Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਤਲੁਜ਼ ਜਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਕੇਜਰੀਵਾਲ ਦੋਗਲੀ ਰਾਜਨੀਤੀ ਕਰ ਰਿਹੈ: ਸੁਖਬੀਰ ਬਾਦਲ

ਸਤਲੁਜ਼ ਜਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਕੇਜਰੀਵਾਲ ਦੋਗਲੀ ਰਾਜਨੀਤੀ ਕਰ ਰਿਹੈ: ਸੁਖਬੀਰ ਬਾਦਲ

ਅੰਮ੍ਰਿਤਸਰ: ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਤਲੁਜ਼ ਜਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਕੀਤੀ ਜਾ ਰਹੀ ਦੋਗਲੀ ਰਾਜਨੀਤੀ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਕੇਜਰੀਵਾਲ ਨੇ ਸਤਲੁਜ਼ ਜਮੁਨਾ ਲਿੰਕ ਨਹਿਰ ਨਹਿਰ ਬਣਾਉਣ ਦੇ ਹੱਕ ਵਿਚ ਬਿਆਨ ਦੇ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪੰਜਾਬ ਵਿਰੋਧੀ ਹੈ ਅਤੇ ਜਦੋਂ ਪੰਜਾਬ ਆਉਂਦਾ ਹੈ ਤਾਂ ਕੁਝ ਹੋਰ ਆਖਦਾ ਹੈ ਅਤੇ ਦਿੱਲੀ ਜਾ ਕੇ ਹਰਿਆਣਾ ਦੇ ਹੱਕ ਵਿਚ ਬਿਆਨਬਾਜ਼ੀ ਕਰਨ ਲੱਗ ਜਾਂਦਾ ਹੈ।

ਪੁਰਾਣੀ ਫੋਟੋ
ਪੁਰਾਣੀ ਫੋਟੋ

ਵਿਸਥਾਰ ਨਾਲ ਪੜ੍ਹਨ ਲਈ ਵੇਖੋ:

Sukhbir Badal castigates Kejriwal for directing Delhi govt counsel to side with Haryana on the SYL canal issue

ਇੱਥੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਸ. ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵਿਕਾਸ-ਵਿਰੋਧੀਆਂ ਨੂੰ ਮੂੰਹ ਨਹੀਂ ਲਾਉਣਾ ਚਾਹੀਦਾ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਦੇਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜਿੰਨਾ ਵਿਕਾਸ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਕੀਤਾ ਹੈ ਹੋਰ ਕਿਸੇ ਪਾਰਟੀ ਦੀ ਸਰਕਾਰ ਏਸ ਦੇ ਨੇੜੇ ਵੀ ਨਹੀਂ ਢੁੱਕਦੀ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਆਈ ਹੈ ਉਦੋਂ-ਉਦੋਂ ਹੀ ਵਿਕਾਸ ਕੰਮਾਂ ਵਿਚ ਰਿਕਾਰਡਤੋੜ ਤੇਜ਼ੀ ਆਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: