Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿ: ਗੁ. ਪ੍ਰ. ਕਮੇਟੀ ਦੇ ਪ੍ਰਧਾਨ ਭਾਈ ਸ਼ਾਮ ਸਿੰਘ ਅਕਾਲ ਚਲਾਣ ਕਰ ਗਏ, ਦਲ਼ ਖਾਲਸਾ ਨੇ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਕੀਤੀ ਪ੍ਰਸੰਸਾ

ਪਾਕਿ: ਗੁ. ਪ੍ਰ. ਕਮੇਟੀ ਦੇ ਪ੍ਰਧਾਨ ਭਾਈ ਸ਼ਾਮ ਸਿੰਘ ਅਕਾਲ ਚਲਾਣ ਕਰ ਗਏ, ਦਲ਼ ਖਾਲਸਾ ਨੇ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਕੀਤੀ ਪ੍ਰਸੰਸਾ

ਸਤਲਾਣੀ ਸਾਹਿਬ (27 ਮਾਰਚ, 2016): ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸ਼ਾਮ ਸਿੰਘ ਅੱਜ ਸਵੇਰੇ ਲਾਹੌਰ ਪਾਕਿਸਤਾਨ ਦੇ ਨਿੱਜੀ ਹਸਪਤਾਲ ਵਿਖੇ ਅਕਾਲ ਚਲਾਣਾ ਕਰ ਗਏ ਹਨ। ਉਹ 90 ਸਾਲਾਂ ਦੇ ਸਨ।

ਭਾਈ ਸ਼ਾਮ ਸਿੰਘ ਦਾ ਮ੍ਰਿਤਕ ਸਰੀਰ
ਭਾਈ ਸ਼ਾਮ ਸਿੰਘ ਦਾ ਮ੍ਰਿਤਕ ਸਰੀਰ

ਖਾਲਸਾ ਪੰਥ ਦਾ 300 ਸਾਲਾ ਸਾਜ਼ਨਾ ਦਿਵਸ ਮਨਾਉਣ ਲਈ ਪਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ 11 ਅਪ੍ਰੈਲ 1999 ਨੂੰ ਹੋਂਦ ਵਿੱਚ ਆਈ ਸੀ ਅਤੇ ਭਾਈ ਸ਼ਾਮ ਸਿੰਘ ਇਸਦੇ ਪਹਿਲੇ ਪ੍ਰਧਾਨ ਬਣੇ ਸਨ।

ਉਨ੍ਹਾਂ ਦੀ ਮੌਤ ਦੀ ਜਾਣਕਾਰੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੋਪਾਲ ਸਿੰਘ ਚਾਵਲਾ ਅਤੇ ਮੈਂਬਰ ਮਨਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੇ ਮ੍ਰਿਤਕ ਸਰੀਰ ਦਾ ਅੰਤਿਮ ਸਸਕਾਰ ਦੁਪਿਹਰ ਬਾਅਦ ਨਨਕਾਣਾ ਸਾਹਿਬ ਵਿਖੇ ਕਰ ਦਿੱਤਾ ਗਿਆ।ਮਿਲੀ ਜਾਣਕਾਰੀ ਅਨੁਸਾਰ 90 ਸਾਲ ਦੇ ਕਰੀਬ ਬਾਬਾ ਸ਼ਾਮ ਸਿੰਘ ਪਿਛਲੇ 10 ਦਿਨ ਤੋ ਦਿਮਾਗ਼ ਦੀ ਨਾੜੀ ਫਟਣ ਕਾਰਨ ਕੋਮਾਂ ਵਿਚ ਚਲੇ ਗਏ ਸਨ ‘ਤੇ ਲਗਾਤਾਰ ਲਾਹੌਰ ਦੇ ਇੱਕ ਹਸਪਤਾਲ ਵਿਚ ਦਾਖ਼ਲ ਸਨ।

ਸਿੱਖ ਜੱਥੇਬੰਦੀ ਦਲ ਖਾਲਸਾ ਨੇ ਦਲ਼ ਖਾਲਸਾ ਨੇ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਕੀਤੀ ਪ੍ਰਸੰਸਾ ਕਰਦਿਆਂ ਉਨ੍ਹਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।ਦਲ ਖਾਲਸਾ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੀ ਕੀਤੀ ਸੇਵਾ ਅਤੇ ਪਾਕਿਸਤਾਨ ਦੇ ਸਿੱਖ ਦੇ ਹਿੱਤਾਂ ਲਈ ਕੀਤੇ ਕੰਮ ਹਮੇਸ਼ਾ ਯਾਦ ਕਰਦਿਆਂ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਰਹੇਗਾ।

ਉਨ੍ਹਾਂ ਕਿਹਾ ਕਿ ਭਾਈ ਸ਼ਾਮ ਸਿੰਘ ਹਮੇਸ਼ਾਂ ਪੰਥ ਦੇ ਨਾਲ ਖੜੇ ਅਤੇ ਸਿੱਖ ਰਹਿਤ ਮਰਿਆਦਾ ਅਨੁਸਾਰ ਜੀਵਨ ਜੀਵਿਆ। ਮੁਲ ਨਾਨਕਸ਼ਾਹੀ ਕੈਲੰਡਰ ਹੱਕ ਵਿੱਚ ਉਨਾਂ ਵੱਲੋਂ ਡਟ ਕੇ ਪੈਤੜਾ ਲੈਣਾ ਦੀ ਮਿਸਾਲ ਸਾਡੇ ਸਾਹਮਣੇ ਹੈ।ਅਸੀਂ ਵਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿੱਛੜੀ ਰੁਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।

ਪ੍ਰਧਾਨ  ਸ਼ਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ ਪਰਮਜੀਤ ਸਿੰਘ ਸਰਨਾ ਨੇ ਵੀ ਦੁੱਖ ਪ੍ਰਗਟਾਇਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: