆਂ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਇਸ ਘਟਨਾ ਦਾ ਰਾਜਸੀਕਰਨ ਹੋਵੇ ਅਤੇ ਕੋਈ ਰਾਜਸੀ ਪਾਰਟੀ ਇਸਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰੇ। ਉਨ੍ਹਾਂ ਕਿਹਾ ਕਿ ਹਮਲੇ ਦੇ ਮਾਸਟਰ ਮਾਈਂਡ ਸਾਹਮਣੇ ਆ ਚੁਕੇ ਹਨ ਪਰ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ।

ਉਨ੍ਹਾਂ ਕਿਹਾ ਕਿ ਇਹ ਸਰਕਾਰ ਉੱਤੇ ਨਿਰਭਰ ਕਰਦਾ ਹੈ ਕਿ ਉਹ ਗੁੰਡਾਗਰਦੀ ਕਰਨ ਵਾਲਿਆਂ ਦਾ ਸਾਥ ਦਿੰਦੀ ਹੈ ਜਾਂ ਫਿਰ ਪੰਥ ਦਾ ਪ੍ਰਚਾਰ ਕਰਨ ਵਾਲਿਆਂ ਦਾ ਸਾਥ ਦੇਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਹਾਈਕੋਰਟ ਨੇ ਸ਼ਨੀਵਾਰ ਨੂੰ ਖਾਰਜ ਕਰ ਦਿੱਤਾ ਹੈ। ਭਾਈ ਢੱਡਰੀਆਂਵਾਲਿਆਂ ਵਲੋਂ ਦਮਦਮੀ ਟਕਸਾਲ (ਮਹਿਤਾ)
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ 'ਤੇ ਹੋਏ ਹਮਲੇ ਜਾਂਚ ਲਈ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਜ਼ਿਕਰਯੋਗ ਹੈ ਕਿ 17
ਲੁਧਿਆਣਾ ਵਿੱਚ ਹੋਏ ਹਮਲੇ ਤੋਂ ਤਕਰੀਬਨ ਪੰਦਰਾਂ ਦਿਨਾਂ ਬਾਅਦ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ
ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਅੱਜ ਮੰਗ ਕੀਤੀ ਕਿ 17 ਮਈ ਨੂੰ ਲੁਧਿਆਣਾ ਵਿਖੇ ਉਨ੍ਹਾਂ ਦੇ ਕਾਫਲੇ ’ਤੇ ਹੋਏ ਹਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ। ਉਹ ਅੱਜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: