Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰਕੇ ਬਾਦਲ ਨੇ ਔਰੰਗਜ਼ੇਬ, ਜ਼ਕਰੀਆ ਨੂੰ ਵੀ ਮਾਤ ਪਾਈ-ਸਰਨਾ ਭਰਾ

ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰਕੇ ਬਾਦਲ ਨੇ ਔਰੰਗਜ਼ੇਬ, ਜ਼ਕਰੀਆ ਨੂੰ ਵੀ ਮਾਤ ਪਾਈ-ਸਰਨਾ ਭਰਾ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਭਾਈ ਧਿਆਨ ਸਿੰਘ ਮੰਡ ਅਤੇ ਹੋਰਨਾਂ ਸਿੱਖ ਆਗੂਆਂ ਦੀਆਂ ਗ੍ਰਿਫਤਾਰੀਆਂ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬਾਦਲ ਦਲ ਨੇ ਲੋਕਤੰਤਰ ਦਾ ਕਤਲ ਤੇ ਧਾਰਮਿਕ ਅਜ਼ਾਦੀ ਨੂੰ ਪੂਰੀ ਤਰ੍ਹਾਂ ਨੇਸਤੋਨਬੂਦ ਕਰ ਦਿੱਤਾ ਹੈ।

sarna bros
ਸ਼੍ਰੋਮਣੀ ਅਕਾਲੀ ਦਲ ਦਿਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਅਤੇ ਸਕੱਤਰ ਸ. ਹਰਵਿੰਦਰ ਸਿੰਘ ਸਰਨਾ

ਜਾਰੀ ਇੱਕ ਬਿਆਨ ਰਾਹੀਂ ਸਰਨਾ ਭਰਾਵਾਂ ਨੇ ਕਿਹਾ ਕਿ ਬਾਦਲ ਦਲ ਤਾਂ ਅਕਾਲੀ ਦਲ ਦੇ ਮੁੱਢਲੇ ਅਸੂਲਾਂ ਨੂੰ ਪਹਿਲਾਂ ਹੀ ਤਿਲਾਂਜ਼ਲੀ ਦੇ ਚੁੱਕਾ ਹੈ ਅਤੇ ਅਕਾਲੀ ਦਲ ਨੂੰ ਪੰਜਾਬੀ ਪਾਰਟੀ ਬਣਾ ਕੇ ਅਕਾਲੀ ਸ਼ਬਦ ਨਾਲ ਬੇਇਨਸਾਫੀ ਕੀਤੀ ਹੈ। ਉਹਨਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ, ਦਿੱਲੀ ਕਮੇਟੀ ਤੇ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਬਾਦਲ ਦਾ ਪੂਰੀ ਤਰ੍ਹਾ ਭੋਗ ਪੈ ਜਾਵੇਗਾ ਜਿਸ ਨੂੰ ਲੈ ਕੇ ਬੁਖਲਾਹਟ ਵਿੱਚ ਆ ਕੇ ਬਾਦਲ ਪਿਉ ਪੁੱਤ ਸਿੱਖਾਂ ਨੂੰ ਹੀ ਬੰਦੀ ਬਣਾ ਰਹੇ ਹਨ।

ਉਹਨਾਂ ਕਿਹਾ ਕਿ ਭਾਈ ਮੋਹਕਮ ਸਿੰਘ, ਭਾਈ ਜਰਨੈਲ ਸਿੰਘ ਸਖੀਰਾ, ਭਾਈ ਪਰਮਜੀਤ ਸਿੰਘ ਜਿਜੇਆਣੀ ਤੇ ਭਾਈ ਮਨਪ੍ਰੀਤ ਸਿੰਘ ਤੋਂ ਇਲਾਵਾ ਅਕਾਲ ਤਖਤ ਸਾਹਿਬ ਦੇ ਥਾਪੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਨੂੰ ਔਰੰਗਜੇਬ ਤੇ ਜ਼ਕਰੀਆ ਖਾਂ ਵੱਲੋ ਸਿੱਖਾਂ ਨਾਲ ਕੀਤੀਆਂ ਵਧੀਕੀਆਂ ਤੋਂ ਘਿਨਾਉਣੀ ਕਾਰਵਾਈ ਕਿਹਾ ਜਾ ਸਕਦਾ ਹੈ।

ਸਰਨਾ ਭਰਾਵਾਂ ਨੇ ਦੱਸਿਆ ਕਿ ਭਾਈ ਧਿਆਨ ਸਿੰਘ ਮੰਡ, ਭਾਈ ਮੋਹਕਮ ਸਿੰਘ ਤੇ ਉਹਨਾਂ ਦੇ ਸਾਥੀ ਉਹਨਾਂ ਦੇ ਕੋਲੋਂ ਹੀ ਸ਼ਾਮ ਦਾ ਪ੍ਰਸ਼ਾਦਾ ਛੱਕ ਕੇ ਪੰਜਾਬ ਵੱਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਨਿਕਲੇ ਸਨ। ਉਹਨਾ ਕਿਹਾ ਕਿ ਇਤਿਹਾਸ ਦੇ ਪੰਨਿਆਂ ’ਤੇ ਇਹ ਦਰਜ ਹੋ ਜਾਵੇਗਾ ਕਿ ਅਕਾਲੀ ਸਰਕਾਰ ਸਮੇਂ ਹੀ ਅਕਾਲੀ ਮੁੱਖ ਮੰਤਰੀ ਨੇ ਸਿੱਖਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਬੰਦ ਕੀਤਾ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਹਨਾਂ ਆਗੂਆਂ ਨੂੰ ਰਿਹਾਅ ਕਰਾਉਣ ਲਈ ਹਰ ਪ੍ਰਕਾਰ ਦੀ ਮਦਦ ਕਰੇਗਾ ਅਤੇ ਬਾਦਲ ਪਰਿਵਾਰ ਦਾ ਪੰਜਾਬ ਵਿੱਚ ਗਲਬਾ ਖਤਮ ਕਰਕੇ ਇੱਕ ਲੋਕਤਾਂਤਰਿਕ ਸਰਕਾਰ ਕਾਇਮ ਕਰਨ ਲਈ ਹਰ ਪ੍ਰਕਾਰ ਦਾ ਯਤਨ ਕਰੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

2015 ਸਰਬੱਤ ਖਾਲਸਾ ਦੇ ਪ੍ਰਬੰਧਕਾਂ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਪੰਜ ਮੈਂਬਰੀ ਕਮੇਟੀ ਨੇ ਦੁਹਰਾਇਆ ਹੈ ਕਿ ਜੇਕਰ ਕੈਪਟਨ ਸਰਕਾਰ ਨੇ 15 ਫਰਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ) ਵੱਲੋਂ ਕੁਝ ਸਮਾਂ ਪਹਿਲਾਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋ.ਗੁ.ਪ੍ਰ.ਕ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਮਾਰਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: