Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਗਰਾਉਂ ਪੁਲਿਸ ਨੂੰ ਮਨਦੀਪ ਸਿੰਘ ਚੱਕ ਕਲਾਂ ਦਾ 5 ਦਿਨ ਦਾ ਰਿਮਾਂਡ ਹੋਰ ਮਿਿਲਆ

ਜਗਰਾਉਂ ਪੁਲਿਸ ਨੂੰ ਮਨਦੀਪ ਸਿੰਘ ਚੱਕ ਕਲਾਂ ਦਾ 5 ਦਿਨ ਦਾ ਰਿਮਾਂਡ ਹੋਰ ਮਿਿਲਆ

ਲੁਧਿਆਣਾ: ਪਿਛਲੇ ਹਫਤੇ ਜਗਰਾਉਂ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਸਿੱਖ ਨੌਜਵਾਨ ਮਨਦੀਪ ਸਿੰਘ ਦਾ 5 ਦਿਨਾਂ ਹੋਰ ਰਿਮਾਂਡ ਪੁਲਿਸ ਨੇ ਹਾਸਲ ਕਰ ਲਿਆ ਹੈ।

ਗ੍ਰਿਫ਼ਤਾਰ ਕੀਤਾ ਨੌਜਵਾਨ ਪੁਲੀਸ ਹਿਰਾਸਤ ਵਿੱਚ
ਗ੍ਰਿਫ਼ਤਾਰ ਕੀਤਾ ਨੌਜਵਾਨ ਪੁਲੀਸ ਹਿਰਾਸਤ ਵਿੱਚ

ਜ਼ਿਕਰਯੋਗ ਹੈ ਕਿ ਮਨਦੀਪ ਸਿੰਘ ਹਾਲ ਹੀ ਵਿਚ ਕੈਨੇਡਾ ਤੋਂ ਆਇਆ ਸੀ ਅਤੇ ਪੁਲਿਸ ਨੇ ਇਹ ਕਹਿ ਕੇ ਕਿ ਉਸਦੇ ਬੱਬਰ ਖ਼ਾਲਸਾ ਨਾਲ ਸਬੰਧ ਹਨ ਉਸਨੂੰ ਘਰੋਂ ਚੁਕ ਲਿਆ ਸੀ। ਉਸਤੇ ਦਾਖਾ ਥਾਣੇ ਵਿਚ ਐਫ.ਆਈ.ਆਰ. ਨੰਬਰ 99/ 2016 ਦੇ ਤਹਿਤ ਧਾਰਾ 153-ਏ, 124-ਏ, 120-ਬੀ, 25 ਆਰਮਜ਼ ਐਕਟ, ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 17, 18, 20 ਲਾ ਕੇ ਕੇਸ ਦਰਜ ਕੀਤਾ ਗਿਆ ਹੈ।

ਮਨਦੀਪ ਸਿੰਘ ਵਲੋਂ ਉਨ੍ਹਾਂ ਦੇ ਵਕੀਲ ਵਿਕਰਮ ਸਿੱਧੂ ਪੇਸ਼ ਹੋਏ। ਪੁਲਿਸ ਨੇ ਪਿਛਲੇ ਰਿਮਾਂਡ ਦੀਆਂ ਗੱਲਾਂ ਹੀ ਦੁਹਰਾਅ ਕੇ ਇਸ ਵਾਰ ਵੀ 10 ਦਿਨ ਦਾ ਰਿਮਾਂਡ ਮੰਗਿਆ ਸੀ। ਐਡਵੋਕੇਟ ਵਿਕਰਮ ਸਿੱਧੂ ਵਲੋਂ ਦਲੀਲਾਂ ਦੇਣ ਦੇ ਬਾਵਜੂਦ ਵੀ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਨੇਹਾ ਗੋਇਲ ਨੇ ਕੋਈ ਗੱਲ ਨਹੀਂ ਸੁਣੀ ਅਤੇ 5 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ।

ਕੋਰਟ ਵਿਚ ਮਨਦੀਪ ਸਿੰਘ ਦੇ ਪਿੰਡ ਦੇ ਲੋਕ, ਰਿਸ਼ਤੇਦਾਰ ਅਤੇ ਸਹੁਰਾ ਪਰਿਵਾਰ ਵੀ ਹਾਜ਼ਰ ਸੀ।

ਸਬੰਧਤ ਖਬਰਾਂ:

ਭਾਰਤੀ ਏਜੰਸੀਆਂ ਨੇ ਕੈਨੇਡਾ ਦੀ ਟਰੂਡੋ ਸਰਕਾਰ ਨੂੰ ਖ਼ਾਲਿਸਤਾਨੀਆਂ ਦੇ ਸਬੰਧ ਵਿਚ ਅਲਰਟ ਜਾਰੀ ਕੀਤਾ

ਸਿੱਖਾਂ ਦੀ ਗ੍ਰਿਫਤਾਰੀ; ਅਖੇ “ਅੱਤਵਾਦ ਫੈਲਾਉਣਾ ਚਾਹੁੰਦਾ ਸੀ, ਪਹਿਲਾਂ ਹੀ ਨੱਪ ਲਿਆ”

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੱਬਰ ਅਕਾਲੀ ਯੋਧਿਆਂ ਦਾ ਟੀਚਾ ਪੰਜਾਬ ਵਿੱਚ ਖਾਲਸਾ ਰਾਜ ਦੀ ਮੁੜ ਬਹਾਲੀ ਅਤੇ ਹਿੰਦੁਸਤਾਨ ਵਿੱਚ ਸਵੈਰਾਜ ਕਾਇਮ ਕਰਨਾ ਸੀ। ਇਸ ਮਨੋਰਥ ਲਈ ਹਥਿਆਰ ਬੰਦ ਜੱਦੋਜਹਿਦ ਰਾਹੀਂ ਫਿਰੰਗੀ ਹਕੂਮਤ ਦੇ ਮਨ
ਬੱਬਰ ਅਕਾਲੀ ਯੋਧਿਆਂ ਦਾ ਟੀਚਾ ਪੰਜਾਬ ਵਿੱਚ ਖਾਲਸਾ ਰਾਜ ਦੀ ਮੁੜ ਬਹਾਲੀ ਅਤੇ ਹਿੰਦੁਸਤਾਨ ਵਿੱਚ ਸਵੈਰਾਜ ਕਾਇਮ ਕਰਨਾ ਸੀ। ਇਸ ਮਨੋਰਥ ਲਈ ਹਥਿਆਰ ਬੰਦ ਜੱਦੋਜਹਿਦ ਰਾਹੀਂ ਫਿਰੰਗੀ ਹਕੂਮਤ ਦੇ ਮਨ
ਬਬਰ ਅਕਾਲੀ ਲਹਿਰ ਦੇ ੧੦੦ ਸਾਲਾ ਸਥਾਪਨਾ ਦਿਹਾੜੇ ਨੂੰ ਮੁੱਖ ਰੱਖਦਿਆ ਗੁਰਦੁਆਰਾ ਚਰਨ ਕੰਵਲ ਜੀਦੋਂਵਾਲ (ਬੰਗਾ) ਵਿਖੇ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਵਿਸ਼ੇਸ਼ ਤੌਰ ਤੇ ਪੰਥ ਦੀਆਂ
ਬਬਰ ਅਕਾਲੀ ਲਹਿਰ ਦੇ ੧੦੦ ਸਾਲਾ ਸਥਾਪਨਾ ਦਿਹਾੜੇ ਨੂੰ ਮੁੱਖ ਰੱਖਦਿਆ ਗੁਰਦੁਆਰਾ ਚਰਨ ਕੰਵਲ ਜੀਦੋਂਵਾਲ (ਬੰਗਾ) ਵਿਖੇ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।ਜਿਸ ਵਿਚ ਵਿਸ਼ੇਸ਼ ਤੌਰ ਤੇ ਪੰਥ ਦੀਆਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: