Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਹਾਈਕੋਰਟ ਨੇ ਛਬੀਲ ਨੂੰ ਬੰਦ ਕਰਨ ਦੇ ਹੁਕਮ ਦਿੰਦਿਆਂ, ਜੀਕੇ ਅਤੇ ਸਿਰਸਾ ਖਿਲਾਫ ਮਾਨਹਾਨੀ ਨੋਟਿਸ ਜਾਰੀ ਕੀਤੇ

ਦਿੱਲੀ ਹਾਈਕੋਰਟ ਨੇ ਛਬੀਲ ਨੂੰ ਬੰਦ ਕਰਨ ਦੇ ਹੁਕਮ ਦਿੰਦਿਆਂ, ਜੀਕੇ ਅਤੇ ਸਿਰਸਾ ਖਿਲਾਫ ਮਾਨਹਾਨੀ ਨੋਟਿਸ ਜਾਰੀ ਕੀਤੇ

ਨਵੀਂ ਦਿੱਲੀ: ਭਾਈ ਮਤੀ ਦਾਸ ਛਬੀਲ ਨੁੰ ਮੁੜ ਉਸਾਰਣ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ ਇਕ ਪਟੀਸ਼ਨ ਦੀ ਸੁਣਵਾਈ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਖਿਲਾਫ ਅਦਾਲਤ ਦੀ ਮਾਨਹਾਨੀ ਦੇ ਹੁਕਮ ਜਾਰੀ ਕੀਤੇ ਹਨ।

ਇਥੋਂ ਦੇ ‘ਮਾਨੁਸ਼ੀ ਸੰਗਠਨ’ ਅਤੇ ‘ਚਾਂਦਨੀ ਚੌਕ ਵਪਾਰ ਮੰਡਲ’ ਦੀ ਉਕਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ ਐਸ. ਮੁਰਲੀਧਰ ਅਤੇ ਜਸਟਿਸ ਵਿਭੂ ਬਖਰੂ ਦੀ ਬੈਂਚ ਨੇ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਜੋ ਪਿਆਊ ਢਾਹਿਆ ਗਿਆ ਸੀ ।ਉਸ ਪਿਆਊ ਦੀ ਰਾਤੋ-ਰਾਤ ਮੁੜ ਉਸਾਰੀ ਕਰ ਦਿੱਤੀ ਗਈ ।ਸਥਾਨਕ ਥਾਣੇ ਦੇ ਮੁਖੀ ਨੇ ਦਿੱਲੀ ਪੁਲਿਸ ਦੇ ਵਕੀਲ ਮਾਰਫਤ ਅਦਾਲਤ ਨੂੰ ਦੱਸਿਆ ਕਿ ਪਿਆਊ ਦੀ ਮੁੜ ਉਸਾਰੀ ਕਰਨ ਵਾਲੇ ਲੋਕਾਂ ਵਿਚ ਹੋਰਨਾਂ ਤੋਂ ਇਲਾਵਾ ਮਨਜੀਤ ਸਿੰਘ ਜੀ.ਕੇ. ਤੇ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਿਲ ਸਨ ।

ਸਿੱਖ ਸੰਗਤਾਂ ਦੁਬਾਰਾ ਛਬੀਲ ਤਿਆਰ ਕਰਕੇ ਜਲ ਸੇਵਾ ਸ਼ੁਰੂ ਕਰਦੇ ਹੋਈ
ਸਿੱਖ ਸੰਗਤਾਂ ਦੁਬਾਰਾ ਛਬੀਲ ਤਿਆਰ ਕਰਕੇ ਜਲ ਸੇਵਾ ਸ਼ੁਰੂ ਕਰਦੇ ਹੋਈ

ਉਨ੍ਹਾਂ ਦੱਸਿਆ ਕਿ ਪਿਆਊ ਤੋੜੇ ਜਾਣ ਸਮੇਂ ਪੁਲਿਸ ਤੇ ਦੂਜੀ ਧਿਰ ਵਿਚਕਾਰ ਝਗੜਾ ਵੀ ਹੋਇਆ, ਜਿਸਦੇ ਸਬੰਧ ‘ਚ ਥਾਣਾ ਕੋਤਵਾਲੀ ਵਿਖੇ ਐਫ.ਆਈ.ਆਰ. ਨੰਬਰ 321 ਵੀ ਰਜਿਸਟਰ ਕੀਤੀ ਗਈ ਹੈ ।ਅਦਾਲਤ ਨੇ ਇਸਨੂੰ ਗੰਭੀਰਤਾ ਨਾਲ ਲੈਂਦਿਆਂ ਟਿੱਪਣੀ ਕੀਤੀ ਕਿ ਕਿਸੇ ਵੀ ਵਿਅਕਤੀ ਨੂੰ ਅਦਾਲਤੀ ਹੁਕਮਾਂ ਦੇ ਅਮਲ ਵਿਚ ਦਖਲ-ਅੰਦਾਜ਼ੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ।ਇਸ ਲਈ ਸ੍ਰੀ ਜੀ.ਕੇ. ਤੇ ਸਿਰਸਾ ਨੂੰ ਥਾਣਾ ਕੋਤਵਾਲੀ ਦੇ ਐਸ.ਐਚ.ਓ. ਦੇ ਮਾਧਿਅਮ ਨਾਲ ਅਦਾਲਤ ਦੀ ਹੁਕਮ-ਅਦੂਲੀ ਦੇ ਦੋਸ਼ਾਂ ਵਿਚ ਨੋਟਿਸ ਜਾਰੀ ਕੀਤਾ ਜਾਵੇ ।

ਅਦਾਲਤ ਨੇ ਛਬੀਲ ਵਾਲੀ ਥਾਂ ਤੋਂ ਤੁਰੰਤ ਮਲਬਾ ਹਟਾਉਣ ਤੇ ਅਗਲੇ ਹੁਕਮਾਂ ਤੱਕ ਛਬੀਲ ਦੇ ਉਪਯੋਗ ‘ਤੇ ਪਾਬੰਦੀ ਲਗਾਉਣ ਦੇ ਆਦੇਸ਼ ਵੀ ਦਿੱਤੇ ।ਅਦਾਲਤ ਨੇ ਪਿਆਊ ਤੋੜੇ ਜਾਣ ਦੀ ਕਾਰਵਾਈ ਦੀ ਵੀਡੀਓ ਸੀ.ਡੀ. ਅਦਾਲਤ ਵਿਚ ਜਮ੍ਹਾਂ ਕਰਵਾਉਣ ਦਾ ਆਦੇਸ਼ ਜਾਰੀ ਕਰਦਿਆਂ, ਮਾਮਲੇ ਦੀ ਅਗਲੀ ਸੁਣਵਾਈ 8 ਅਪ੍ਰੈਲ ‘ਤੇ ਪਾ ਦਿੱਤੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਿਕਰਯੋਗ ਹੈ ਕਿ 1783 ਈਸਵੀ ਵਿਚ ਜਦੋਂ ਬਾਬਾ ਬਘੇਲ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਸਿੱਖ ਫੌਜਾਂ ਨੇ ਦਿੱਲੀ ਫਤਹਿ ਕੀਤੀ ਸੀ ਤਾਂ ਉਸ ਸਮੇਂ ਇੱਥੇ ਸਿੱਖਾਂ
5 ਨਵੰਬਰ 2024 ਨੂੰ ਦਿੱਲੀ ਦੇ ਰਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਨਸਲਕੁਸ਼ੀ, ਨਵੰਬਰ 1984 ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।
5 ਨਵੰਬਰ 2024 ਨੂੰ ਦਿੱਲੀ ਦੇ ਰਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਨਸਲਕੁਸ਼ੀ, ਨਵੰਬਰ 1984 ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।
ਨਵੰਬਰ 1984 ਸਿੱਖ ਨਸਲਕੁਸ਼ੀ ਦਾ ਉਹ ਦੌਰ ਸੀ, ਜਿਸ ਸਮੇਂ ਹਜੂਮ ਨੇ ਬਿਪਰ ਹਕੂਮਤ ਵੱਲੋਂ ਮਿਲੇ ਹੋਏ ਵਹਸ਼ੀਪੁਣੇ ਦੇ ਥਾਪੜੇ ਨਾਲ ਨਿਹੱਥੇ ਅਤੇ ਬੇਦੋਸ਼ੇ ਸਿੱਖਾਂ ਉੱਤੇ ਹਰ ਉਹ ਜੁਲਮ ਕੀਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: