Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਦਹਿਸ਼ਤੀ ਖ਼ੌਫ਼ ਅੱਗੇ ਨਹੀਂ ਝੁਕਣਗੇ: ਜਰਮਨ ਗੁਰਦੁਆਰਾ ਸਾਹਿਬ ਵਿੱਚ ਹੋਏ ਹਮਲੇ ਤੋਂ ਬਾਅਦ ਸਿੱਖਾਂ ਨੇ ਕੀਤਾ ਰੋਸ ਮਾਰਚ

ਸਿੱਖ ਦਹਿਸ਼ਤੀ ਖ਼ੌਫ਼ ਅੱਗੇ ਨਹੀਂ ਝੁਕਣਗੇ: ਜਰਮਨ ਗੁਰਦੁਆਰਾ ਸਾਹਿਬ ਵਿੱਚ ਹੋਏ ਹਮਲੇ ਤੋਂ ਬਾਅਦ ਸਿੱਖਾਂ ਨੇ ਕੀਤਾ ਰੋਸ ਮਾਰਚ

ਬਰਲਿਨ: ਜਰਮਨੀ ਦੇ ਸ਼ਹਿਰ ਐੱਸਨ ’ਚ ਗੁਰਦੁਆਰੇ ’ਤੇ ਹੋਏ ਦਹਿਸ਼ਤੀ ਹਮਲੇ ਦੇ ਇਕ ਹਫ਼ਤੇ ਬਾਅਦ ਸੈਂਕਡ਼ੇ ਸਿੱਖਾਂ ਨੇ ਨਗਰ ਕੀਰਤਨ ਦੇ ਰੂਪ ਵਿੱਚ ਰੋਸ ਮਾਰਚ ਕੱਢਿਆ। ਜਰਮਨ ਮੀਡੀਆ ਮੁਤਾਬਕ ਸ਼ਾਂਤੀਪੂਰਬਕ ਮਾਰਚ ਹਮਲੇ ਦੇ ਵਿਰੋਧ ’ਚ ਨਹੀਂ ਸੀ ਸਗੋਂ ਇਹ ਸੁਨੇਹਾ ਦਿੱਤਾ ਗਿਆ ਕਿ ਸਿੱਖ ਦਹਿਸ਼ਤੀ ਖ਼ੌਫ਼ ਅੱਗੇ ਨਹੀਂ ਝੁਕਣਗੇ।ਇਸ ਦੌਰਾਨ ਨੌਜਵਾਨ ਸਿੱਖਾਂ ਨੇ ਇਸ ਮੌਕੇ ਗਤਕੇ ਦੇ ਜੌਹਰ ਵੀ ਵਿਖਾਏ।GERMAN-SIKH-RALLY

ਜਰਮਨ ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਕੱਟਡ਼ਵਾਦੀ ਇਸਲਾਮੀ ਦਹਿਸ਼ਤਗਰਦਾਂ ਨੇ ਗੁਰਦੁਆਰੇ ’ਤੇ ਹਮਲਾ ਕੀਤਾ ਸੀ।

ਸਿੱਖਾਂ ਨੇ ਸ਼ਨਿੱਚਰਵਾਰ ਨੂੰ ਨਗਰ ਕੀਰਤਨ ਦੇ ਰੂਪ ’ਚ ਰੈਲੀ ਕੱਢੀ ਜਿਸ ਦੌਰਾਨ ਸ਼ਬਦ ਕੀਰਤਨ ਵੀ ਹੋਇਆ। ਨਾਨਕਸਰ ਸਤਿਸੰਗ ਦਰਬਾਰ ਗੁਰਦੁਆਰੇ ’ਚ ਹੋਏ ਧਮਾਕੇ, ਜਿਸ ’ਚ ਤਿੰਨ ਵਿਅਕਤੀ ਜ਼ਖ਼ਮੀ ਹੋਏ ਸਨ, ਦੇ ਇਕ ਹਫ਼ਤੇ ਬਾਅਦ ਸਿੱਖਾਂ ਵੱਲੋਂ ਇਹ ਰੈਲੀ ਕੱਢੀ ਗਈ ਸੀ।

ਇਸੇ ਦੌਰਾਨ ਪ੍ਰਬੰਧਕਾਂ ਨੇ ਧਮਾਕੇ ’ਚ ਜ਼ਖ਼ਮੀ ਹੋਏ ਗ੍ਰੰਥੀ ਕੁਲਦੀਪ ਸਿੰਘ ਨੂੰ ਮੌਕੇ ’ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਇਸ ਮੌਕੇ ਨਹੀਂ ਆ ਸਕੇ ਅਤੇ ਉਨ੍ਹਾਂ ਟੈਲੀਫੋਨ ਰਾਹੀਂ ਸੁਨੇਹਾ ਦਿੱਤਾ। ਉਨ੍ਹਾਂ ਕਿਹਾ,‘‘ਜੋ ਕੁਝ ਵਾਪਰਿਆ ਉਹ ਸ਼ਰਮਨਾਕ ਹੈ। ਜਿਨ੍ਹਾਂ ਨੇ ਇਹ ਕਾਰਾ ਕੀਤਾ ਹੈ, ਉਨ੍ਹਾਂ ਨੂੰ ਪਰਮਾਤਮਾ ਮੁਆਫ਼ ਕਰੇ। ਮੇਰੀ ਸਿਹਤ ਚੰਗੀ ਹੈ ਅਤੇ ਮੈਨੂੰ ਹਸਪਤਾਲ ਤੋਂ ਕੁਝ ਦਿਨਾਂ ਅੰਦਰ ਛੁੱਟੀ ਮਿਲ ਜਾਏਗੀ।’’ ਜ਼ਿਕਰਯੋਗ ਹੈ ਕਿ ਜਰਮਨੀ ’ਚ 15 ਹਜ਼ਾਰ ਤੋਂ ਵੱਧ ਸਿੱਖਾਂ ਦੀ ਆਬਾਦੀ ਹੈ ਅਤੇ ਦੇਸ਼ ਭਰ ’ਚ 35 ਗੁਰਦੁਆਰੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਫਰੈਂਕਫਰਟ ਦੇ ਗੁਰਦੁਆਰਾ ਸਿੱਖ ਸੈਂਟਰ ਵਿਖੇ ਸ਼ੇਰੇ ਪੰਜਾਬ ਪੰਜਾਬੀ ਸਭਾ ਵੱਲੋਂ ਸਿੱਖ ਰਾਜ, ਸਿੱਖ ਇਤਿਹਾਸ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਲਾਨਾ ਸਮਾਗਮ ਕਰਵਾਇਆ ਗਿਆ।
ਜਰਮਨੀ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਯਾਦ ਵਿੱਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ ਸਿੱਖ ਸੰਘਰਸ਼ ਵਿੱਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੀਆਂ ਧਰਮੀ ਬੀਬੀਆਂ ਦੀ
ਜਰਮਨੀ ਦੀਆਂ ਸਿੱਖ ਜਥੇਬੰਦੀਆਂ ਵੱਲੋਂ 15 ਅਗਸਤ ਨੂੰ ਫਰੈਂਕਫੋਰਟ ਸਥਿਤ ਇੰਡੀਅਨ ਸਫਾਰਤਖਾਨੇ ਦੇ ਬਾਹਰ ਇਕ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਜੋ ਕਿ 24 ਮਾਰਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: