Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਹਿਬਲ ਕਲਾਂ ਗੋਲੀਕਾਂਡ: ਜਸਟਿਸ ਜੋਰਾ ਸਿੰਘ ਕਮਿਸ਼ਨ ਦੋ ਦਿਨ ਫਰੀਦਕੋਟ ਦਾ ਦੌਰਾ ਕਰੇਗਾ

ਬਹਿਬਲ ਕਲਾਂ ਗੋਲੀਕਾਂਡ: ਜਸਟਿਸ ਜੋਰਾ ਸਿੰਘ ਕਮਿਸ਼ਨ ਦੋ ਦਿਨ ਫਰੀਦਕੋਟ ਦਾ ਦੌਰਾ ਕਰੇਗਾ

ਫ਼ਰੀਦਕੋਟ (30 ਮਾਰਚ , 2016): ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਤੋਂ ਬਾਅਦ ਸ਼ਾਂਤਮਈ ਰੋਸ ਮੁਜ਼ਾਹਾਰਾ ਕਰ ਰਹੀ ਸਿੱਖ ਸੰਗਤ ‘ਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਦੀ ਘਟਨਾ ਦੀ ਜਾਂਚ ਲਈ ਪੰਜਾਬ ਦੀ ਬਾਦਲ ਸਰਕਾਰ ਵੱਲੋਂ ਬਣਾਇਆ ਗਿਆ ਜਸਟਿਸ ਜੋਰਾ ਸਿੰਘ ਕਮਿਸ਼ਨ ਦੋ ਦਿਨ 31 ਮਾਰਚ 2016 ਅਤੇ 1 ਅਪ੍ਰੈਲ ਨੂੰ ਫਰੀਦਕੋਟ ਦਾ ਦੌਰਾ ਕਰੇਗਾ।

ਪੰਜਾਬ ਸਰਕਾਰ ਵੱਲੋਂ ਗਠਿਤ ਇੱਕ ਮੈਬਰੀ ਜਸਟਿਸ ਜੋਰਾ ਸਿੰਘ ਕਮਿਸ਼ਨ ਨੇ ਅੱਜ ਸਰਕਾਰ ਵੱਲੋਂ ਮਿਥੀ ਮਿਆਦ ਪੁੱਗਣ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ ।

ਪੁਲਿਸ ਗੋਲੀ ਵਿੱਚ ਸ਼ਹੀਦ ਹੋਏ ਸਿੰਘ
ਪੁਲਿਸ ਗੋਲੀ ਵਿੱਚ ਸ਼ਹੀਦ ਹੋਏ ਸਿੰਘ

ਜਸਟਿਸ ਜੋਰਾ ਸਿੰਘ ਸਵੇਰੇ ਸਥਾਨਕ ਸਰਕਟ ਹਾਊਸ ਵਿਖੇ ਪਹੁੰਚਣਗੇ ਅਤੇ ਉਸ ਤੋਂ ਬਾਅਦ ਪਿੰਡ ਬਰਗਾੜੀ, ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ ਦਾ ਦੌਰਾ ਕਰਨਗੇ। ਉਸ ਤੋਂ ਬਾਅਦ ਦੁਪਹਿਰ ਸਰਕਟ ਹਾਊਸ ਵਿਖੇ ਹੀ ਇਸ ਮਾਮਲੇ ਵਿਚ ਸਬੰਧਤ ਪੀੜਤਾਂ ਅਤੇ ਚਸ਼ਮਦੀਦ ਗਵਾਹਾਂ ਦੇ ਬਿਆਨ ਕਲਮਬੰਦ ਕਰਨਗੇ।

ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਵੀ ਹਾਜ਼ਰ ਹੋਣ ਦੀ ਹਦਾਇਤ ਕੀਤੀ ਹੈ। ਜਸਟਿਸ ਜ਼ੋਰਾ ਸਿੰਘ ਪਹਿਲਾਂ ਵੀ ਦੋ ਵਾਰ ਪਹਿਲਾਂ ਵੀ ਇਨ੍ਹਾਂ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਹੁਣ ਫਿਰ ਉਹ ਇਸ ਸੰਬੰਧੀ ਪੁਖ਼ਤਾ ਸਬੂਤ ਇਕੱਠੇ ਕਰਨ ਲਈ ਦੋ ਰੋਜ਼ਾ ਦੌਰਾ ਕਰ ਰਹੇ ਹਨ। ਗੈਰ ਸਰਕਾਰੀ ਸੂਤਰਾਂ ਮੁਤਾਬਿਕ ਜਾਣਕਾਰੀ ਮਿਲੀ ਹੈ ਕਿ ਇਸ ਮਾਮਲੇ ਵਿਚ ਪੀੜਤ ਪਰਿਵਾਰ ਅਤੇ ਉਨ੍ਹਾਂ ਨੂੰ ਇਨਸਾਫ਼ ਦੁਆਉਣ ਵਾਲੀਆਂ ਜਥੇਬੰਦੀਆਂ ਦੇ ਆਗੂ ਜਸਟਿਸ ਜ਼ੋਰਾ ਸਿੰਘ ਦੀ ਦੋ ਰੋਜ਼ਾ ਦੌਰੇ ਦੌਰਾਨ ਆਪਣੇ ਬਿਆਨ ਹਲਫ਼ੀਆ ਬਿਆਨਾਂ ਨਾਲ ਦਰਜ ਕਰਵਾਉਣਗੇ।

ਜ਼ਿਕਰਯੋਗ ਹੈ ਕਿ ਲੰਘੀ 12 ਅਕਤੂਬਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਸਿੱਖ ਕਾਰਕੁਨਾਂ ‘ਤੇ ਕੋਟਕਪੂਰਾ ਦੇ ਮੇਨ ਚੌਂਕ ਅਤੇ ਬਹਿਬਲ ਕਲਾਂ ਵਿਖੇ ਪੰਜਾਬ ਪੁਲੀਸ ਵੱਲੋਂ ਲਾਠੀਚਾਰਜ ਅਤੇ ਗੋਲੀਬਾਰੀ ਦੀ ਘਟਨਾਵਾਂ ਵਾਪਰੀਆਂ ਜਿਸ ਦੌਰਾਨ ਬਹਿਬਲ ਕਲਾਂ ਤੇ ਨਿਆਮੀਆਂ ਵਾਲਾ ਦੇ ਵਸਨੀਕ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ ਅਤੇ ਵੱਡੀ ਗਿਣਤੀ ਵਿਚ ਲੋਕ ਜ਼ਖ਼ਮੀ ਹੋਏ ਸਨ, ਜਿਸ ਦਾ ਵਿਰੋਧ ਪੂਰੇ ਪੰਜਾਬ ਵਿਚ ਫੈਲ ਗਿਆ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਨ੍ਹਾਂ ਘਟਨਾਵਾਂ ਸਬੰਧੀ ਜਾਂਚ ਕਰਨ ਇਸ ਕਮਿਸ਼ਨ ਦਾ ਗਠਨ ਕੀਤਾ ਹੈ ਜਿਸ ਨੇ ਦੋ ਮਹੀਨੇ ਵਿਚ ਆਪਣੀ ਰਿਪੋਰਟ ਸਰਕਾਰ ਨੂੰ ਸੌਂਪਣੀ ਸੀ , ਪਰ ਕਮਿਸ਼ਨ ਨੇ ਆਪਣੀ ਮਿੱਥੀ ਮਿਆਦ ਪੂਰੀ ਹੋਣ ਤੋਂ ਬਾਅਦ ਜਾਂਚ ਦਾ ਕੰਮ ਸ਼ੁਰੂ ਕੀਤਾ ਸੀ, ਜੋ ਅਜੇ ਕਿਸੇ ਸਿਰੇ ਨਹੀਂ ਲੱਗਿਆ।

ਦੂਸਰੇ ਪਾਸੇ ਜੋਰਾ ਸਿੰਘ ਕਮਿਸ਼ਨ ਵੱਲੋਂ ਮਿਥੇ ਸਮੇਂ ਵਿੱਚ ਜਾਂਚ ਨਾ ਸ਼ੁਰੂ ਕਰਨ ਤੋਂ ਬਾਅਦ ਪੰਜਾਬ ਦੀਆਂ ਤਿੰਨ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜੱਥੇਬੰਦੀਆਂ ਨੇ ਜਸਟਿਸ ਮਾਰਕੰਡੇ ਕਾਟਜੂ ਨੂੰ ਬਹਿਬਲ ਕਲਾ ਘਟਨਾ ਦੀ ਜਾਂਚ ਕਰਨ ਲਈ ਲੋਕ ਕਮਿਸ਼ਨ ਦੀ ਅਗਵਾਈ ਕਰਨ ਲਈ ਬੇਨਤੀ ਕੀਤੀ ਸੀ।ਜਿਸਤੇ ਜਸਟਿਸ ਕਾਟਜੂ ਨੇ ਆਪਣੀ ਜਾਂਚ ਸ਼ੁਰੂ ਕਰਕੇ 26 ਮਾਰਚ ਨੂੰ ਰਿਪੋਰਟ ਜਾਰੀ ਕਰ ਦਿੱਤੀ ਹੈ।ਕਮਿਸ਼ਨ ਪੁਲਿਸ ਨੂੰ ਇਸ ਜਾਬਰ ਅਤੇ ਬਿਨਾਂ ਭੜਕਾਹਟ ਦੇ ਸ਼ਾਂਤਮਈ ਧਰਨਾ ਦੇ ਰਹੀ ਸੰਗਤ ‘ਤੇ ਬਿਨਾਂ ਕਾਰਨ ਅਤੇ ਬਿਨ੍ਹਾਂ ਮੈਜਿਸਟਰੇਟ ਦੇ ਹੁਕਮਾਂ ਦੇ ਗੋਲੀਆਂ ਚਲਾਉਣ ਅਤੇ ਲਾਠੀਚਾਰਜ਼ ਕਰਨ ਲਈ ਦੋਸ਼ੀ ਠਹਿਰਾਇਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: